ਸਰਬੱਤ ਦਾ ਭਲਾ ਟਰੱਸਟ ਮੂਨਕਾਂ ਵੱਲੋਂ ਵਿਦਿਆਰਥਣ ਦਾ ਸਨਮਾਨ

Saturday, Aug 01, 2020 - 06:04 PM (IST)

ਸਰਬੱਤ ਦਾ ਭਲਾ ਟਰੱਸਟ ਮੂਨਕਾਂ ਵੱਲੋਂ ਵਿਦਿਆਰਥਣ ਦਾ  ਸਨਮਾਨ

ਟਾਂਡਾ (ਜਸਵਿੰਦਰ)— ਸਰਬੱਤ ਦਾ ਭਲਾ ਟਰੱਸਟ ਮੂਨਕਾਂ ਨੇ ਅੱਜ ਨਾਨ ਮੈਡੀਕਲ ਵਿੱਚੋਂ 90 ਫੀਸਦੀ ਨੰਬਰ ਲੈ ਕੇ ਪਾਸ ਹੋਈ ਸ੍ਰੀ ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਦੀ ਵਿਦਿਆਰਥਣ ਮੁਸਕਾਨ ਦਾ ਸਰਪੰਚ ਗੁਰਮਿੰਦਰ ਸਿੰਘ ਗੋਲਡੀ ਦੀ ਅਗਵਾਈ ਹੇਠ ਸਿਰੋਪਾਓ ਪਾ ਕੇ ਸਨਮਾਨ ਕੀਤਾ। ਇਸ ਦੇ ਨਾਲ ਹੀ ਉਸ ਨੂੰ ਯਾਦਗਾਰੀ ਚਿੰਨ੍ਹ ਵੀ ਭੇਟ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਜਥੇਦਾਰ ਦਵਿੰਦਰ ਸਿੰਘ ਮੂਨਕਾਂ ਸੁਖਵਿੰਦਰ ਸਿੰਘ ਮੂਨਕਾਂ ਲੈਕਚਰ ਰਜਿੰਦਰ ਸਿੰਘ ਰਮਨ ਸਿੰਘ ਗੁਰਪ੍ਰੀਤ ਸਿੰਘ ਰਿੰਕੂ ਤੀਰਥ ਸਿੰਘ ਸਰਬਜੀਤ ਕੌਰ ਬਹਾਦਰ ਸਿੰਘ ਸੁਰਜੀਤ ਸਿੰਘ ਕਾਲਾ ਅਤੇ ਹੋਰ ਹਾਜ਼ਰ ਸਨ।

ਸਰਪੰਚ ਗੋਲਡੀ ਨੇ ਬੋਲਦਿਆਂ ਕਿਹਾ ਕਿ ਉਕਤ ਲੜਕੀ ਮੁਸਕਾਨ ਨੇ ਪੜ੍ਹਾਈ ਵਿੱਚੋਂ ਚੰਗੇ ਨੰਬਰ ਲੈ ਕੇ ਜਿੱਥੇ ਪਿੰਡ ਮੂਨਕਾਂ ਦਾ ਨਾਮ ਰੌਸ਼ਨ ਕਰਨ ਦੇ ਨਾਲ-ਨਾਲ ਇਲਾਕੇ ਦਾ ਨਾਮ ਵੀ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਭਵਿੱਖ 'ਚ ਵੀ ਉਕਤ ਵਿਦਿਆਰਥਣਾਂ ਕੋਲੋਂ ਉਨ੍ਹਾਂ ਨੂੰ ਵੱਡੀਆਂ ਆਸਾਂ ਹਨ। ਇਸ ਮੌਕੇ ਪਰਿਵਾਰ ਮੈਂਬਰ ਸਰਪੰਚ ਤੀਰਥ ਸਿੰਘ ਅਤੇ ਸੁਖਵਿੰਦਰ ਸਿੰਘ ਨੇ ਪਹੁੰਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।


author

shivani attri

Content Editor

Related News