ਸੰਸਾਰਪੁਰ ''ਚ 25 ਸਾਲਾ ਰਾਜ ਮਿਸਤਰੀ ਦੀ ਸ਼ੱਕੀ ਹਾਲਾਤ ''ਚ ਮੌਤ

Friday, Apr 15, 2022 - 06:28 PM (IST)

ਸੰਸਾਰਪੁਰ ''ਚ 25 ਸਾਲਾ ਰਾਜ ਮਿਸਤਰੀ ਦੀ ਸ਼ੱਕੀ ਹਾਲਾਤ ''ਚ ਮੌਤ

ਜਲੰਧਰ (ਮਹੇਸ਼) : ਥਾਣਾ ਜਲੰਧਰ ਕੈਂਟ ਅਧੀਨ ਆਉਂਦੇ ਪਿੰਡ ਸੰਸਾਰਪੁਰ 'ਚ ਅੱਜ ਦੁਪਹਿਰ 25 ਸਾਲਾ ਰਾਜ ਮਿਸਤਰੀ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵਿੱਕੀ ਪੁੱਤਰ ਛਿੰਦਾ ਵਾਸੀ ਗੁਰਦਿਆਲ ਕਾਲੋਨੀ ਸੰਸਾਰਪੁਰ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਥਾਣਾ ਜਲੰਧਰ ਕੈਂਟ ਦੀ ਮਹਿਲਾ ਪੁਲਸ ਅਧਿਕਾਰੀ ਅੰਜੂ ਬਾਲਾ ਅਤੇ ਹੈੱਡ ਕਾਂਸਟੇਬਲ ਸੁਰਜੀਤ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਵਿੱਕੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਬੱਚਿਆਂ ਦੀ ਜਾਨ ਨਾਲ ਖਿਲਵਾੜ: ਜ਼ਿਲ੍ਹੇ ਦੇ 300 ਤੋਂ ਵੱਧ ਸਕੂਲਾਂ ’ਚ ਨਹੀਂ ਲੱਗੇ ਅੱਗ ਬੁਝਾਊ ਯੰਤਰ

ਰਿਸ਼ਤੇਦਾਰਾਂ ਨੇ ਦੱਸਿਆ ਕਿ ਵਿੱਕੀ ਦੁਪਹਿਰ ਦਾ ਖਾਣਾ ਖਾਣ ਤੋਂ ਬਾਅਦ ਕੰਮ ਲਈ ਘਰੋਂ ਨਿਕਲਿਆ ਸੀ। ਕੁਝ ਸਮੇਂ ਬਾਅਦ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਵਿੱਕੀ ਘਰ ਤੋਂ ਥੋੜ੍ਹੀ ਦੂਰੀ 'ਤੇ ਸਥਿਤ ਗਲੀ 'ਚ ਡਿੱਗਾ ਪਿਆ ਹੈ। ਜਦੋਂ ਉਹ ਉਸ ਨੂੰ ਚੁੱਕ ਕੇ ਹਸਪਤਾਲ ਲੈ ਕੇ ਗਏ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਦਾ ਕਹਿਣਾ ਹੈ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ, ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।

ਇਹ ਵੀ ਪੜ੍ਹੋ : ਪੰਜਾਬ ’ਚ ਬਿਜਲੀ ਸੰਕਟ ਹੋਇਆ ਡੂੰਘਾ, ਕੋਲਾ ਖ਼ਤਮ ਹੋਣ ਕਾਰਨ ਗੋਇੰਦਵਾਲ ਸਾਹਿਬ ਦੇ ਦੋਵੇਂ ਯੂਨਿਟ ਬੰਦ

ਇਹ ਵੀ ਪਤਾ ਲੱਗਾ ਹੈ ਕਿ ਮ੍ਰਿਤਕ 4-5 ਸਾਲ ਪਹਿਲਾਂ ਨਸ਼ਾ ਕਰਦਾ ਸੀ, ਜਿਸ ਨੂੰ ਉਸ ਨੇ 2-3 ਸਾਲ ਪਹਿਲਾਂ ਛੱਡ ਦਿੱਤਾ ਸੀ। ਹੁਣ ਉਹ ਰਾਜ ਮਿਸਤਰੀ ਦਾ ਕੰਮ ਕਰਦਾ ਸੀ ਤੇ ਉਸ ਦਾ ਪਿਤਾ ਛਿੰਦਾ ਟੈਂਟ ਹਾਊਸ 'ਚ ਕੰਮ ਕਰਦਾ ਸੀ। ਪੁਲਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।


author

Manoj

Content Editor

Related News