ਸੰਤੋਖ ਚੌਧਰੀ ਅਤੇ ਉਨ੍ਹਾਂ ਦੀ ਪਤਨੀ ਨੇ ਲੁਆਈ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼

04/02/2021 10:07:19 AM

ਜਲੰਧਰ (ਧਵਨ)–ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਅਤੇ ਉਨ੍ਹਾਂ ਦੀ ਪਤਨੀ ਸ਼੍ਰੀਮਤੀ ਕਰਮਜੀਤ ਕੌਰ ਚੌਧਰੀ ਨੇ ਅੱਜ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲੁਆਈ।
ਉਹ ਅੱਜ ਸਥਾਨਕ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਵਿਚ ਆਪਣੀ ਪਤਨੀ ਨਾਲ ਪਹੁੰਚੇ ਅਤੇ ਕੋਵਿਡ ਦੀ ਪਹਿਲੀ ਡੋਜ਼ ਲੁਆਈ। ਡੋਜ਼ ਲੁਆਉਣ ਤੋਂ ਬਾਅਦ ਉਨ੍ਹਾਂ ਨੂੰ ਅੱਧਾ ਘੰਟਾ ਨਿਗਰਾਨੀ ਵਿਚ ਰੱਖਿਆ ਗਿਆ।

ਸੰਤੋਖ ਸਿੰਘ ਚੌਧਰੀ ਨੇ ਹੋਰ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਸ ਤਰ੍ਹਾਂ ਕੋਰੋਨਾ ਦੇ ਕੇਸ ਲਗਾਤਾਰ ਵਧਦੇ ਜਾ ਰਹੇ ਹਨ, ਉਸ ਨੂੰ ਵੇਖਦਿਆਂ ਸਾਰੇ ਯੋਗ ਲਾਭਪਾਤਰੀਆਂ ਨੂੰ ਕੋਰੋਨਾ ਵੈਕਸੀਨ ਲੁਆਉਣੀ ਚਾਹੀਦੀ ਹੈ।


shivani attri

Content Editor

Related News