ਝੂਠਾਂ ਦੀ ਪੰਡ ਹੈ ''ਆਪ'' ਸਰਕਾਰ ਦਾ ਬਜਟ: ਸੰਗਤ ਸਿੰਘ ਗਿਲਜੀਆਂ

Monday, Mar 09, 2026 - 05:16 PM (IST)

ਝੂਠਾਂ ਦੀ ਪੰਡ ਹੈ ''ਆਪ'' ਸਰਕਾਰ ਦਾ ਬਜਟ: ਸੰਗਤ ਸਿੰਘ ਗਿਲਜੀਆਂ

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ’ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਨੇ ਇਸ ਨੂੰ ਝੂਠਾਂ ਦੀ ਪੰਡ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਇਹ ਬਜਟ ਸੂਬੇ ਨੂੰ ਵਿਕਾਸ ਦੇ ਰਾਹ ’ਤੇ ਲਿਜਾਣ ਦੀ ਬਜਾਏ ਹੋਰ ਵੀ ਡੂੰਘੇ ਕਰਜ਼ੇ ਦੇ ਸੰਕਟ ਵਿੱਚ ਧੱਕ ਦੇਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਜਟ ਵਿੱਚ ਕਈ ਵੱਡੇ ਐਲਾਨ ਤਾਂ ਕੀਤੇ ਗਏ ਹਨ ਪਰ ਉਨ੍ਹਾਂ ਨੂੰ ਪੂਰਾ ਕਰਨ ਲਈ ਲੋੜੀਂਦੇ ਵਿੱਤੀ ਸਰੋਤਾਂ ਬਾਰੇ ਕੋਈ ਸਪਸ਼ਟ ਯੋਜਨਾ ਸਾਹਮਣੇ ਨਹੀਂ ਰੱਖੀ ਗਈ। ਗਿਲਜੀਆਂ ਨੇ ਕਿਹਾ ਕਿ ਸਿਰਫ਼ ਅੰਕੜਿਆਂ ਦਾ ਖੇਡ ਵਿਖਾ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਜਦਕਿ ਜ਼ਮੀਨੀ ਹਕੀਕਤ ਇਹ ਹੈ ਕਿ ਪੰਜਾਬ ਪਹਿਲਾਂ ਹੀ ਵੱਡੇ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਹੈ। ਅਜੇਹੇ ਹਾਲਾਤ 'ਚ ਇਹ ਬਜਟ ਸੂਬੇ ਦੀ ਆਰਥਿਕ ਸਥਿਤੀ ਨੂੰ ਹੋਰ ਕਮਜ਼ੋਰ ਕਰੇਗਾ।

ਇਹ ਵੀ ਪੜ੍ਹੋ: ਪੰਜਾਬ Weather 'ਚ ਹੋਵੇਗੀ ਤਬਦੀਲੀ! 14 ਮਾਰਚ ਤੱਕ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਮਹਿਲਾਵਾਂ ਲਈ ਵੱਡੇ-ਵੱਡੇ ਵਾਅਦੇ ਕੀਤੇ ਸਨ ਅਤੇ ਹਰ ਔਰਤ ਨੂੰ ਹਰ ਮਹੀਨੇ 1000 ਰੁਪਏ ਦੇਣ ਦੀ ਗਰੰਟੀ ਦਿੱਤੀ ਗਈ ਸੀ ਜੋ ਹੁਣ ਤੱਕ ਲਗਭਗ 48 ਹਜ਼ਾਰ ਰੁਪਏ ਬਣ ਚੁੱਕੇ ਹਨ ਪਰ ਹੁਣ ਬਜਟ ਵਿਚ ਕੇਵਲ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਗਿਆ ਹੈ, ਜੋ ਚੋਣ ਵਾਅਦਿਆਂ ਤੋਂ ਦੇ ਵਿਪਰੀਤ ਔਰਤਾਂ ਨਾਲ ਧੋਖਾ ਹੈ । ਗਿਲਜੀਆਂ ਨੇ ਕਿਹਾ ਕਿ ਇਸ ਬਜਟ ਵਿਚ ਕਿਸਾਨਾਂ ਲਈ ਵੀ ਕੋਈ ਵੱਡਾ ਰਾਹਤ ਪੈਕੇਜ ਜਾਂ ਠੋਸ ਯੋਜਨਾ ਨਹੀਂ ਦਿੱਤੀ ਗਈ। ਪੰਜਾਬ ਦੀ ਅਰਥਵਿਵਸਥਾ ਦਾ ਆਧਾਰ ਕਿਸਾਨੀ ਹੈ ਪਰ ਕਿਸਾਨਾਂ ਨੂੰ ਫ਼ਸਲਾਂ ਦੇ ਉਚਿਤ ਭਾਅ, ਕਰਜ਼ ਮੁਆਫ਼ੀ ਅਤੇ ਖੇਤੀਬਾੜੀ ਦੇ ਖ਼ਰਚੇ ਘਟਾਉਣ ਸਬੰਧੀ ਕੋਈ ਵੱਡੀ ਪਹਲ ਨਹੀਂ ਕੀਤੀ ਗਈ। ਇਸੇ ਤਰ੍ਹਾਂ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਵੀ ਕੋਈ ਸਪੱਸ਼ਟ ਯੋਜਨਾ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੀ ਇਸ ਬਜਟ ਤੋਂ ਵੱਡੀਆਂ ਉਮੀਦਾਂ ਸਨ ਪਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ। 

ਮਹਿੰਗਾਈ ਦੇ ਇਸ ਦੌਰ ਵਿੱਚ ਕਰਮਚਾਰੀਆਂ ਲਈ ਕੋਈ ਖ਼ਾਸ ਰਾਹਤ ਨਹੀਂ ਦਿੱਤੀ ਗਈ, ਜਿਸ ਕਾਰਨ ਕਰਮਚਾਰੀਆਂ ਵਿੱਚ ਨਿਰਾਸ਼ਾ ਦਾ ਮਾਹੌਲ ਹੈ। ਪੁਰਾਣੀ ਪੈਨਸ਼ਨ ਨੂੰ ਬਹਾਲ ਕਿ ਕਰਨਾ ਸੀ ਉਲਟੇ ਲੱਖਾਂ ਕਰਮਚਾਰੀਆਂ ਦੀ ਮੰਗ ਦਾ ਜਿਕਰ ਵੀ ਨਹੀਂ ਕੀਤਾ ਗਿਆ ਅਤੇ ਨਾ ਹੀ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਲਈ ਕੋਈ ਗੱਲ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਅੱਜ ਮੁਲਜ਼ਮ ਅਤੇ ਪੇਂਸ਼ਨਰਰ ਆਪਣੇ ਆਪ ਨੂੰ ਇਸ ਸਰਕਾਰ ਤੋਂ ਠੱਗੇ ਹੋਏ ਮਹਿਸੂਸ ਕਰ ਰਹੇ ਹਨ | ਗਿਲਜੀਆਂ ਨੇ ਕਿਹਾ ਕਿ ਛੋਟੇ ਕਾਰੋਬਾਰੀਆਂ ਅਤੇ ਵਪਾਰੀਆਂ ਲਈ ਵੀ ਇਸ ਬਜਟ ਵਿੱਚ ਕੋਈ ਵਿਸ਼ੇਸ਼ ਰਾਹਤ ਨਹੀਂ ਦਿੱਤੀ ਗਈ, ਜਦਕਿ ਪੰਜਾਬ ਵਿੱਚ ਉਦਯੋਗ ਅਤੇ ਵਪਾਰ ਪਹਿਲਾਂ ਹੀ ਕਈ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉਦਯੋਗ ਅਤੇ ਵਪਾਰ ਨੂੰ ਮਜ਼ਬੂਤ ਨਹੀਂ ਕੀਤਾ ਗਿਆ ਤਾਂ ਸੂਬੇ ਵਿੱਚ ਰੋਜ਼ਗਾਰ ਦੇ ਮੌਕੇ ਵੀ ਘਟਦੇ ਜਾਣਗੇ। 

ਇਹ ਵੀ ਪੜ੍ਹੋ: ਯੂ-ਟਿਊਬਰ ਨੈਂਸੀ ਗਰੇਵਾਲ ਕਤਲ ਕਾਂਡ 'ਚ ਨਵਾਂ ਮੋੜ! ਅੱਤਵਾਦੀ ਪੰਨੂ ਦਾ ਵੱਡਾ ਖ਼ੁਲਾਸਾ

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਸ ਬਜਟ ਤੋਂ ਬਹੁਤ ਉਮੀਦਾਂ ਸਨ ਕਿ ਸਰਕਾਰ ਸੂਬੇ ਦੇ ਵਿਕਾਸ ਲਈ ਕੋਈ ਵੱਡੇ ਫੈਸਲੇ ਲਏਗੀ, ਪਰ ਇਹ ਬਜਟ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਨਹੀਂ ਉਤਰਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਕ ਵਾਰ ਫਿਰ ਸਿਰਫ ਐਲਾਨਾਂ ਅਤੇ ਅੰਕੜਿਆਂ ਦੇ ਸਹਾਰੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਮੌਕੇ ਇਸ ਦੌਰਾਨ ਪ੍ਰਧਾਨ ਨਗਰ ਕੌਂਸਲ ਗੁਰਸੇਵਕ ਮਾਰਸ਼ਲ, ਵਿਪਨ ਮਰਵਾਹਾ, ਕੌਂਸਲਰ ਸਤਵੰਤ ਜੱਗੀ, ਐੱਮ. ਸੀ. ਜਸਵਿੰਦਰ ਕਾਕਾ, ਨੰਬਰਦਾਰ ਜਗਜੀਵਨ ਜੱਗੀ, ਅਵਤਾਰ ਸਿੰਘ ਤਾਰੀ, ਰਾਕੇਸ਼ ਬਿੱਟੂ , ਰਾਜੇਸ਼ ਲਾਡੀ, ਡਾ.ਬਲਦੇਵ ਰਾਜ, ਪੰਕਜ ਸਚਦੇਵਾ, ਲੱਕੀ, ਬਾਬੂ ਰੂਪ ਲਾਲ, ਗੁਰਮੁਖ ਸਿੰਘ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ: ਨਸ਼ਿਆਂ ਨੇ ਉਜਾੜ 'ਤਾ ਹੱਸਦਾ-ਵੱਸਦਾ ਘਰ! ਪੰਜਾਬ 'ਚ ਕਬੱਡੀ ਖਿਡਾਰੀ ਦੀ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News