ਸੰਤ ਬਾਬਾ ਤੇਜਾ ਸਿੰਘ ਖੁੱਡੇ ਵਾਲਿਆਂ ਵਲੋਂ 25 ਸਤੰਬਰ ਦੇ ਭਾਰਤ ਬੰਦ ਦਾ ਸਮਰਥਨ ਕਰਨ ਦਾ ਐਲਾਨ
Tuesday, Sep 22, 2020 - 12:23 PM (IST)

ਟਾਂਡਾ ਉੜਮੁੜ (ਮੋਮੀ): ਕੇਂਦਰ ਦੀ ਮੋਦੀ ਸਰਕਾਰ ਨੇ ਖੇਤੀ ਆਰਡੀਨੈਂਸ ਪਾਸ ਕਰਕੇ ਪਹਿਲਾਂ ਤੋਂ ਹੀ ਘਾਟੇ ਅਤੇ ਖੁਦਕਸ਼ੀਆਂ ਦਾ ਸੌਦਾ ਸਾਬਤ ਹੋ ਰਹੀ ਕਿਸਾਨੀ ਨੂੰ ਬਰਬਾਦ ਕਰਨ 'ਚ ਬਹੁਤ ਹੀ ਘਾਤਕ ਫ਼ੈਸਲਾ ਲਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡੇਰਾ ਗੁਰੂਸਰ ਖੁੱਡਾ ਦੇ ਮੁੱਖ ਸੇਵਾਦਾਰ ਅਤੇ ਪ੍ਰਧਾਨ ਪ੍ਰਾਚੀਨ ਨਿਰਮਲ ਮਹਾ ਮੰਡਲ ਸੰਤ ਬਾਬਾ ਤੇਜਾ ਸਿੰਘ ਜੀ ਨੇ 25 ਸਤੰਬਰ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਭਾਰਤ ਬੰਦ ਦਾ ਸਮਰਥਨ ਕਰਦੇ ਹੋਏ ਕੀਤਾ।
ਇਹ ਵੀ ਪੜ੍ਹੋ: ਭਵਾਨੀਗੜ੍ਹ 'ਚ ਵੱਡੀ ਵਾਰਦਾਤ: ਪੈਟਰੋਲ ਪੰਪ ਦੇ ਚੌਕੀਦਾਰ ਦਾ ਬੇਰਹਿਮੀ ਨਾਲ ਕਤਲ
'ਜਗ ਬਾਣੀ' ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦੇ ਹੋਏ ਬਾਬਾ ਤੇਜਾ ਸਿੰਘ ਜੀ ਨੇ ਕਿਹਾ ਕਿ ਮੋਦੀ ਸਰਕਾਰ ਦੇ ਇਨ੍ਹਾਂ ਫੈਸਲਿਆਂ ਨਾਲ ਸਮੁੱਚੇ ਭਾਰਤ ਦੀ ਕਿਸਾਨੀ ਬਰਬਾਦ ਹੋ ਕੇ ਰਹਿ ਜਾਵੇਗੀ ਅਤੇ ਜੇਕਰ ਕਿਸਾਨ ਨੇ ਇਨ੍ਹਾਂ ਆਰਡੀਨੈਂਸ ਦਾ ਵਿਰੋਧ ਨਾ ਕੀਤਾ ਤਾਂ ਵੱਡੇ ਪੱਧਰ ਤੇ ਕਿਸਾਨਾਂ ਨੂੰ ਖੁਦਕੁਸ਼ੀਆਂ ਲਈ ਮਜ਼ਬੂਰ ਹੋਣਾ ਪਵੇਗਾ। ਉਨ੍ਹਾਂ ਹੋਰ ਕਿਹਾ ਕਿ ਉਹ ਖ਼ੁਦ ਵੀ ਇਕ ਕਿਸਾਨ ਹਨ ਅਤੇ ਮਿਹਨਤੀ ਕਿਸਾਨ ਨੂੰ ਦਰਦ ਨੂੰ ਸਮਝਦੇ ਹੋਏ ਬੰਦ ਦੇ ਸੱਦੇ ਦਾ ਪੂਰਨ ਤੌਰ ਤੇ ਸਮਰਥਨ ਕਰਦੇ ਹਨ ਅਤੇ ਇਸ ਸੰਘਰਸ਼ Ýਚ ਵਧ ਚੜ ਕੇ ਹਿੱਸਾ ਲੈਣਗੇ। ਉਨ੍ਹਾਂ ਹੋਰ ਕਿਹਾ ਕਿ ਮੋਦੀ ਸਰਕਾਰ ਵਲੋਂ ਲਏ ਗਏ ਇਨ੍ਹਾਂ ਫ਼ੈਸਲਿਆਂ ਕਾਰਨ ਕਾਰਪੋਰੇਟ ਘਰਾਣਿਆਂ ਨੂੰ ਵੱਡਾ ਲਾਭ ਮਿਲੇਗਾ,ਜਦਕਿ ਦੇਸ਼ ਦਾ ਅੰਨਦਾਤਾ ਬਰਬਾਦ ਹੋ ਕੇ ਰਹਿ ਜਾਵੇਗਾ।ਉਨ੍ਹਾਂ ਹੋਰ ਕਿਹਾ ਕਿ ਇਕ ਦਿਨ ਮੋਦੀ ਸਰਕਾਰ ਨੂੰ ਕਿਸਾਨਾਂ ਦੇ ਅੱਗੇ ਝੁਕਣਾ ਪਵੇਗਾ ਅਤੇ ਲਏ ਗਏ ਕਿਸਾਨ ਵਿਰੋਧੀ ਫੈਸਲੇ ਵਾਪਸ ਲੈਣ ਲਈ ਮਜਬੂਰ ਹੋਣਾ ਪਵੇਗਾ। ਇਸ ਮੌਕੇ ਉਨ੍ਹਾਂ ਨਾਲ ਸੇਵਾਦਾਰ ਸੁਖਜੀਤ ਸਿੰਘ ਖੁੱਡਾ,ਪ੍ਰਿੰਸੀਪਲ ਤਰਲੋਕ ਸਿੰਘ,ਲਸ਼ਕਰ ਸਿੰਘ ਖੁੱਡਾ, ਸਰਪੰਚ ਜਸਵੀਰ ਸਿੰਘ,ਨਰਿੰਦਰ ਸਿੰਘ,ਸਤਨਾਮ ਸਿੰਘਅਤੇ ਗੁਰਦੀਪ ਸਿੰਘ ਖੁੱਡਾ ਆਦਿ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਕੁੜੀ ਵਲੋਂ ਜਬਰੀ ਵਿਆਹ ਦੀਆਂ ਧਮਕੀਆਂ ਤੋਂ ਪਰੇਸ਼ਾਨ ਨੌਜਵਾਨ ਫੌਜੀ ਨੇ ਕੀਤੀ ਖ਼ੁਦਕੁਸ਼ੀ