ਸਿਆਸੀ ਪਾਰਟੀਆਂ ਦੇ ਵਿਰੋਧ ਸਬੰਧੀ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਹਰਮੀਤ ਕਾਦੀਆਂ ਦਾ ਵੱਡਾ ਬਿਆਨ
Monday, Jul 05, 2021 - 05:25 PM (IST)
ਰੋਪੜ (ਸੱਜਣ ਸੈਣੀ)- ਪੰਜਾਬ 'ਚ ਸਿਆਸੀ ਪਾਰਟੀਆਂ ਦੇ ਵਿਰੋਧ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਹਰਮੀਤ ਕਾਦੀਆਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਦਰਅਸਲ ਬੀਤੇ ਦਿਨੀਂ ਜ਼ਿਲ੍ਹਾ ਰੂਪਨਗਰ ਦੇ ਕਸਬਾ ਪੁਰਖਾਲੀ ਵਿੱਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਵੱਲੋਂ ਅਕਾਲੀ ਦਲ ਅਤੇ ਬਸਪਾ ਦੀ ਮੀਟਿੰਗ ਦੇ ਕੀਤੇ ਵਿਰੋਧ ਤੋਂ ਬਾਅਦ ਅਕਾਲੀ ਦਲ ਦੇ ਲੀਡਰਾਂ ਵੱਲੋਂ ਕਿਸਾਨਾਂ 'ਤੇ ਲਾਏ ਵੱਖ-ਵੱਖ ਦੋਸ਼ਾਂ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪੰਜਾਬ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਵੱਲੋਂ ਆਪਣੀ ਯੂਨੀਅਨ ਦੇ ਆਗੂਆਂ 'ਤੇ ਲੱਗੇ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਉਹ ਕਿਸੇ ਵੀ ਸਿਆਸੀ ਪਾਰਟੀ ਦੇ ਨਾਲ ਸਬੰਧਤ ਨਹੀਂ ਸਗੋਂ ਨਿਰੋਲ ਕਿਸਾਨ ਹਨ।
ਇਹ ਵੀ ਪੜ੍ਹੋ: ਕਰਤਾਰਪੁਰ ਵਿਖੇ ਪੁਲਸ ਨੂੰ ਲੋੜੀਂਦੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਦੱਸਿਆ ਕਾਰਨ
ਉਥੇ ਹੀ ਦੂਜੇ ਪਾਸੇ ਮੀਡੀਆ ਵੱਲੋਂ ਪੁੱਛੇ ਸਵਾਲਾਂ 'ਤੇ ਪ੍ਰਧਾਨ ਕਾਦੀਆਂ ਨੇ ਇਹ ਵੀ ਸਾਫ਼ ਕਰ ਦਿੱਤਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਿਰਫ਼ ਪੰਜਾਬ ਦੇ ਵਿੱਚ ਭਾਜਪਾ ਆਗੂਆਂ ਦੇ ਵਿਰੋਧ ਦੀ ਕਾਲ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹਰ ਇਕ ਪਿੰਡ ਦੇ ਵਿਚ ਕਿਸਾਨ ਕਿਸੇ ਨਾ ਕਿਸੇ ਸਿਆਸੀ ਪਾਰਟੀ ਨਾਲ ਸਬੰਧਤ ਹਨ ਇਸ ਲਈ ਉਹ ਆਪਣੇ ਪੰਜਾਬ ਦੇ ਪਿੰਡਾਂ ਦਾ ਮਾਹੌਲ ਖ਼ਰਾਬ ਨਹੀਂ ਕਰਨਾ ਚਾਹੁੰਦੇ।
ਇਹ ਵੀ ਪੜ੍ਹੋ: ਭੁਲੱਥ ਦੇ ਨੌਜਵਾਨ ਨੇ ਇਟਲੀ 'ਚ ਚਮਕਾਇਆ ਪੰਜਾਬ ਦਾ ਨਾਂ, ਬਾਡੀ ਬਿਲਡਰ ਮੁਕਾਬਲੇ 'ਚ ਹਾਸਲ ਕੀਤਾ ਪਹਿਲਾ ਸਥਾਨ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।