ਸੰਤ ਬਾਬਾ ਸੁਖਦੇਵ ਸਿੰਘ ਬੇਦੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਸਦਭਾਵਨਾ ਮੀਟਿੰਗ
Monday, Jan 09, 2023 - 05:12 PM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਅੰਸ਼ ਵੰਸ਼ ਵਿਚੋਂ ਸੋਲਵੀਂ ਸੰਤਾਨ ਦਰਬਾਰ-ਸ੍ਰੀ ਚੋਲਾ ਸਾਹਿਬ ਡੇਰਾ ਬਾਬਾ ਨਾਨਕ ਅਤੇ ਮੁੱਖ ਸੇਵਾਦਾਰ ਗੁਰਦੁਆਰਾ ਗੁਰੂ ਨਾਨਕ ਦਰਬਾਰ ਟਾਂਡਾ ਸੰਤ ਬਾਬਾ ਸੁਖਦੇਵ ਸਿੰਘ ਜੀ ਬੇਦੀ ਨੇ ਦੇਸ਼ ਦੀ ਰਾਸ਼ਟ੍ਰਪਤੀ ਦ੍ਰੋਪਦੀ ਮੁਰਮੂ ਨਾਲ ਵਿਸ਼ੇਸ਼ ਤੌਰ 'ਤੇ ਮੀਟਿੰਗ ਕੀਤੀ। ਸਤਿਕਾਰਯੋਗ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸੱਦੇ ਕੀਤੀ ਗਈ ਇਸ ਸਦਭਾਵਨਾ ਮੀਟਿੰਗ ਦੌਰਾਨ ਸੰਤ ਬਾਬਾ ਸੁਖਦੇਵ ਸਿੰਘ ਬੇਦੀ ਨੇ ਦੇਸ਼ ਦੇ ਧਾਰਮਿਕ, ਆਰਥਿਕ, ਰਾਜਨੀਤਿਕ ਅਤੇ ਹੋਰਨਾਂ ਸਰਬ ਪੱਖੀ ਮੁੱਦਿਆਂ ਅਤੇ ਵਿਚਾਰ ਵਟਾਂਦਰਾ ਕਰਦਿਆਂ ਵਿਸਥਾਰ ਪੂਰਵਕ ਗੱਲਬਾਤ ਕੀਤੀ।
ਇਸ ਬਾਬਾ ਸੁਖਦੇਵ ਸਿੰਘ ਬੇਦੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਨਵੇਂ ਸਾਲ ਦੀ ਮੁਬਾਰਕਬਦ ਦੇਣ ਉਪਰੰਤ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸ਼ਬਦ ਪਾਕਿਸਤਾਨ ਵਿਚ ਸਥਿਤ ਕਰਤਾਰਪੁਰ ਕੋਰੀਡੋਰ ਦੀ ਯਾਤਰਾ ਵਾਸਤੇ ਸ਼ਰਧਾਲੂਆਂ ਦੀ ਘੱਟ ਗਿਣਤੀ ਵਿੱਚ ਆਮਦ ਨੂੰ ਵੇਖਦੇ ਹੋਏ ਇਸ ਯਾਤਰਾ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਦੀ ਮੰਗ ਕੀਤੀ ਅਤੇ ਕਰਤਾਰਪੁਰ ਦੀ ਯਾਤਰਾ ਕਰਨ ਵਾਸਤੇ ਆਧਾਰ ਕਾਰਡ ਜਾਂ ਹੋਰ ਕੋਈ ਦਸਤਾਵੇਜ ਦੀ ਚੋਣ ਕਰਕੇ ਇਸ ਯਾਤਰਾ ਦੀ ਪ੍ਰਕਿਰਿਆ ਨੂੰ ਸਫਲ ਬਣਾਉਣ ਲਈ ਮੰਗ ਰੱਖੀ।
ਇਹ ਵੀ ਪੜ੍ਹੋ :ਫਗਵਾੜਾ: ਗੰਨਮੈਨ ਨੂੰ ਮੌਤ ਦੇ ਘਾਟ ਉਤਾਰਣ ਵਾਲੇ 3 ਗੈਂਗਸਟਰ ਗ੍ਰਿਫ਼ਤਾਰ, ਫਰਾਰ ਸਾਥੀ ਦੀ ਤਸਵੀਰ ਜਾਰੀ
ਇਸ ਤੋਂ ਇਲਾਵਾ ਬਾਬਾ ਸੁਖਦੇਵ ਸਿੰਘ ਜੀ ਨੇ ਡੇਰਾ ਬਾਬਾ ਨਾਨਕ ਵਿਰਾਸਤੀ ਦਰਜਾ ਦੇ ਕੇ ਸਰਬਪੱਖੀ ਵਿਕਾਸ ਲਈ ਦੀ ਮੰਗ ਕੀਤੀ। ਇਸੇ ਤਰ੍ਹਾਂ ਹੀ ਬਾਬਾ ਬੇਦੀ ਜੀ ਨੇ ਬਟਾਲਾ ਤੋਂ ਕਾਦੀਆਂ ਅਤੇ ਬਟਾਲਾ ਤੋਂ ਬਿਆਸ ਦੇ ਬੰਦ ਪਏ ਰੇਲਵੇ ਲਾਈਨ ਦੇ ਰੂਟ ਨੂੰ ਦੋਬਾਰਾ ਤੋਂ ਸ਼ੁਰੂ ਕਰਾਉਣ ਲਈ ਮੰਗ ਕੀਤੀ। ਇਸ ਸਦਭਾਵਨਾ ਮੀਟਿੰਗ ਤੋਂ ਬਾਅਦ ਬਾਬਾ ਸੁਖਦੇਵ ਸਿੰਘ ਬੇਦੀ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਮਕਸਦ ਇਹੀ ਹੈ ਕਿ ਦੇਸ਼ ਨੂੰ ਧਾਰਮਿਕ ਆਰਥਿਕ ਵਿਕਾਸ ਅਤੇ ਹੋਰਨਾਂ ਪੱਖਾਂ ਤੋਂ ਮਜ਼ਬੂਤ ਕੀਤੀ ਜਾਵੇ ਅਤੇ ਇਸ ਵਿਚ ਯੋਗਦਾਨ ਪਾਉਣ ਲਈ ਸਾਨੂੰ ਸਾਰਿਆਂ ਨੂੰ ਹੀ ਯਤਨ ਕਰਨਾ ਚਾਹੀਦਾ ਹੈ ਅਤੇ ਇਸੇ ਸਿਲਸਿਲੇ ਵਿੱਚ ਹੀ ਇਹ ਸਦਭਾਵਨਾ ਮੀਟਿੰਗ ਕੀਤੀ ਗਈ ਹੈ ਅਤੇ ਇਸ ਮੀਟਿੰਗ ਉਪਰੰਤ ਰਾਸ਼ਟਰਪਤੀ ਦਰੋਪਦੀ ਮੁਰਿਮ ਨੇ ਹਾਂ-ਪੱਖੀ ਹੁੰਗਾਰਾ ਦਿੰਦੇ ਹੋਏ ਉਨ੍ਹਾਂ ਵੱਲੋਂ ਰੱਖੀਆਂ ਗਈਆਂ ਮੰਗਾਂ 'ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਦਿੱਤੇ ਗਏ ਸੁਝਾਵਾਂ ਦਾ ਵੀ ਸਵਾਗਤ ਕੀਤਾ। ਇਸ ਮੌਕੇ ਬਾਬਾ ਬੇਦੀ ਜੀ ਨੇ ਹੋਰ ਦੱਸਿਆ ਕਿ ਇਹ ਦੇਸ਼ ਪੰਜਵੇਂ ਰਾਸ਼ਟਰਪਤੀ ਹਨ ਦੇ ਰਾਸ਼ਟਰਪਤੀ ਹਨ, ਜਿਨ੍ਹਾਂ ਨਾਲ ਉਨ੍ਹਾਂ ਦੀ ਸਦਭਾਵਨਾ ਮੀਟਿੰਗ ਹੋਈ ਹੈ। ਇਸ ਤੋਂ ਪਹਿਲਾਂ ਰਾਸ਼ਟਰ ਦੇ ਇਸ ਸਰਬ ਉੱਚ ਅਹੁਦੇ 'ਤੇ ਰਹਿ ਚੁੱਕੇ 4 ਰਾਸ਼ਟਰਪਤੀਆਂ ਨਾਲ ਉਨ੍ਹਾਂ ਵੱਲੋਂ ਮੀਟਿੰਗ ਕੀਤੀ ਕੀਤੀ ਹੈ।
ਇਹ ਵੀ ਪੜ੍ਹੋ : RTI 'ਚ ਖ਼ੁਲਾਸਾ, ਪੰਜਾਬ 'ਚ 'ਲੰਪੀ ਸਕਿਨ' ਦੀ ਬੀਮਾਰੀ ਨਾਲ ਪਿਛਲੇ ਸਾਲ ਕਰੀਬ 18 ਹਜ਼ਾਰ ਪਸ਼ੂਆਂ ਦੀ ਹੋਈ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ