650 ਸਾਲਾ ਸ਼ਤਾਬਦੀ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਰਵਾਇਆ ਗਿਆ ਤੀਜਾ ਮਹਾਨ ਸੰਤ ਸੰਮੇਲਨ
Friday, May 08, 2026 - 03:31 PM (IST)
ਟਾਂਡਾ ਉੜਮੁੜ- (ਪਰਮਜੀਤ ਸਿੰਘ ਮੋਮੀ)-ਸਤਿਗੁਰੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਸ਼ਤਾਬਦੀ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਿੰਡ ਮਸੀਤ ਪਲਕੋਟ ਵਿਖੇ ਤੀਜਾ ਮਹਾਨ ਸੰਤ ਸੰਮੇਲਨ ਸ਼ਰਧਾ ਸਤਿਕਾਰ ਅਤੇ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ। ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਅਤੇ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਅੰਮ੍ਰਿਤ ਬਾਣੀ ਦੀ ਛਤਰ ਛਾਇਆ ਹੇਠ ਅਤੇ ਡੇਰਾ ਸੱਚਖੰਡ ਬੱਲਾ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਮਹਾਰਾਜ ਜੀ ਦੀ ਸਰਪ੍ਰਸਤੀ ਹੇਠ ਕਰਵਾਏ ਗਏ ਸਮਾਗਮ 'ਚ ਸਭ ਤੋਂ ਪਹਿਲਾਂ ਸ੍ਰੀ ਅੰਮ੍ਰਿਤ ਬਾਣੀ ਦੇ ਪਾਠ ਉਚਾਰਨ ਕੀਤੇ ਗਏ ਅਤੇ ਸਰਬੱਤ ਦੇ ਭਲੇ ਦੀਆਂ ਅਰਦਾਸ ਕੀਤੀ ਗਈ।

ਇਹ ਵੀ ਪੜ੍ਹੋ: ਦੋਵੇਂ ਭਰਾਵਾਂ ਦਾ ਇਕੱਠਿਆਂ ਕੀਤਾ ਸਸਕਾਰ! ਕਾਲੀ ਵੇਈਂ 'ਚ ਸੁੱਟ ਕੇ ਜਵਾਕਾਂ ਦੀ ਜਾਨ ਲੈਣ ਵਾਲੀ ਮਾਂ ਗ੍ਰਿਫ਼ਤਾਰ
ਸੰਤ ਸਮਾਗਮ ਵਿਚ ਜਿੱਥੇ ਸ੍ਰੀ 108 ਸੰਤ ਨਿਰੰਜਣ ਦਾਸ ਜੀ ਮਹਾਰਾਜ ਮੌਜੂਦਾ ਗੱਦੀ ਨਸ਼ੀਨ ਡੇਰਾ ਸੱਚਖੰਡ ਬੱਲਾ ਜੀ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਸਮੂਹ ਸੰਗਤਾਂ ਨੂੰ ਆਸ਼ੀਰਵਾਦ ਦਿੱਤਾ, ਉੱਥੇ ਹੀ ਸਮਾਗਮ ਦੌਰਾਨ ਸੰਤ ਨਰੇਸ ਗਿਰ ਜੀ ਮਹਾਰਾਜ ਮੌਜੂਦਾ ਗੱਦੀ ਨਸ਼ੀਨ ਡੇਰਾ ਨੰਗਲ ਖੁੰਗਾ, ਸੰਤ ਬਾਬਾ ਸੋਡੀ ਸ਼ਾਹ ਜੀ ਦਰਬਾਰ ਚੋਲੀਪੁਰ, ਸੰਤ ਪ੍ਰੇਮ ਦਾਸ ਜੀ ਡੇਰਾ ਰਜਪਾਲਮਾਂ, ਸੰਤ ਰਾਮ ਗਿਰ ਜੀ ਡੇਰਾ ਰਾਜਪੁਰ ਕੰਢੀ, ਸੰਤ ਲੇਖ ਰਾਜ ਜੀ ਡੇਰਾ ਨੂਰਪੁਰ, ਸੰਤ ਚੰਦਰ ਸ਼ੇਖਰ ਦਾਸ ਜੀ ਦਰਬਾਰ ਬਾਬਾ ਅਲੀ ਬਖ਼ਸ਼ ਜੀ ਸਕਰਾਲਾ, ਭਾਈ ਗੁਰਪ੍ਰੀਤ ਸਿੰਘ ਜੀ, ਭਾਈ ਮਨਵੀਰ ਸਿੰਘ ਮਸੀਤੀ ਭਾਈ ਸਤਨਾਮ ਸਿੰਘ ਹੁਸੈਨਪੁਰ, ਸੇਵਾਦਾਰ ਦਵਿੰਦਰ ਦਾਸ, ਸੇਵਾਦਾਰ ਕੁਲਵੰਤ ਕਜਲਾ ਅਤੇ ਜਥਿਆਂ ਨੇ ਸੰਗਤ ਨੂੰ ਸ਼ਬਦ ਕੀਰਤਨ ਤੇ ਪ੍ਰਵਚਨਾਂ ਦੁਆਰਾ ਨਿਹਾਲ ਕਰਦੇ ਹੋਏ ਸਤਿਗੁਰੂ ਰਵਿਦਾਸ ਮਹਾਰਾਜ ਮਹਾਨ ਅਤੇ ਕ੍ਰਾਂਤੀਕਾਰੀ ਵਿਚਾਰਧਾਰਾ ਨਾਲ ਜੋੜਦੇ ਹੋਏ ਉਨ੍ਹਾਂ ਵੱਲੋਂ ਦਰਸਾਏ ਗਏ ਸੇਵਾ ਅਤੇ ਸਿਮਰਨ ਦੇ ਮਾਰਗ 'ਤੇ ਚੱਲ ਕੇ ਆਪਣਾ ਮਨੁੱਖਾ ਜਨਮ ਸਫਲਾ ਕਰਨ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ: ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ ਸਵੇਰੇ ਉੱਠ ਕੇ ਵੇਖਿਆ ਤਾਂ...

ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਨਿਭਾਉਣ ਵਾਲੇ ਮਾਸਟਰ ਸੋਮਨਾਥ ਫਗਵਾੜਾ ਨੇ ਸਮੂਹ ਸੰਗਤ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਸ਼ਤਾਬਦੀ ਪ੍ਰਕਾਸ਼ ਉਤਸਵ ਦੀ ਮੁਬਾਰਕਬਾਦ ਦਿੱਤੀ ਅਤੇ ਦੱਸਿਆ ਕਿ ਡੇਰਾ ਸੱਚਖੰਡ ਵੱਲੋਂ ਸ਼ਤਾਬਦੀ ਪ੍ਰਕਾਸ਼ ਉਤਸਵ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਜੋ ਕਿ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹਣਗੇ। ਇਸ ਮੌਕੇ ਪ੍ਰਬੰਧਕਾਂ ਵੱਲੋਂ ਪਹੁੰਚੀਆਂ ਧਾਰਮਿਕ ਰਾਜਨੀਤਿਕ ਤੇ ਸਮਾਜ ਸੇਵੀ ਸ਼ਖਸ਼ੀਅਤਾਂ ਨੂੰ ਸਿਰਪਾਓ ਭੇਂਟ ਕਰਕੇ ਸਨਮਾਨ ਵੀ ਕੀਤਾ ਗਿਆ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਭਾਗ ਲਿਆ। ਇਸ ਮੌਕੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ, ਠੇਕੇਦਾਰ ਪਰਵਿੰਦਰ ਸੋਡੀ, ਮਹਾਵੀਰ ਸਿੰਘ ਮਸੀਤੀ, ਸਰਪੰਚ ਸਰਬਜੀਤ ਸਿੰਘ ਵਿੱਕੀ, ਮਿਸਤਰੀ ਪ੍ਰਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ! ਪੁਲਸ ਮੁਲਾਜ਼ਮ ਨਾਲ ਜੁੜੇ ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
