ਸੰਤ ਸੀਚੇਵਾਲ ਨੇ ਕਿਸਾਨ ਆਗੂ ਡੱਲੇਵਾਲ ਨਾਲ ਕੀਤੀ ਮੁਲਾਕਾਤ, ਦਿੱਤਾ ਅਹਿਮ ਬਿਆਨ
Thursday, Dec 19, 2024 - 11:43 AM (IST)
ਸੁਲਤਾਨਪੁਰ ਲੋਧੀ (ਸੋਢੀ)- ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਰਦ ਰੁੱਤ ਦੇ ਚੱਲ ਰਹੇ ਪਾਰਲੀਮੈਂਟ ਦੇ ਦੌਰਾਨ ਬੁੱਧਵਾਰ ਖਨੌਰੀ ਬਾਰਡਰ ''ਤੇ ਕਿਸਾਨੀ ਹੱਕਾਂ ਲਈ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਨ ਲਈ ਉੱਚੇਚੇ ਤੌਰ 'ਤੇ ਪਹੁੰਚੇ। ਉਨ੍ਹਾਂ ਉੱਥੇ ਡੱਲੇਵਾਲ ਜੀ ਦੀ ਸਿਹਤਯਾਬੀ ਲਈ ਅਰਦਾਸ ਕਰਦਿਆਂ ਕਿਹਾ ਕਿ ਉਹ ਇਸ ਮੁੱਦੇ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਗੇ ਉਠਾਉਣਗੇ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਵੱਲੋਂ ਜੋ ਮੰਗਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ, ਉਸ ਨੂੰ ਸਰਕਾਰ ਵੱਲੋਂ ਮੰਨ ਲੈਣ ਦੇ ਬਾਵਜੂਦ ਵੀ ਅਮਲ ਵਿੱਚ ਨਹੀਂ ਲਿਆਂਦਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਨੂੰ ਖੇਤਾਂ ਵਿੱਚ ਹੋਣਾ ਚਾਹੀਦਾ ਸੀ ਉਹ ਅੱਜ ਸੜਕਾਂ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ।
ਇਹ ਵੀ ਪੜ੍ਹੋ- ਅਸੀਂ ਆਮ ਘਰਾਂ ਦੇ ਨੌਜਵਾਨਾਂ ਨੂੰ ਸਿਆਸਤ ’ਚ ਅੱਗੇ ਆਉਣ ਦਾ ਦਿੰਦੇ ਹਾਂ ਮੌਕਾ : ਭਗਵੰਤ ਮਾਨ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵੀ ਗੱਲ ਕਰਨਗੇ ਕਿ ਉਹ ਪੰਜਾਬ ਤਰਫੋਂ ਕਿਸਾਨਾਂ ਦੀ ਗੱਲ ਨੂੰ ਕੇਂਦਰ ਸਰਕਾਰ ਅੱਗੇ ਰੱਖਣ। ਉਹਨਾਂ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਪੰਜਾਬ ਦੇ ਕਿਸਾਨੀ ਸੰਘਰਸ਼ ਲਈ ਬੇਹੱਦ ਕੀਮਤੀ ਹੈ ਅਤੇ ਉਨ੍ਹਾਂ ਦੇ ਪਰਿਵਾਰ ਲਈ ਵੀ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸਰਵ ਉੱਚ ਅਦਾਲਤ ਸਮੇਤ ਦੇਸ਼ ਦਾ ਕਿਸਾਨ ਅਤੇ ਮਜ਼ਦੂਰ ਚਿੰਤਤ ਹਨ।
ਸੰਤ ਸੀਚੇਵਾਲ ਨੇ ਕਿਹਾ ਕਿ ਪਿਛਲੇ 10 ਮਹੀਨਿਆਂ ਤੋਂ ਦਿੱਲੀ ਆਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦਾ ਰੋਸ਼ ਕਰਨਾ ਸੰਵਿਧਾਨਕ ਅਤੇ ਜਮਹੂਰੀ ਹੱਕ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਦੀ ਜਾਨ ਹਰ ਵੇਲੇ ਖਤਰੇ ਵਿੱਚ ਹੈ। ਕੇਂਦਰ ਸਰਕਾਰ ਨੂੰ ਇਸ ਵਿਚ ਦੇਰੀ ਨਹੀਂ ਕਰਨੀ ਚਾਹੀਦੀ। ਸੰਤ ਸੀਚੇਵਾਲ ਨੇ ਕਿਹਾ ਕਿ ਇਸ ਵਾਰ ਸਦਨ ਵਿੱਚ ਉਨ੍ਹਾਂ ਵੱਲੋਂ ਕਿਸਾਨਾਂ ਦੀਆਂ ਮੰਗਾਂ ਤੇ ਆਰਥਿਕ ਹਲਾਤਾਂ ਨੂੰ ਲੈ ਵੀ ਮੁੱਦਾ ਉਠਾਉਣਾ ਸੀ ਪਰ ਹਰ ਵਾਰ ਹੰਗਾਮਿਆਂ ਕਾਰਨ ਨਹੀਂ ਉਠਾਇਆ ਜਾ ਸਕਿਆ। ਉਨ੍ਹਾਂ ਦਾ ਚਾਰ ਵਾਰ ਜ਼ੀਰੋ ਹਵਰ ਵੀ ਹੰਗਾਮਿਆ ਦੀ ਭੇਂਟ ਚੜ੍ਹ ਗਿਆ।
ਇਹ ਵੀ ਪੜ੍ਹੋ- ਕੱਢ ਲਓ ਮੋਟੀਆਂ-ਮੋਟੀਆਂ ਜੈਕਟਾਂ, ਮੌਸਮ ਵਿਭਾਗ ਵੱਲੋਂ ਕੜਾਕੇ ਦੀ ਠੰਡ ਦੀ ਭਵਿੱਖਬਾਣੀ
ਉਨ੍ਹਾਂ ਕਮੇਟੀ ਵੱਲੋਂ ਅਦਾਲਤ ਵਿੱਚ ਪੇਸ਼ ਹੋਈ ਇਕ ਰਿਪੋਰਟ ਦਾ ਹਵਾਲਾ ਦਿੰਦਿਆ ਹੋਇਆ ਕਿਹਾ ਕਿ ਉਸ ਰਿਪੋਰਟ ਮੁਤਾਬਕ ਕਿਸਾਨ ਦੀ ਆਮਦਮ ਦਿਨ ਪ੍ਰਤੀ ਦਿਨ ਘੱਟ ਰਹੀ ਹੈ। ਜਦਕਿ ਆਜ਼ਾਦੀ ਦੇ 75 ਸਾਲਾਂ ਬਾਅਦ ਹਰ ਇਕ ਨੇ ਵਿਕਾਸ ਦੀ ਬਰੂਹਾਂ ਨੂੰ ਛੂਹਿਆ ਹੈ। ਹਰ ਸਾਲ ਔਸਤਨ 18 ਹਜ਼ਾਰ ਕਿਸਾਨ ਆਰਥਿਕ ਤੰਗੀ ਕਾਰਣ ਆਤਮਹੱਤਿਆ ਕਰ ਰਹੇ ਹਨ, ਜੋਕਿ ਬਹੁਤ ਹੀ ਦੁੱਖਦਾਇਕ ਗੱਲ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਹਰ ਵਾਰ ਕਾਰਪੋਰੇਟਾਂ ਦੇ ਕਰਜ਼ੇ ਤਾਂ ਮੁਆਫ਼ ਕਰ ਦਿੱਤੇ ਜਾਂਦੇ ਹਨ ਪਰ ਕਿਸਾਨਾਂ ਦੀ ਗੱਲ ਨਹੀ ਸੁਣੀ ਜਾਂਦੀ। ਉਨ੍ਹਾਂ ਪੁਰਜ਼ੋਰ ਮੰਗ ਕੀਤੀ ਕਿ ਕਿਸਾਨਾਂ ਦੇ ਕਰਜ਼ਿਆਂ 'ਤੇ ਵੀ ਉਸੇ ਤਰ੍ਹਾ ਲੀਕ ਮਾਰੀ ਜਾਵੇ ਜਿਵੇਂ ਕਾਰਪੋਰਟਾਂ ਦੇ ਕਰਜ਼ੇ ਮੁਆਫ਼ ਕੀਤੇ ਜਾਂਦੇ ਹਨ।
ਇਹ ਵੀ ਪੜ੍ਹੋ- ਮੁੜ ਦਹਿਲਿਆ ਪੰਜਾਬ, ਘਰ 'ਚ ਦਾਖ਼ਲ ਹੋ 'ਆਪ' ਵਰਕਰ 'ਤੇ ਚਲਾ ਦਿੱਤੀਆਂ ਗੋਲ਼ੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8