ਸਰਬਜੀਤ ਸਿੰਘ ਮੱਕੜ ਦੇ ਪੁੱਤ ਦਾ ਅੰਤਿਮ ਸੰਸਕਾਰ ਅੱਜ, ਸੁਨੀਲ ਜਾਖੜ ਸਣੇ ਕਈ ਆਗੂਆਂ ਨੇ ਜਤਾਇਆ ਸੋਗ

Monday, Jun 24, 2024 - 11:20 AM (IST)

ਸਰਬਜੀਤ ਸਿੰਘ ਮੱਕੜ ਦੇ ਪੁੱਤ ਦਾ ਅੰਤਿਮ ਸੰਸਕਾਰ ਅੱਜ, ਸੁਨੀਲ ਜਾਖੜ ਸਣੇ ਕਈ ਆਗੂਆਂ ਨੇ ਜਤਾਇਆ ਸੋਗ

ਜਲੰਧਰ (ਗੁਲਸ਼ਨ)– ਭਾਜਪਾ ਦੇ ਸੀਨੀਅਰ ਨੇਤਾ ਤੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਦੇ ਬੇਟੇ ਕੰਵਰ ਮੱਕੜ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦਾ ਚੇਨਈ ਦੇ ਇਕ ਹਸਪਤਾਲ ’ਚ ਇਲਾਜ ਚੱਲ ਰਿਹਾ ਸੀ। ਮੱਕੜ ਪਰਿਵਾਰ ’ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪਿਆ, ਜਦੋਂ ਉਨ੍ਹਾਂ ਦੇ ਜਵਾਨ ਪੁੱਤਰ ਕੰਵਰ ਦੀ ਇਲਾਜ ਦੌਰਾਨ ਮੌਤ ਹੋ ਗਈ।

ਇਸ ਦੁੱਖ਼ ਦੀ ਘੜੀ ’ਚ ਸਰਬਜੀਤ ਸਿੰਘ ਮੱਕੜ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਸੋਗ ਪ੍ਰਗਟ ਕਰਨ ਲਈ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਉਨ੍ਹਾਂ ਦੇ ਸ਼ਹੀਦ ਊਧਮ ਸਿੰਘ ਨਗਰ ਸਥਿਤ ਘਰ ’ਚ ਪਹੁੰਚੇ ਅਤੇ ਪਰਿਵਾਰ ਨਾਲ ਡੂੰਘਾ ਸੋਗ ਪ੍ਰਗਟ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਰਾਕੇਸ਼ ਰਾਠੌਰ, ਕੇ. ਡੀ. ਭੰਡਾਰੀ, ਸੁਸ਼ੀਲ ਸ਼ਰਮਾ, ਸੁਸ਼ੀਲ ਰਿੰਕੂ ਸਣੇ ਕਈ ਭਾਜਪਾ ਨੇਤਾਵਾਂ ਨੇ ਵੀ ਸਰਬਜੀਤ ਮੱਕੜ ਨਾਲ ਹਮਦਰਦੀ ਜਤਾਈ। ਕੰਵਰ ਮੱਕੜ ਦਾ ਆਖਰੀ ਸੰਸਕਾਰ 24 ਜੂਨ ਸ਼ਾਮ 5 ਵਜੇ ਮਾਡਲ ਟਾਊਨ ਸਥਿਤ ਸ਼ਮਸ਼ਾਨਘਾਟ ’ਚ ਕੀਤਾ ਜਾਵੇਗਾ।
ਇਹ ਵੀ ਪੜ੍ਹੋ-  ਇਸ ਸਾਲ ਦੇ ਅੰਤ ਤੱਕ ਪੰਜਾਬ ਵਿਧਾਨ ਸਭਾ ’ਚ 'ਆਪ' ਦੇ 95 ਵਿਧਾਇਕ ਹੋਣਗੇ : ਭਗਵੰਤ ਮਾਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News