MP ਸੰਤੋਖ ਚੌਧਰੀ ਅਤੇ MLA ਵਿਕਰਮਜੀਤ ਸਿੰਘ ਨੇ ਸੋਨੀਆ ਗਾਂਧੀ ਨਾਲ ਕੀਤੀ ਖ਼ਾਸ ਮੁਲਾਕਾਤ

04/08/2022 4:27:25 PM

ਜਲੰਧਰ : ਪੰਜਾਬ ਦੇ ਸੰਸਦ ਮੈਂਬਰ ਸੰਤੋਖ ਚੌਧਰੀ ਅਤੇ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਬਾਰੇ ਗੱਲਬਾਤ ਕਰਦਿਆਂ ਸੰਤੋਖ ਚੌਧਰੀ ਨੇ ਕਿਹਾ ਕਿ ਸੋਨੀਆ ਗਾਂਧੀ ਨਾਲ ਸਾਡੀ ਇਹ ਮੁਲਾਕਾਤ ਰਸਮੀਂ ਮੁਲਾਕਾਤ ਸੀ ਅਤੇ ਇਸ ਦੌਰਾਨ ਸਾਡੀ ਹੋਰ ਕਿਸੇ ਮੁੱਦੇ ਬਾਰੇ ਕੋਈ ਗੱਲਬਾਤ ਨਹੀਂ ਹੋਈ ਹੈ । ਚੌਧਰੀ ਨੇ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ’ਚ ਰੋਜ਼ ਕਤਲੇਆਮ ਹੋ ਰਿਹਾ ਹੈ ਜਿਹੜੇ ਗੈਂਗਸਟਰ ਕਾਂਗਰਸ ਨੇ ਖ਼ਤਮ ਕੀਤੇ ਸੀ, ਹੁਣ ਉਹ ਆਮ ਆਦਮੀ ਪਾਰਟੀ ’ਚ ਮੁੜ ਸਰਗਰਮ ਹੋ ਗਏ ਹਨ। ਪੰਜਾਬ ’ਚ ਲਗਾਤਾਰ ਗੋਲੀਬਾਰੀ ਅਤੇ ਕਤਲ ਹੋ ਰਹੇ ਹਨ। ਅਸੀਂ ਭਗਵੰਤ ਮਾਨ ਜੀ ਨੂੰ ਅਪੀਲ ਕਰਾਂਗੇ ਕਿ ਇਸ ਮਾਮਲੇ ’ਚ ਅਹਿਮ ਕਦਮ ਚੁੱਕਣ ਕਿਉਂਕਿ ਪੰਜਾਬ ਦੇ ਲੋਕ ਆਪਣੇ ਆਪ ਨੂੰ ਡਰਿਆ ਹੋਇਆ ਮਹਿਸੂਸ ਕਰ ਰਹੇ ਹਨ। 

ਇਹ ਵੀ ਪੜ੍ਹੋ : ਮਿੱਡੂਖੇੜਾ ਕਤਲ ਕਾਂਡ : ਸ਼ਾਰਪ ਸ਼ੂਟਰਾਂ ਦੀ ਗ੍ਰਿਫ਼ਤਾਰੀ ਤੋਂ 7 ਦਿਨਾਂ ਬਾਅਦ ਹੋਏ ਅਹਿਮ ਖ਼ੁਲਾਸੇ

ਸੁਨੀਲ ਜਾਖੜ ਵਲੋਂ ਦਿੱਤੇ ਗਏ  ਬਿਆਨ ਬਾਰੇ ਉਨ੍ਹਾਂ ਕਿਹਾ ਕਿ ਇਹ ਬਿਆਨ ਸਹੀ ਨਹੀਂ ਸੀ। ਇਸ ਨਾਲ ਕਈ ਲੋਕਾਂ ਦੀਆਂ ਭਾਵਨਾਵਾਂ ਨੂੰ ਸੱਟ ਪਹੁੰਚੀ ਹੈ ਪਰ ਉਨ੍ਹਾਂ ਨੇ ਮੁਆਫ਼ੀ ਵੀ ਮੰਗੀ ਹੈ ਬਾਕੀ ਜੋ ਪੰਜਾਬ ਦੇ ਲੋਕਾਂ ਨੂੰ ਮਨਜ਼ੂਰ ਹੋਇਆ। ਚੌਧਰੀ ਨੇ ਪੀ. ਐੱਸ. ਸੀ. ਚੀਫ਼ ਦੀ ਚੋਣ ਬਾਰੇ ਕਿਹਾ ਕਿ ਮੈਂ ਇਸ ਰੇਸ ’ਚ ਨਹੀਂ ਹਾਂ। ਇਹ ਫ਼ੈਸਲਾ ਹਾਈਕਮਾਨ ਨੇ ਕਰਨਾ ਹੈ। ਮੈਂ ਪਾਰਟੀ ਦਾ ਸਿਪਾਹੀ ਹਾਂ ਅਤੇ ਮੈਨੂੰ ਜੋ ਵੀ ਜ਼ਿੰਮੇਵਾਰੀਆਂ ਮਿਲੀਆਂ ਹਨ ਉਸ ਨੂੰ ਸੁਚੱਜੇ ਢੰਗ ਨਾਲ ਨਿਭਾਇਆ ਹੈ। ਜੇਕਰ ਮੌਕਾ ਮਿਲਿਆ ਤਾਂ ਦੇਖਾਂਗੇ ਫ਼ਿਲਹਾਲ ਮੈਂ ਰੇਸ ’ਚ ਨਹੀਂ ਹਾਂ।

ਇਹ ਵੀ ਪੜ੍ਹੋ : ਪਟਿਆਲਾ ’ਚ ਹੋਏ 19 ਸਾਲਾ ਮੁੰਡੇ ਦੇ ਕਤਲ ਕਾਂਡ ’ਚ ਅਹਿਮ ਖ਼ੁਲਾਸਾ, 2 ਗ੍ਰਿਫ਼ਤਾਰ

ਵਿਧਾਇਕ ਵਿਕਰਮਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਵਲੋਂ ਜਿਹੜੀ ਸਰਕਾਰ ਚੁਣੀ ਗਈ ਸੀ ਹੁਣ ਉਹ ਲੋਕਾਂ ਨੂੰ ਦਿਖਾਈ ਨਹੀਂ ਦੇ ਰਹੀ ਹੈ ਕਿਉਂਕਿ ‘ਆਪ’ ਦੀ ਸਰਕਾਰ ਇਸ ਸਮੇਂ ਹਿਮਾਚਲ ਅਤੇ ਗੁਜਰਾਤ ਚੋਣ ਪ੍ਰਚਾਰ ’ਚ ਵਿਅਸਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਦਿਨ-ਬ-ਦਿਨ ਮਾਹੌਲ ਖ਼ਰਾਬ ਹੋ ਰਿਹਾ ਹੈ। ਪੰਜਾਬ ਦੇ ਲੋਕ ਉਸ ਮੁੱਖ ਮੰਤਰੀ ਨੂੰ ਲੱਭ ਰਹੇ ਹਨ ਜਿਨ੍ਹਾਂ ਨੇ ਪੰਜਾਬ ’ਚ ਅਮਨ ਸ਼ਾਂਤੀ ਬਣਾਉਣ ਦਾ ਵਾਅਦਾ ਕੀਤਾ ਸੀ ਅਤੇ ਉਹ ਮਾਨ ਸਾਹਿਬ ਨੂੰ ਕਹਿਣਾ ਚਾਹੁੰਦੇ ਹਨ ਕਿ ਪੰਜਾਬ ’ਚ ਸ਼ਾਂਤੀ ਦਾ ਮਾਹੌਲ ਬਣਾਉਣ ਲਈ ਕਦਮ ਚੁੱਕੇ ਜਾਣੇ ਚਾਹੀਦੇ ਹਨ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News