ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਪੇਂਡੂ ਵਿਕਾਸ ਫੰਡ ਜਾਰੀ ਕੀਤਾ ਜਾਵੇ : ਸੰਤ ਸੀਚੇਵਾਲ

Sunday, Sep 14, 2025 - 05:09 PM (IST)

ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਪੇਂਡੂ ਵਿਕਾਸ ਫੰਡ ਜਾਰੀ ਕੀਤਾ ਜਾਵੇ : ਸੰਤ ਸੀਚੇਵਾਲ

ਸੁਲਤਾਨਪੁਰ ਲੋਧੀ (ਧੀਰ, ਸੋਢੀ, ਅਸ਼ਵਨੀ)-ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ਼ਨੀਵਾਰ ਸੜਕ ਆਵਾਜਾਈ ਅਤੇ ਹਾਈਵੇਅ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਹਰਸ਼ ਮਲਹੋਤਰਾ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਪੇਂਡੂ ਵਿਕਾਸ ਫੰਡ ਤੁਰੰਤ ਜਾਰੀ ਕੀਤਾ ਜਾਵੇ। ਸੁਲਤਾਨਪੁਰ ਲੋਧੀ ਸਥਿਤ ਨਿਰਮਲ ਕੁਟੀਆ ਵਿਖੇ ਕੇਂਦਰੀ ਮੰਤਰੀ ਨਾਲ ਮੁਲਾਕਾਤ ਦੌਰਾਨ ਸੰਤ ਸੀਚੇਵਾਲ ਨੇ ਕਿਹਾ ਕਿ ਪੰਜਾਬ ਦਾ ਲਗਭਗ ਅੱਧਾ ਹਿੱਸਾ ਹੜ੍ਹਾਂ ਕਾਰਨ ਬਹੁਤ ਭਾਰੀ ਤਬਾਹੀ ਦਾ ਸ਼ਿਕਾਰ ਹੋਇਆ ਹੈ। ਦਰਿਆਵਾਂ ਵਿਚ ਆਏ ਭਿਆਨਕ ਹੜ੍ਹਾਂ ਨੇ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਾਇਆ ਹੈ। ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਰਸਤਾ ਸਹੂਲਤਾਂ, ਸਕੂਲ, ਪ੍ਰਾਇਮਰੀ ਹੈਲਥ ਸੈਂਟਰ ਅਤੇ ਕਮਿਊਨਟੀ ਹਾਲ ਆਦਿ ਢਹਿ ਗਏ ਹਨ ਜਾਂ ਗੰਭੀਰ ਤੌਰ ’ਤੇ ਨੁਕਸਾਨੇ ਹੋਏ ਹਨ।

ਇਹ ਵੀ ਪੜ੍ਹੋ: ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦੇ ਦਿਹਾਂਤ 'ਤੇ ਪ੍ਰਤਾਪ ਬਾਜਵਾ ਨੇ ਜਤਾਇਆ ਦੁੱਖ਼ (ਵੀਡੀਓ)

ਸੰਤ ਸੀਚੇਵਾਲ ਨੇ ਮੰਗ ਕੀਤੀ ਕਿ ਕੁਦਰਤੀ ਆਫ਼ਤ ਰਾਹਤ ਫੰਡ ਤੋਂ ਇਲਾਵਾ ਪੰਜਾਬ ਦੇ ਹਿੱਸੇ ਵਾਲਾ ਪੇਂਡੂ ਵਿਕਾਸ ਫੰਡ ਵੀ ਤੁਰੰਤ ਜਾਰੀ ਕਰਕੇ ਪਿੰਡਾਂ ਦੀਆਂ ਟੁੱਟੀਆਂ ਸੜਕਾਂ ਅਤੇ ਸਕੂਲਾਂ ਦੀ ਮੁਰੰਮਤ ਦਾ ਕੰਮ ਤੁਰੰਤ ਸ਼ੁਰੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਖੇਤੀਬਾੜੀ, ਜੋ ਕਿ ਪੰਜਾਬ ਦੀ ਰੀੜ੍ਹ ਦੀ ਹੱਡੀ ਹੈ, ਹੜ੍ਹਾਂ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੋਈ ਹੈ। ਕਿਸਾਨਾਂ ਦੀਆਂ ਫ਼ਸਲਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ ਹਨ, ਜਿਸ ਨਾਲ ਖੇਤ ਮਜ਼ਦੂਰਾਂ ਨੂੰ ਵੀ ਭਾਰੀ ਆਰਥਿਕ ਨੁਕਸਾਨ ਹੋਇਆ ਹੈ। ਭਾਰੀ ਮੀਂਹ ਕਾਰਨ ਗਰੀਬਾਂ ਦੇ ਕਈ ਘਰ ਢਹਿ ਗਏ ਹਨ ਜਾਂ ਗੰਭੀਰ ਤੌਰ 'ਤੇ ਨੁਕਸਾਨੀ ਹੋਏ ਹਨ। ਉਨ੍ਹਾਂ ਸਾਰਿਆਂ ਨੂੰ ਪੂਰਾ ਮੁਆਵਜ਼ਾ ਮਿਲਣਾ ਚਾਹੀਦਾ ਹੈ। ਸੰਤ ਸੀਚੇਵਾਲ ਨੇ ਕੇਂਦਰੀ ਰਾਜ ਮੰਤਰੀ ਹਰਸ਼ ਮਲਹੋਤਰਾ ਨੂੰ ਲੋਹੀਆਂ ਵਿਖੇ ਰੁਕੇ ਹੋਏ ਫਲਾਈਓਵਰ ਦੀ ਨਿਰਮਾਣ ਕਾਰਵਾਈ ਮੁੜ ਸ਼ੁਰੂ ਕਰਵਾਉਣ ਲਈ ਮੰਗ ਪੱਤਰ ਸੌਂਪਿਆ।

ਇਹ ਵੀ ਪੜ੍ਹੋ: ਸਤਲੁਜ ਦਰਿਆ ਦੇ ਓਵਰਫਲੋਅ ਹੋਣ ਦੇ ਖ਼ਤਰੇ ਨੂੰ ਵੇਖਦਿਆਂ CM ਭਗਵੰਤ ਮਾਨ ਦਾ ਐਕਸ਼ਨ

ਜ਼ਿਕਰਯੋਗ ਹੈ ਕਿ ਰੇਲਵੇ ਲਾਂਘੇ ਉੱਤੇ ਬਣ ਰਿਹਾ ਇਹ ਫਲਾਈਓਵਰ ਪਿਛਲੇ 9 ਮਹੀਨੇ ਤੋਂ ਠੱਪ ਪਿਆ ਹੋਇਆ ਹੈ। ਸੰਤ ਸੀਚੇਵਾਲ ਵੱਲੋਂ ਇਸ ਪੁਲ ਦੇ ਕੁਝ ਹਿੱਸਿਆਂ ਵਿਚ ਵਾਧੇ ਦੀ ਸਿਫਾਰਿਸ਼ ਕੀਤੀ ਗਈ ਸੀ, ਜਿਸ ਕਰਕੇ ਨੈਸ਼ਨਲ ਹਾਈਵੇਅ ਅਥਾਰਟੀ ਨੇ ਇਸ ਪ੍ਰਾਜੈਕਟ ਦੀ ਵਧੀ ਹੋਈ ਲਾਗਤ ਨੂੰ ਮੁੜ ਮਨਜ਼ੂਰੀ ਲਈ ਭੇਜਿਆ ਹੋਇਆ ਹੈ। ਕੇਂਦਰੀ ਮੰਤਰੀ ਨੇ ਮੰਗ-ਪੱਤਰ ਨਾਲ ਸਹਿਮਤ ਹੋਕੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਇਸ ਫਲਾਈਓਵਰ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ, ਤਾਂ ਜੋ ਸਥਾਨਕ ਦੁਕਾਨਦਾਰਾਂ ਅਤੇ ਆਮ ਲੋਕਾਂ ਦੇ ਆਵਾਜਾਈ ਅਤੇ ਵਪਾਰ ’ਤੇ ਹੋ ਰਹੇ ਨੁਕਸਾਨ ਨੂੰ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ: ਪੰਜਾਬ 'ਚ ਪ੍ਰਵਾਸੀਆਂ ਨੂੰ ਲੈ ਕੇ ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਅਨੋਖੇ ਮਤੇ ਪਾਸ, ਕਰ 'ਤੇ ਵੱਡੇ ਐਲਾਨ

ਮਨਰੇਗਾ ਮਜ਼ਦੂਰਾਂ ਨੂੰ ਮਿਲੇ 250 ਦਿਨਾਂ ਦਾ ਕੰਮ
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਇਹ ਯਕੀਨੀ ਬਣਾਵੇ ਕਿ ਮਨਰੇਗਾ ਮਜ਼ਦੂਰਾਂ ਨੂੰ ਘੱਟੋ-ਘੱਟ 250 ਦਿਨਾਂ ਦਾ ਰੋਜ਼ਗਾਰ ਮਿਲੇ। ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਨ ਮਜ਼ਦੂਰ ਵਰਗ ਵੀ ਵੱਡੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਮੌਜੂਦਾ 100 ਦਿਨਾਂ ਦੀ ਰੋਜ਼ਗਾਰ ਗਾਰੰਟੀ ਨੂੰ ਵਧਾ ਕੇ ਘੱਟੋ-ਘੱਟ 250 ਦਿਨ ਕੀਤਾ ਜਾਵੇ ਤਾਂ ਜੋ ਇਹ ਵਰਗ ਆਪਣੇ ਪਰਿਵਾਰ ਦੀ ਜੀਵਨ-ਜਰੂਰਤਾਂ ਪੂਰੀ ਕਰ ਸਕੇ।

ਇਹ ਵੀ ਪੜ੍ਹੋ: ਪੰਜਾਬ 'ਚ ਬਿਜਲੀ ਖ਼ਪਤਕਾਰ ਦੇਣ ਧਿਆਨ! ਪਾਵਰਕਾਮ ਵਿਭਾਗ ਕਰ ਰਿਹੈ ਵੱਡੀ ਕਾਰਵਾਈ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News