ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਦੀਆਂ ਮੋਦੀ ਸਰਕਾਰ ਕਰ ਰਹੀ ਹੈ ਸਾਜ਼ਿਸ਼ਾਂ : ਲੁਬਾਣਾ

01/30/2021 1:23:45 PM

ਭੁਲੱਥ (ਰਜਿੰਦਰ)- 26 ਜਨਵਰੀ ਦੇ ਇਤਿਹਾਸਕ ਟਰੈਕਟਰ ਮਾਰਚ ਵਿਚ ਸ਼ਾਮਲ ਹੋ ਕੇ ਭੁਲੱਥ ਪਰਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਰਬਜੀਤ ਸਿੰਘ ਲੁਬਾਣਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਖ਼ਤਮ ਕਰਨ ਲਈ ਵੱਖ-ਵੱਖ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀ ਹੈ। ਜਿਸ ਦੇ ਤਹਿਤ ਕੇਂਦਰੀ ਏਜੰਸੀਆਂ ਰਾਹੀਂ ਕਿਸਾਨ ਜਥੇਬੰਦੀਆਂ ਵਿਚ ਫੁੱਟ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ, ਪਰ ਪੰਜਾਬੀਆਂ ਦੇ ਜੋਸ਼ ਅਤੇ ਕਿਸਾਨ ਨੇਤਾਵਾਂ ਦੇ ਠਰੰਮੇ ਨਾਲ ਚੱਲ ਰਹੇ ਅੰਦੋਲਨ ਦਰਮਿਆਨ ਮੋਦੀ ਸਰਕਾਰ ਦੀਆਂ ਚਾਲਾਂ ਕਾਮਯਾਬ ਨਹੀਂ ਹੋਣਗੀਆਂ।

ਇਹ ਵੀ ਪੜ੍ਹੋ : ਦੁਖਦਾਇਕ ਖ਼ਬਰ: ਸਿੰਘੂ ਸਰਹੱਦ ਤੋਂ ਵਾਪਸ ਪਰਤ ਰਹੇ ਪਟਿਆਲਾ ਦੇ ਕਿਸਾਨ ਦੀ ਹਾਦਸੇ ’ਚ ਮੌਤ

ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਤੋਂ ਮੋਦੀ ਸਰਕਾਰ ਇੰਨੀ ਜ਼ਿਆਦਾ ਘਬਰਾਈ ਹੋਈ ਹੈ ਕਿ ਉਹ ਹਰ ਹੀਲੇ ਕਿਸਾਨ ਅੰਦੋਲਨ ਨੂੰ ਖਤਮ ਕਰਨਾ ਚਾਹੁੰਦੀ ਹੈ। ਜਿਸ ਕਰਕੇ ਪੰਜਾਬੀਆਂ ਨੂੰ ਆਉਣ ਵਾਲੇ ਸਮੇਂ ਵਿਚ ਹੋਰ ਵੀ ਸੁਚੇਤ ਰਹਿਣ ਦੀ ਜ਼ਰੂਰਤ ਹੈ ਅਤੇ ਇਹ ਧਿਆਨ ਰੱਖਣਾ ਚਾਹੀਦਾ ਹੈ ਕਿ ਸਾਡੇ ਵਿਚਕਾਰ ਕਿਸੇ ਵੀ ਕਿਸਮ ਦਾ ਕੋਈ ਗਲਤ ਅਨਸਰ ਦਾਖ਼ਲ ਨਾ ਹੋ ਸਕੇ।

ਇਹ ਵੀ ਪੜ੍ਹੋ :  ਸੁਖਜਿੰਦਰ ਰੰਧਾਵਾ ਦਾ ਮੋਦੀ ’ਤੇ ਨਿਸ਼ਾਨਾ, ਕਿਹਾ-ਪ੍ਰਧਾਨ ਮੰਤਰੀ ਭਾਜਪਾ ਦੇ ਭਾੜੇ ਦੇ ਗੁੰਡਿਆਂ ਨੂੰ ਪਾਉਣ ਨੱਥ

ਸਰਬਜੀਤ ਲੁਬਾਣਾ ਨੇ ਹਲਕਾ ਭੁਲੱਥ ਵਿਚੋਂ ਕਿਸਾਨ ਅੰਦੋਲਨ ਵਿਚ ਸ਼ਾਮਲ ਹੋਏ ਸਾਰੇ ਕਿਸਾਨਾਂ ਅਤੇ ਲੋਕਾਂ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਅੰਦੋਲਨ ਹਾਲੇ ਲੰਬਾ ਚੱਲਣਾ ਹੈ ਅਤੇ ਜਦੋਂ ਵੀ ਕਿਸਾਨ ਜਥੇਬੰਦੀਆਂ ਕੋਈ ਪ੍ਰੋਗਰਾਮ ਦੇਣ ਤਾਂ ਆਮ ਲੋਕ ਇਸ ਅੰਦੋਲਨ ਲਈ ਵੱਧ ਚੜ੍ਹ ਕੇ ਯੋਗਦਾਨ ਪਾਉਣ। ਕਿਉਂਕਿ ਇਹ ਇਕੱਲਾ ਕਿਸਾਨਾਂ ਦਾ ਅੰਦੋਲਨ ਨਹੀਂ ਹੈ। ਸਗੋਂ ਸਾਡੀ ਹੋਂਦ ਦੀ ਲੜਾਈ ਬਣ ਚੁੱਕਾ ਹੈ। ਇਸ ਮੌਕੇ ਬਲਾਕ ਪ੍ਰਧਾਨ ਸੂਰਤ ਸਿੰਘ, ਬਲਾਕ ਪ੍ਰਧਾਨ ਤਜਿੰਦਰ ਸਿੰਘ ਰੈਂਪੀ, ਸਰਕਲ ਪ੍ਰਧਾਨ ਹਰਵਿੰਦਰ ਸਿੰਘ ਮੁਲਤਾਨੀ ਅਤੇ ਅਸ਼ੋਕ ਭੱਟੀ ਰਾਜੂ ਆਦਿ ਵਲੰਟੀਅਰ ਹਾਜ਼ਰ ਸਨ।
ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਦਾ ਵੱਡਾ ਦਾਅਵਾ, ਦਿੱਲੀ ਪੁਲਸ ਵੱਲੋਂ ਚਲਾਈ ਗੋਲੀ ਨਾਲ ਹੋਈ ਸੀ ਨਵਰੀਤ ਸਿੰਘ ਦੀ ਮੌਤ

shivani attri

This news is Content Editor shivani attri