ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ

Thursday, Feb 12, 2026 - 06:12 PM (IST)

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ

ਜਲੰਧਰ- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੋਆਬਾ ਯੂਨਿਟ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡ ਜਮਸ਼ੇਰ ਖਾਸ ਵਿੱਚ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ। ਕੈਂਪ ਦੌਰਾਨ ਮਰੀਜ਼ਾਂ ਦੀਆਂ ਜ਼ਰੂਰਤਾਂ ਮੁਤਾਬਕ ਆਪ੍ਰੇਸ਼ਨ, ਦਵਾਈਆਂ ਅਤੇ ਐਨਕਾਂ ਦਾ ਪ੍ਰਬੰਧ ਕੀਤਾ ਗਿਆ। ਡਾ. ਅਮਨਦੀਪ ਸਿੰਘ ਦੀ ਟੀਮ ਨੇ 700 ਮਰੀਜ਼ਾਂ ਦੀ ਜਾਂਚ ਕੀਤੀ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਐਨਕਾਂ ਪ੍ਰਦਾਨ ਕੀਤੀਆਂ। ਕੈਂਪ ਵਿੱਚ 130 ਮਰੀਜ਼ ਆਪਰੇਸ਼ਨਯੋਗ ਪਾਏ ਗਏ, ਟਰੱਸਟ ਵੱਲੋਂ ਉਨ੍ਹਾਂ ਦੇ ਆਪਰੇਸ਼ਨ ਮੁਫ਼ਤ ਕੀਤੇ ਜਾਣਗੇ।

PunjabKesari

ਇਹ ਵੀ ਪੜ੍ਹੋ: ਹੋਲਾ-ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਅਹਿਮ ਖ਼ਬਰ! SGPC ਨੇ ਕੀਤੇ ਖ਼ਾਸ ਪ੍ਰਬੰਧ

PunjabKesari

ਗੁਰੂ ਨਾਨਕ ਸਿੰਘ ਸਭਾ ਗੁਰਦੁਆਰੇ ਦੀ ਸਮੁੱਚੀ ਕਮੇਟੀ ਅਤੇ ਐੱਨ. ਆਰ. ਆਈ. ਦੋਸਤਾਂ ਜਸਵਿੰਦਰ ਸ਼ੇਰਗਿੱਲ, ਪਲਵਿੰਦਰ ਸ਼ੇਰਗਿੱਲ, ਪਰਮਿੰਦਰ ਸ਼ੇਰਗਿੱਲ, ਹਰਜੀਤ ਸ਼ੇਰਗਿੱਲ, ਅਵਤਾਰ ਖਹਿਰਾ, ਪਰਮਜੀਤ ਖਹਿਰਾ, ਈਵਿਨ ਗੋਲਡ (ਯੂ.ਐਸ.ਏ.), ਗੁਰਜੰਟਿੰਦਰ ਰੰਧਾਵਾ, ਸੁਖਦੇਵ ਸ਼ੇਰਗਿੱਲ, ਪਰਮਜੀਤ ਬੈਨੀਪਾਲ, ਇੰਦਰਜੀਤ ਸ਼ੇਰਗਿੱਲ, ਰਵੀ ਸ਼ੇਰਗਿੱਲ ਨੇ ਇਸ ਕੈਂਪ ਨੂੰ ਸਫਲ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ। ਇਸ ਕੈਂਪ ਵਿੱਚ ਸਰਬੱਤ ਦਾ ਭਲਾ ਟਰੱਸਟ ਦੀ ਦੋਆਬਾ ਟੀਮ ਵੱਲੋਂ ਜ਼ਿਲ੍ਹਾ ਪ੍ਰਧਾਨ ਅਮਰਜੋਤ ਸਿੰਘ ਅਤੇ ਮੈਂਬਰ ਮਨਮੋਹਨ ਸਿੰਘ, ਜਤਿੰਦਰ ਵਾਲੀਆ, ਗੁਰਵਿੰਦਰ ਸਿੰਘ, ਗੁਰਮੀਤ ਚੰਦ, ਸੁਰਜੀਤ ਲਾਲ, ਰਜਿੰਦਰ ਕੁਮਾਰ ਆਦਿ ਵੀ ਹਾਜ਼ਰ ਸਨ। ਇਸ ਮੌਕੇ ਨਕੋਦਰ ਦਫ਼ਤਰ ਇੰਚਾਰਜ ਗੁਰਮੀਤ ਚੰਦ ਅਤੇ ਰਜਿੰਦਰ ਕੁਮਾਰ ਵੀ ਹਾਜ਼ਰ ਸਨ।

PunjabKesari

PunjabKesari

 

ਇਹ ਵੀ ਪੜ੍ਹੋ: ਗੁਰੂਘਰਾਂ 'ਚ ਅਚਾਨਕ ਹੋ ਗਈ ਅਨਾਊਂਸਮੈਂਟ! ਧਿਆਨ ਦੇਣ ਪੰਜਾਬੀ, ਅਗਲੇ 10 ਦਿਨਾਂ ਤੱਕ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News