ਰੁੱਖ, ਪਾਣੀ ਤੇ ਵਾਤਾਵਰਣ ਦੀ ਸਾਂਭ-ਸੰਭਾਲ ਸਾਡੀ ਨੈਤਿਕ ਜ਼ਿੰਮੇਵਾਰੀ : ਸੰਤ ਸੀਚੇਵਾਲ
Saturday, Jul 13, 2024 - 02:07 PM (IST)
ਮਲਸੀਆਂ (ਅਰਸ਼ਦੀਪ)- ਪੰਜਾਬ ਸਰਕਾਰ ਦੇ ਹੁਕਮਾਂ ’ਤੇ ਪੰਜਾਬ ਪੁਲਸ ਵੱਲੋਂ ‘ਰੁੱਖ ਲਾਓ’ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਪੁਲਸ ਸਾਂਝ ਕੇਂਦਰ ਸ਼ਾਹਕੋਟ ਵੱਲੋਂ ਸ. ਦਰਬਾਰਾ ਸਿੰਘ ਮੈਮੋਰੀਅਲ ਸਰਕਾਰੀ ਕੰਨਿਆ ਸੀਨੀ. ਸੈਕੰਡਰੀ ਸਕੂਲ ਮਲਸੀਆਂ ’ਚ ਬੂਟੇ ਲਾਏ ਗਏ, ਜਿਸ ਦੀ ਸ਼ੁਰੂਆਤ ਉੱਘੇ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਕੀਤੀ ਗਈ।
ਇਹ ਵੀ ਪੜ੍ਹੋ-ਜਲੰਧਰ ਜ਼ਿਮਨੀ ਚੋਣ ਜਿੱਤਣ ਮਗਰੋਂ ਮੋਹਿੰਦਰ ਭਗਤ ਦਾ ਵੱਡਾ ਬਿਆਨ (ਵੀਡੀਓ)
ਇਸ ਮੌਕੇ ਐੱਸ. ਐੱਚ. ਓ. ਸ਼ਾਹਕੋਟ ਅਮਨ ਸੈਣੀ, ਸਾਂਝ ਕੇਂਦਰ ਦੇ ਇੰਚਾਰਜ ਏ. ਐੱਸ. ਆਈ. ਸ਼ਿੰਗਾਰਾ ਸਿੰਘ ਤੇ ਪ੍ਰਿੰ. ਹਰਪ੍ਰੀਤ ਸਿੰਘ ਸੋਂਧੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਕਿਹਾ ਕਿ ਵਾਤਾਵਰਣ ਨੂੰ ਹਰਿਆ-ਭਰਿਆ ਰੱਖਣ ਲਈ ਪੁਲਸ ਵੱਲੋਂ ਰੁੱਖ ਲਾਉਣ ਦੀ ਚਲਾਈ ਗਈ ਮੁਹਿੰਮ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸਾਨੂੰ ਬੂਟੇ ਲਾ ਕੇ ਉਸ ਦੀ ਸਾਂਭ-ਸੰਭਾਲ ਜ਼ਰੂਰ ਕਰਨੀ ਚਾਹੀਦੀ ਹੈ। ਪੰਜਾਬ ਦਾ ਵਾਤਾਵਰਣ ਦਿਨੋਂ-ਦਿਨ ਗੰਦਲਾ ਹੁੰਦਾ ਜਾ ਰਿਹਾ ਹੈ ਤੇ ਰੁੱਖਾਂ ਦੀ ਗਿਣਤੀ ਵੀ ਘੱਟਦੀ ਜਾ ਰਹੀ ਹੈ। ਇਸ ਲਈ ਰੁੱਖ, ਪਾਣੀ ਤੇ ਵਾਤਾਵਰਣ ਦੀ ਸਾਂਭ ਸੰਭਾਲ ਸਾਡੀ ਨੈਤਿਕ ਜਿੰਮੇਵਾਰੀ ਬਣਦੀ ਹੈ। ਇਸ ਮੌਕੇ ਸਰਪੰਚ ਜੋਗਾ ਸਿੰਘ ਚੱਕ ਚੇਲਾ, ਸਰਪੰਚ ਰਵਿੰਦਰ ਸਿੰਘ ਰਾਣਾ, ਕੰਪਿਊਟਰ ਫੈਕਲਟੀ ਰਵਿੰਦਰ ਸਿੰਘ, ਹੈੱਡ ਕਾਂਸਟੇਬਲ ਰਾਜਵਿੰਦਰ ਸਿੰਘ, ਹੈੱਡ ਕਾਂਸਟੇਬਲ ਬਿਕਰਮਜੀਤ ਸਿੰਘ, ਰਾਜਨ ਸੱਭਰਵਾਲ, ਏਕਲੇਵ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ: 'ਆਪ' ਦੇ ਮੋਹਿੰਦਰ ਭਗਤ 37,325 ਵੋਟਾਂ ਦੇ ਵੱਡੇ ਫਰਕ ਨਾਲ ਜਿੱਤੇ, ਹਾਸਲ ਕੀਤੀਆਂ 55,246 ਵੋਟਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।