ਅਮਰੀਕਾ ਵਰਗੇ ਤਾਕਤਵਾਰ ਮੁਲਕ ਨੂੰ ਗ਼ਰੀਬ ਮੁਲਕਾਂ ਦਾ ਸ਼ੋਸ਼ਣ ਕਰਨਾ ਸ਼ੋਭਾ ਨਹੀ ਦਿੰਦਾ : ਸੰਤ ਸੀਚੇਵਾਲ
Sunday, Aug 10, 2025 - 12:43 PM (IST)

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ 25 ਫ਼ੀਸਦੀ ਟੈਰਿਫ ਵਾਲੇ ਬਿਆਨ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਗ਼ਰੀਬ ਮੁਲਕਾਂ ਨੂੰ ਡਰਾਵੇ ਦੇਣੇ ਅਤੇ ਉਨ੍ਹਾਂ ਦਾ ਆਰਥਿਕ ਸ਼ੋਸ਼ਣ ਕਰਨਾ ਅਮਰੀਕਾ ਵਰਗੇ ਤਾਕਤਵਾਰ ਮੁਲਕ ਨੂੰ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਟੈਰਿਫ ਨਾਲ ਭਾਰਤ ਨੂੰ ਕੋਈ ਫਰਕ ਨਹੀਂ ਪੈਣ ਵਾਲਾ ਪਰ ਅਮਰੀਕਾ ਦੀ ਸੋਚ ’ਤੇ ਜ਼ਰੂਰ ਕਲੰਕ ਲੱਗੇਗਾ, ਜਿਸ ਨੂੰ ਇਤਿਹਾਸ ’ਚ ਯਾਦ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ:ਪੰਜਾਬ 'ਚ ਲੱਗੇ ਹਾਈਟੈੱਕ ਨਾਕੇ! ਵਧਾਈ ਗਈ ਸੁਰੱਖਿਆ, ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਗਏ ਸੀਲ
ਟਰੰਪ ਦੇ ਰੱਵਈਏ ’ਤੇ ਟਿੱਪਣੀ ਕਰਦਿਆਂ ਸੰਤ ਸੀਚੇਵਾਲ ਕਿਹਾ ਕਿ ਜਦੋਂ ਤੁਹਾਡੇ ਕੋਲ ਹਥਿਆਰ ਆ ਜਾਂਦੇ ਹਨ ਜਾਂ ਪੈਸਾ ਆ ਜਾਂਦਾ ਹੈ ਤਾਂ ਤੁਸੀ ਦੁਨੀਆਂ ਦੇ ਲੋਕਾਂ ਨੂੰ ਗੱਲਵਕੜੀ ’ਚ ਨਹੀਂ ਲੈਂਦੇ ਸਗੋਂ ਉਨ੍ਹਾਂ ਨੂੰ ਡਰਾ ਕੇ ਉਨ੍ਹਾਂ ਕੋਲੋ ਖੋਹਣ ਦੀ ਨੀਤੀ ’ਤੇ ਚੱਲਦੇ ਹੋ। ਟਰੰਪ ਦੇ ਗ਼ਲਤ ਫ਼ੈਸਲਿਆਂ ਦਾ ਖਮਿਆਜ਼ਾ ਦੁਨੀਆ ਦੇ ਗਰੀਬ ਮੁਲਕਾਂ ਨੂੰ ਭੁਗਤਣਾ ਪਵੇਗਾ। ਸੰਤ ਸੀਚੇਵਾਲ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵਿਰੁੱਧ ਸਖ਼ਤ ਟਿੱਪਣੀ ਕਰਦਿਆਂ ਉਨ੍ਹਾਂ ਨੂੰ ਡਾਕੂ ਦੱਸਿਆ ਹੈ। ਉਨ੍ਹਾਂ ਕਿਹਾ ਕਿ ਟਰੰਪ ਵੱਲੋਂ ਇਹ ਕਹਿਣਾ ਕਿ ਜਦੋਂ ਤੱਕ ਭਾਰਤ ਨਾਲ ਟੈਰਿਫ ਵਿਵਾਦ ਹੱਲ ਨਹੀਂ ਹੁੰਦਾ, ਉਦੋਂ ਤੱਕ ਕੋਈ ਵੀ ਵਪਾਰਕ ਗੱਲਬਾਤ ਨਹੀਂ ਹੋਵੇਗੀ, ਉਨ੍ਹਾਂ ਦੀ ਪਿਛਾਂਹ-ਖਿੱਚੂ ਸੋਚ ਨੂੰ ਦਰਸਾਉਂਦਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਅੱਜ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਛੁੱਟੀ ਦਾ ਮਜ਼ਾ ਹੋਵੇਗਾ ਖ਼ਰਾਬ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e