ਹੰਗਾਮਿਆਂ ਦੀ ਭੇਟ ਚੜ੍ਹੇ ਪਾਰਲੀਮੈਂਟ ਦੇ ਸੈਸ਼ਨ ’ਚ ਰਾਜ ਸਭਾ ਦਾ 60 ਫ਼ੀਸਦੀ ਸਮਾਂ ਹੋਇਆ ਬਰਬਾਦ: ਸੀਚੇਵਾਲ
Sunday, Dec 22, 2024 - 07:14 PM (IST)
ਸੁਲਤਾਨਪੁਰ ਲੋਧੀ (ਸੋਢੀ, ਧੀਰ, ਜੋਸ਼ੀ, ਅਸ਼ਵਨੀ)-ਹੰਗਾਮਿਆਂ ਦੀ ਭੇਟ ਚੜ੍ਹੇ ਪਾਰਲੀਮੈਂਟ ਦੇ ਸਰਦ ਦੇ ਸੈਸ਼ਨਾਂ ’ਤੇ ਸਖ਼ਤ ਟਿੱਪਣੀ ਕਰਦਿਆਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਸਰਦ ਰੁੱਤ ਦੇ ਸੈਸ਼ਨ ਦੌਰਾਨ ਦੇਸ਼ ਦੇ ਲੋਕਾਂ ਦੇ ਕਿਸੇ ਸਾਰਥਕ ਮੁੱਦੇ ’ਤੇ ਵਿਚਾਰ ਚਰਚਾ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸੈਸ਼ਨ ਦੌਰਾਨ ਲੋਕਾਂ ਦੇ ਮੁੱਦਿਆਂ ਅਸਲ ਮੁੱਦਿਆਂ ਤੋਂ ਕੋਹਾਂ ਦੂਰ ਰਹੇ ਸਿਆਜੀ ਪਾਰਟੀਆਂ ਦੇ ਆਗੂਆਂ ਨੇ ਇਕ-ਦੂਜੇ ਨੂੰ ਨੀਵਾਂ ਵਿਖਾਉਣ ਵਿਚ ਹੀ ਸਾਰਾ ਸਮਾਂ ਬਰਬਾਦ ਕਰ ਦਿੱਤਾ ਹੈ।
ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਕਿਹਾ ਕਿ ਵਿਰੋਧ ਕਰਨਾ ਵਿਰੋਧੀ ਧਿਰ ਪਾਰਟੀ ਦਾ ਸੰਵਿਧਾਨਕ ਅਧਿਕਾਰ ਹੈ ਪਰ ਵਿਰੋਧ ਉੱਥੇ ਤੱਕ ਨਹੀਂ ਪਹੁੰਚਾਉਣ ਚਾਹੀਦਾ ਹੈ ਕਿ ਇਸ ਵਿਰੋਧ ਨਾਲ ਜ਼ੀਰੋ ਹਵਰ ਰਾਹੀਂ ਜੋ ਮੈਂਬਰ ਪਾਰਲੀਮੈਂਟ ਨੂੰ ਸਮਾਂ ਮਿਲਦਾ ਹੈ, ਉਸ ਨੂੰ ਵੀ ਨਾ ਖ਼ਰਾਬ ਕੀਤਾ ਜਾਵੇ ਕਿਉਂਕਿ ਇਹ ਉਹ ਮੌਕਾ ਹੁੰਦਾ ਹੈ, ਜਿਸ ਵਿਚ ਸਾਰੇ ਧਿਰਾਂ ਦੇ ਆਗੂ ਸਦਨ ਵਿਚ ਆਪਣੇ ਮੁੱਦਿਆਂ ਨੂੰ ਰੱਖ ਸਕਦੇ ਹਨ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ ਆਈ ਸਾਹਮਣੇ
ਸੰਤ ਸੀਚੇਵਾਲ ਨੇ ਦੱਸਿਆ ਕਿ ਉਨ੍ਹਾਂ ਦੇ ਕਿਸਾਨੀ ਨਾਲ ਸੰਬੰਧਤ ਚਾਰ ਵਾਰ ਮੁੱਦੇ ’ਤੇ ਵਿਦੇਸ਼ਾਂ ਵਿਚ ਲੜਕੀਆਂ ਦੀ ਹੋ ਰਹੀ ਮਨੁੱਖੀ ਤਸਕਰੀ ਦੇ ਤਿੰਨ ਜ਼ੀਰੋ ਹਵਰ ਹੰਗਾਮਿਆਂ ਦੀ ਭੇਟ ਚੜ੍ਹ ਗਏ। ਉਨ੍ਹਾਂ ਕਿਹਾ ਕਿ 25 ਨਵੰਬਰ ਤੋਂ 20 ਦਸੰਬਰ ਤੱਕ ਪਾਰਲੀਮੈਂਟ ਦੇ ਚੱਲ ਰਹੇ ਸੈਸ਼ਨ ਦੌਰਾਨ ਉਹਨਾਂ ਨੂੰ ਸਿਰਫ ਇਕ ਵਾਰ ਹੀ ਬੋਲਣ ਦਾ ਮੌਕਾ ਦਿੱਤਾ ਗਿਆ। ਇਨ੍ਹਾਂ ਹੰਗਾਮਿਆਂ ਕਾਰਨ ਬੇਰੋਜ਼ਗਾਰੀ, ਭੁੱਖਮਰੀ, ਵਾਤਾਵਰਣ, ਵਿੱਦਿਆ ਸਮੇਤ ਹੋਰ ਬਹੁਤ ਸਾਰੇ ਅਹਿਮ ਮੁੱਦਿਆਂ ’ਤੇ ਚਰਚਾ ਨਹੀਂ ਹੋ ਸਕੀ।
ਇਹ ਵੀ ਪੜ੍ਹੋ- ਮੋਹਾਲੀ ਬਿਲਡਿੰਗ ਹਾਦਸੇ ਦੀ ਰੂਹ ਕੰਬਾਊ ਲਾਈਵ ਵੀਡੀਓ ਆਈ ਸਾਹਮਣੇ, 6 ਸਕਿੰਟਾਂ 'ਚ ਹੋਈ ਢਹਿ-ਢੇਰੀ
ਉਨ੍ਹਾਂ ਮੀਡੀਆ ਵਿਚ ਪ੍ਰਕਾਸ਼ਿਤ ਹੋਈਆਂ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਰਾਜ ਸਭਾ ਦਾ 60 ਫ਼ੀਸਦੀ ਅਤੇ ਲੋਕ ਸਭਾ ਦਾ 42 ਫ਼ੀਸਦੀ ਸਮਾਂ ਇਨ੍ਹਾਂ ਹੰਗਾਮਿਆਂ ਦਾ ਭੇਟ ਚੜ੍ਹ ਗਿਆ। ਇਹ ਨਾ ਕੇਵਲ ਸਮੇਂ ਦੀ ਬਰਬਾਦੀ ਹੈ ਸਗੋਂ ਕਰੋੜਾਂ ਰੁਪੈ ਦੇ ਪੈਸਿਆਂ ਦੀ ਬਰਬਾਦੀ ਹੈ, ਜਿਸਨੂੰ ਲੋਕਾਂ ਦੁਆਰਾ ਟੈਕਸਾਂ ਦੇ ਰੂਪ ਵਿਚ ਦਿੱਤਾ ਜਾਂਦਾ ਹੈ। ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਦੀ ਜਾਨ ਬਚਾਉਣ ਲਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e