ਹੜ੍ਹ ਪੀੜਤਾਂ ਦੀ ਨਿਸ਼ਕਾਮ ਸੇਵਾ ਕਰਨਾ ਹੀ ਮਨੁੱਖਤਾ ਦਾ ਅਸਲ ਧਰਮ : ਸੰਤ ਸੀਚੇਵਾਲ
Sunday, Sep 28, 2025 - 12:51 PM (IST)

ਸੁਲਤਾਨਪੁਰ ਲੋਧੀ (ਧੀਰ, ਸੋਢੀ, ਅਸ਼ਵਨੀ)-ਬਾਊਪੁਰ ਮੰਡ ਇਲਾਕੇ ’ਚ ਹੜ੍ਹ ਪੀੜਤ ਕਿਸਾਨਾਂ ਦੀਆਂ ਜ਼ਮੀਨਾਂ ਪੱਧਰੀਆਂ ਕਰਨ ਦੇ ਸ਼ਨੀਵਾਰ 7ਵੇਂ ਦਿਨ ਵੀ ਪੰਜਾਬ ਭਰ ਤੋਂ ਆਏ ਨੌਜਵਾਨਾਂ ਦੇ ਟ੍ਰੈਕਟਰ ਦੇਰ ਸ਼ਾਮ ਤੱਕ ਚੱਲਦੇ ਰਹੇ। ਪੀੜਤ ਕਿਸਾਨਾਂ ਦੀਆਂ ਜ਼ਮੀਨਾਂ ਪੱਧਰੀਆਂ ਕਰਨ ਦੇ ਚਣੌਤੀਆਂ ਭਰੇ ਕਾਰਜ ਦੀ ਅਗਵਾਈ ਰਾਜ ਸਭਾ ਮੈਂਭਰ ਸੰਤ ਬਲਬੀਰ ਸਿੰਘ ਸੀਚੇਵਾਲ ਕਰ ਰਹੇ ਹਨ।
ਇਹ ਵੀ ਪੜ੍ਹੋ: ਜਲੰਧਰ 'ਚ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਬਾਹਰ ਵਾਪਰਿਆ ਹਾਦਸਾ, ਪਿਆ ਚੀਕ-ਚਿਹਾੜਾ
ਬਾਊਪੁਰ ਮੰਡ ਇਲਾਕੇ ਦੇ ਪਿੰਡ ਭੈਣੀ ਕਾਦਰ ਵਿਚ ਜਿੱਥੋਂ ਬੰਨ੍ਹ ਟੁੱਟਿਆ ਸੀ, ਸਭ ਤੋਂ ਪਹਿਲਾਂ ਉਸ ਬੰਨ੍ਹ ਦਾ ਕੰਮ ਮੁਕੰਮਲ ਕੀਤਾ ਗਿਆ ਅਤੇ ਅਗਲੇ ਦਿਨ ਕੁਲਵੰਤ ਸਿੰਘ ਅਤੇ ਉਸ ਦੇ ਤਿੰਨ ਭਰਾਵਾਂ ਦੀ ਜ਼ਮੀਨ ਵਿਚੋਂ ਰੇਤਾ ਅਤੇ ਗਾਰ ਕੱਢਣ ਦਾ ਕੰਮ ਸ਼ੁਰੂ ਕੀਤਾ ਗਿਆ। ਇਨ੍ਹਾਂ ਭਰਾਵਾਂ ਦੀ ਕਰੀਬ 20 ਏਕੜ ਤੋਂ ਵੱਧ ਜ਼ਮੀਨ ਹੈ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵੱਖ-ਵੱਖ ਜ਼ਿਲ੍ਹਿਆਂ ਤੋਂ ਟਰੈਕਟਰ ਲੈ ਕੇ ਆਏ ਨੌਜਵਾਨਾਂ ਨੂੰ ਮੁਖਾਤਿਬ ਹੁੰਦਿਆ ਕਿਹਾ ਕਿ ਉਹ ਹੜ੍ਹ ਪੀੜ੍ਹਤਾਂ ਦੇ ਨਾਂਅ ਤੱਕ ਨਹੀਂ ਜਾਣਦੇ ਪਰ ਉਨ੍ਹਾਂ ਦਾ ਦਰਦ ਮਹਿਸੂਸ ਕਰਕੇ ਹੀ ਉਹ ਆਪਣੇ ਘਰ ਬਾਰ ਛੱਡਕੇ ਇਨ੍ਹਾਂ ਕਿਸਾਨਾਂ ਦੀ ਮੱਦਦ ਵਾਸਤੇ ਆਏ ਹਨ। ਸੰਤ ਸੀਚੇਵਾਲ ਨੇ ਕਿਹਾ ਕਿ ਪੀੜਤ ਕਿਸਾਨਾਂ ਦੀ ਨਿਸ਼ਕਾਮ ਸੇਵਾ ਕਰਨਾ ਹੀ ਮਨੁੱਖਤਾ ਦਾ ਅਸਲ ਧਰਮ ਹੈ, ਜਿਸ ਵਿਚ ਕੋਈ ਲੋਭ-ਲਾਲਚ ਨਹੀਂ ਹੂੰਦਾ ਅਤੇ ਨਾ ਹੀ ਸੇਵਾ ਦੇ ਬਦਲੇ ਕੋਈ ਸੌਦੇਬਾਜ਼ੀ ਹੁੰਦੀ ਹੈ।
ਇਹ ਵੀ ਪੜ੍ਹੋ: ਹੋ ਜਾਓ ਸਾਵਧਾਨ! ਪੰਜਾਬ 'ਚ ਇਨ੍ਹਾਂ ਬਿਜਲੀ ਖ਼ਪਤਕਾਰਾਂ 'ਤੇ ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
ਸੰਤ ਸੀਚੇਵਾਲ ਨੇ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਨਾਲ ਜੋ ਤਬਾਹੀ ਹੋਈ ਹੈ, ਉਸ ਦੀ ਭਰਪਾਈ ਕਰਨੀ ਬਹੁਤ ਔਖੀ ਹੈ ਪਰ ਜੋ ਹਮਦਰਦੀ ਸੱਤ ਸਮੁੰਦਰੋ ਪਾਰ ਵਿਦੇਸ਼ਾਂ ਵਿਚ ਬੈਠੇ ਐੱਨ. ਆਰ. ਆਈਜ਼ ਨੇ ਦਿਖਾਈ ਹੈ, ਉਹ ਵੀ ਕਹਿਣ ਕਥਨ ਤੋਂ ਬਾਹਰ ਹੈ। ਉਨ੍ਹਾਂ ਪ੍ਰਵਾਸੀ ਪੰਜਾਬੀਆਂ ਦਾ ਧੰਨਵਾਦ ਕਰਦਿਆ ਕਿਹਾ ਕਿ ਕਿਸਾਨਾਂ ਦਾ ਦਰਦ ਹੀ ਪੰਜਾਬੀਆਂ ਨੂੰ ਇੱਕ ਲੜੀ ਵਿੱਚ ਪਰੋੳਂਦਾ ਹੈ। ਪੰਜਾਬ ਦੇ ਲੋਕਾਂ ਦੀ ਸੇਵਾ ਭਾਵਨਾ ਨੂੰ ਇੱਕਵਾਰ ਫਿਰ ਦੁਨੀਆਂ ਭਰ ਦੇ ਲੋਕਾਂ ਨੇ ਬੜੀ ਸ਼ਿੱਦਤ ਨਾਲ ਮਹਿਸੂਸ ਕੀਤਾ ਹੈ।
ਜ਼ਿਕਰਯੋਗ ਹੈ ਕਿ ਸੰਤ ਸੀਚੇਵਾਲ ਦੀ ਅਗਵਾਈ ਹੇਠ 21 ਸਤੰਬਰ ਤੋਂ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਪੱਧਰੀ ਕਰਨ ਦੀ ਆਰੰਭੀ ਕਾਰਸੇਵਾ ਵਿਚ ਹੁਣ ਤੱਕ ਪੰਜਾਬ ਸਮੇਤ ਰਾਜਸਥਾਨ, ਯੂ.ਪੀ., ਹਰਿਆਣਾ ਦੇ ਨੌਜਵਾਨ ਡੀਜ਼ਲ, ਟਰੈਕਟਰ ਕਰਾਹੇ ਸਮੇਤ ਸੇਵਾ ਵਿਚ ਹਿੱਸਾ ਲੈਣ ਲਈ ਪਹੁੰਚ ਰਹੇ ਹਨ। ਹੁਣ ਤੱਕ 225 ਦੇ ਕਰੀਬ ਟਰੈਕਟਰ ਇਸ ਕਾਰਸੇਵਾ ਵਿੱਚ ਹਿੱਸਾ ਲੈ ਚੁੱਕੇ ਹਨ।
ਇਹ ਵੀ ਪੜ੍ਹੋ: Punjab: ਹੈਂ! ਪੋਤਾ ਹੋਣ 'ਤੇ ਨੱਚਦੀ ਦਾਦੀ ਵੀ ਬਣ ਗਈ ਮਾਂ, ਹੱਕਾ-ਬੱਕਾ ਰਹਿ ਗਿਆ ਪੂਰਾ ਪਰਿਵਾਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8