ਸਾਂਝਾ ਮੁਲਾਜ਼ਮ ਮੋਰਚਾ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਲਗਾ ਕੀਤੀ ਨਾਅਰੇਬਾਜ਼ੀ

10/06/2020 1:09:27 PM

ਰੂਪਨਗਰ (ਸੈਣੀ)-ਪੰਜਾਬ ਦੇ ਸਾਂਝਾ ਮੁਲਾਜ਼ਮ ਮੋਰਚਾ ਵੱਲੋਂ ਰੂਪਨਗਰ ਰੋਡਵੇਜ਼ ਡੀਪੂ ਦੇ ਸਾਹਮਣੇ ਪੰਜਾਬ ਦੀ ਕਾਂਗਰਸ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਗਿਆ ਹੈ। ਧਰਨਾਕਾਰੀਆਂ ਵੱਲੋਂ ਜਿੱਥੇ ਪੰਜਾਬ ਦੀ ਕਾਂਗਰਸ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਉੱਥੇ ਹੀ ਪੰਜਾਬ ਸਰਕਾਰ 'ਤੇ ਵਾਅਦਾ ਖ਼ਿਲਾਫ਼ੀ ਦੇ ਦੋਸ਼ ਵੀ ਲਗਾਏ ਗਏ। 

ਕੇਂਦਰ ਵੱਲੋਂ ਲਾਗੂ ਕੀਤੇ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਜਿੱਥੇ ਪੰਜਾਬ ਦੇ ਕਿਸਾਨ ਰੇਲ ਪੱਟੜੀਆਂ 'ਤੇ ਧਰਨੇ ਲਗਾ ਕੇ ਬੈਠੇ ਹਨ, ਉਥੇ ਹੁਣ ਪੰਜਾਬ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਦੀ ਕਾਂਗਰਸ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਸਾਂਝਾ ਮੁਲਾਜ਼ਮ ਮੋਰਚਾ ਵੱਲੋਂ ਰੂਪਨਗਰ ਪੰਜਾਬ ਰੋਡਵੇਜ਼ ਡੀਪੂ ਦੇ ਸਾਹਮਣੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ 'ਤੇ ਵਾਅਦਾ ਖ਼ਿਲਾਫ਼ੀ ਦੇ ਦੋਸ਼ ਲਗਾਏ ਗਏ।  ਜ਼ਿਕਰਯੋਗ ਹੈ ਕਿ ਜਿੱਥੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਧਰਨੇ ਲਗਾ ਕੇ ਕੇਂਦਰ ਦੀਆਂ ਮੁਸ਼ਕਲਾਂ ਵਧਾਈਆਂ ਹੋਈਆਂ ਹਨ, ਉਥੇ ਹੀ ਹੁਣ ਪੰਜਾਬ ਦੇ ਮੁਲਾਜ਼ਮਾਂ ਵੱਲੋਂ ਸ਼ੁਰੂ ਕੀਤੇ ਸੰਘਰਸ਼ ਦੇ ਬਾਅਦ ਪੰਜਾਬ ਸਰਕਾਰ ਦੀਆਂ ਮੁਸ਼ਕਲਾਂ ਦੇ 'ਚ ਵਾਧਾ ਹੋਣ ਵਾਲਾ ਹੈ।

Aarti dhillon

This news is Content Editor Aarti dhillon