ਸੰਤ ਸੀਚੇਵਾਲ ਨੇ ਫਿਲੀਪਾਈਨ ’ਚ ਭਾਰਤੀ ਰਾਜਦੂਤ ਨਾਲ ਕੀਤੀ ਮੁਲਾਕਾਤ, ਚੁੱਕਿਆ ਇਹ ਮੁੱਦਾ

Wednesday, May 07, 2025 - 02:13 PM (IST)

ਸੰਤ ਸੀਚੇਵਾਲ ਨੇ ਫਿਲੀਪਾਈਨ ’ਚ ਭਾਰਤੀ ਰਾਜਦੂਤ ਨਾਲ ਕੀਤੀ ਮੁਲਾਕਾਤ, ਚੁੱਕਿਆ ਇਹ ਮੁੱਦਾ

ਸੁਲਤਾਨਪੁਰ ਲੋਧੀ (ਸੋਢੀ)-ਫਿਲੀਪਾਈਨ ਫੇਰੀ ’ਤੇ ਗਏ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮਨੀਲਾ ਵਿਚ ਭਾਰਤੀ ਰਾਜਦੂਤ ਹਰਸ਼ ਕੁਮਾਰ ਜੈਨ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਸੰਤ ਸੀਚੇਵਾਲ ਨੇ ਪ੍ਰਵਾਸੀ ਪੰਜਾਬੀਆਂ ਨੂੰ ਆਉਂਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਉਠਾਇਆ। ਉਨ੍ਹਾਂ ਇਸ ਦੌਰਾਨ ਸੀਬੂ ਟਾਪੂ ਵਿਚ ਭਾਰਤੀਆਂ ਅਤੇ ਖ਼ਾਸ ਕਰਕੇ ਸਿੱਖਾਂ ਨੂੰ ਹੈਲਮੇਟ ਪਾਉਣ ਲਈ ਮਜ਼ਬੂਰ ਕੀਤੇ ਜਾਣ ਦੇ ਮੁੱਦੇ ਨੂੰ ਗੰਭੀਰਤਾ ਨਾਲ ਉਠਾਇਆ। ਅੱਧੇ ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਇਸ ਮੁਲਾਕਾਤ ਦੌਰਾਨ ਸੰਤ ਸੀਚੇਵਾਲ ਨੇ ਭਾਰਤੀ ਰਾਜਦੂਤ ਨੂੰ ਜਾਣੂੰ ਕਰਵਾਇਆ ਕਿ ਫਿਲੀਪਾਈਨ ਦੇ ਸੀਬੂ ਟਾਪੂ ਵਿਚ ਵੱਸਦੇ ਸਿੱਖਾਂ ਪਰਿਵਾਰਾਂ ਨੇ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ ਸੀ ਕਿ ਸਿੱਖਾਂ ਨੂੰ ਮੋਟਰਸਾਈਕਲ ਚਲਾਉਣ ਦੌਰਾਨ ਹੈਲਮੇਟ ਪਾਉਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਦੇ ਚਲਾਨ ਕੱਟੇ ਜਾ ਰਹੇ ਹਨ।

ਇਹ ਵੀ ਪੜ੍ਹੋ: ਜਲੰਧਰ 'ਚ ਲੋਕ ਕਰਨ ਲੱਗੇ ਰਾਸ਼ਨ ਇਕੱਠਾ, ਸ਼ਾਪਿੰਗ ਮਾਲ ਦੇ ਬਾਹਰ ਲੱਗੀ ਭੀੜ

ਸੰਤ ਸੀਚੇਵਾਲ ਨੇ ਦੱਸਿਆ ਕਿ ਪੱਗੜੀ ਸਰਦਾਰ ਦੀ ਜਿੱਥੇ ਪੰਜਾਬੀ ਸਭਿਆਚਾਰਕ ਤੌਰ ’ਤੇ ਪਛਾਣ ਬਣਾਉਣਦੀ ਹੈ, ਉਥੇ ਇਹ ਇਕ ਸਿੱਖ ਦੇ ਧਰਮ ਵਿਚ ਵੀ ਅਹਿਮ ਸਥਾਨ ਰੱਖਦੀ ਹੈ। ਪੱਗੜੀ ਹੀ ਸਿੱਖੀ ਦੀ ਆਨ-ਬਾਨ ਤੇ ਸ਼ਾਨ ਹੈ। ਇਸ ਮਾਮਲੇ ਨੂੰ ਉਹ ਫਿਲੀਪਾਈਨ ਸਰਕਾਰ ਕੋਲੋ ਗੰਭੀਰਤਾ ਨਾਲ ਚੁੱਕਣ ਅਤੇ ਇਸ ਨੂੰ ਹੱਲ ਕਰਵਾਉਣ ਲਈ ਢੁੱਕਵੇਂ ਕਦਮ ਚੁੱਕਣ। ਇਸ ਤੋਂ ਇਲਾਵਾ ਉਥੇ ਰਹਿੰਦੇ ਭਾਰਤੀਆਂ ਨੂੰ ਪਾਸਪੋਰਟ ਨਾਲ ਸੰਬੰਧਤ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸੰਤ ਸੀਚੇਵਾਲ ਨੇ ਕਿਹਾ ਕਿ ਪਰਵਾਸੀ ਪੰਜਾਬੀ ਆਪਣੀ ਕਿਰਤ ਕਮਾਈ ਪੰਜਾਬ ਵਿੱਚ ਵੱਡੇ ਪੱਧਰ ‘ਤੇ ਖਰਚ ਕਰਦੇ ਹਨ ਜਿਸ ਨਾਲ ਸਕੂਲਾਂ, ਹਸਪਤਾਲਾਂ, ਖੇਡ ਮੈਦਾਨਾਂ ਅਤੇ ਹੋਰ ਸਮਾਜ ਭਲਾਈ ਦੇ ਕਾਰਜ ਚੱਲਦੇ ਹਨ।

ਇਹ ਵੀ ਪੜ੍ਹੋ: ਜਲੰਧਰ 'ਚ ਅੱਜ ਹੋਣ ਵਾਲੇ ਬਲੈਕਆਊਟ ਦਰਮਿਆਨ ਡਿਪਟੀ ਕਮਿਸ਼ਨਰ ਦੀ ਲੋਕਾਂ ਨੂੰ ਖ਼ਾਸ ਅਪੀਲ

ਸੰਤ ਸੀਚੇਵਾਲ ਨੇ ਭਾਰਤੀ ਰਾਜਦੂਤ ਨਾਲ ਮੁਲਾਕਾਤ ਕਰਨ ਤੋਂ ਬਾਅਦ ਗੱਲਬਾਤ ਦੌਰਾਨ ਦੱਸਿਆ ਕਿ ਭਾਰਤੀ ਰਾਜਦੂਤ ਅਤੇ ਉਨ੍ਹਾਂ ਦੇ ਸਮੁੱਚੇ ਸਟਾਫ਼ ਨੇ ਉਨ੍ਹਾਂ ਵੱਲੋਂ ਦੱਸੀਆਂ ਗਈਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆਂ ਅਤੇ ਇਸ ਦੇ ਹੱਲ ਲਈ ਭਰੋਸਾ ਦਿੱਤਾ। ਭਾਰਤੀ ਰਾਜਦੂਤ ਵੱਲੋਂ ਸੰਤ ਸੀਚੇਵਾਲ ਨੂੰ ਸਿੱਖਾਂ ਨਾਲ ਸੰਬੰਧਤ ਕਿਤਾਬ ਸਿੱਖਸ, ਇੰਡੀਆ ਤੇ ਫਿਲਪਾਇਨ ਸੰਬੰਧਾਂ ਨਾਲ ਸੰਬੰਧਤ ਕਿਤਾਬਾਂ ਭੇਂਟ ਕੀਤੀਆਂ ਗਈਆਂ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਕਰਤਾਰਪੁਰ ਲਾਂਘਾ ਕੀਤਾ ਗਿਆ ਬੰਦ

ਭਾਰਤੀ ਰਾਜਦੂਤ ਨੇ ਸੰਤ ਸੀਚੇਵਾਲ ਜੀ ਦੀ ਇਸ ਗੱਲ ਤੋਂ ਪ੍ਰਸੰਸ਼ਾ ਕੀਤੀ ਕਿ ਉਹ ਦੇਸ਼ ਦੀਆਂ ਨਦੀਆਂ ਤੇ ਦਰਿਆਵਾਂ ਨੂੰ ਪ੍ਰਦੂਸ਼ਣ ਮੁਕਤ ਕਰਨ ਵਿਚ ਵੱਡੀ ਭੂਮਿਕਾ ਨਿਭਾਅ ਰਹੇ ਹਨ। ਭਾਰਤੀ ਰਾਜਦੂਤ ਨੇ ਕਿਹਾ ਕਿ ਅੱਜ ਸਾਰਾ ਸੰਸਾਰ ਆਲਮੀ ਤਪਸ਼ ਨਾਲ ਜੂਝ ਰਿਹਾ ਹੈ ਤੇ ਇਸ ਨੂੰ ਘੱਟ ਕਰਨ ਲਈ ਵੱਡੇ ਪੱਧਰ ’ਤੇ ਰੁੱਖ ਲਗਾਉਣ ਦੀ ਲੋੜ ਹੈ। ਇਸ ਮੌਕੇ ਭਾਰਤੀ ਰਾਜਦੂਤ ਦੇ ਨਿੱਜੀ ਸਕੱਤਰ ਨਿਲੇਸ਼ ਕੁਮਾਰ ਰਾਏ, ਮਨਜਿੰਦਰ ਸਿੰਘ, ਹੈਪੀ ਮਨੀਲਾ, ਜੈਮਜ ਕੁਮਾਰ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ: ਪੰਜਾਬ 'ਚ 14 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ 'ਤੇ ਵੱਡੀ ਕਾਰਵਾਈ, ਵੇਖੋ ਲਿਸਟ 'ਚ ਨਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News