ਸੁਲਤਾਨਪੁਰ ਲੋਧੀ ''ਚ ਗੁੰਡਾਗਰਦੀ ਦਾ ਨੰਗਾ ਨਾਚ, ਸਰਪੰਚ ’ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ
Thursday, Jul 06, 2023 - 05:47 PM (IST)

ਸੁਲਤਾਨਪੁਰ ਲੋਧੀ (ਧੀਰ, ਸੋਢੀ)-ਸੁਲਤਾਨਪੁਰ ਲੋਧੀ ਦੇ ਪਿੰਡ ਅੱਲੂਵਾਲ ਦੇ ਸਰਪੰਚ ‘ਤੇ ਥਾਣੇਦਾਰ ਦੇ ਪੁੱਤਰ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਸਰਪੰਚ ਹਰਜੀਤ ਸਿੰਘ ਪੁੱਤਰ ਗੁਲਜਾਰ ਸਿੰਘ ਵਾਸੀ ਪਿੰਡ ਅੱਲੂਵਾਲ ਦਾ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ ਅਤੇ ਉਹ ਕਿਸੇ ਕੰਮ ਲਈ ਗੁਰਦੁਆਰਾ ਗੁਰੂ ਕਾ ਬਾਗ ਵੱਲ ਜਾ ਰਿਹਾ ਸੀ। ਇਸ ਲਈ ਜਦੋਂ ਉਹ ਗੁਰਦੁਆਰਾ ਸਿਹਰਾ ਸਾਹਿਬ ਦੇ ਮੋੜ ਨੇੜੇ ਪਹੁੰਚਿਆ ਤਾਂ ਰਸਤਾ ਨਾ ਦੇਣ ਕਾਰਨ ਉਸ ਦੀ ਮਾਮੂਲੀ ਗੱਲ ਨੂੰ ਲੈ ਕੇ ਥਾਰ ਗੱਡੀ ਵਿੱਚ ਸਵਾਰ ਕੁਝ ਨੌਜਵਾਨਾਂ ਨਾਲ ਬਹਿਸ ਹੋ ਗਈ। ਇਸ ਦੌਰਾਨ ਥਾਰ ਦੇ ਡਰਾਈਵਰ ਨੇ ਗਾਲੀ-ਗਲੋਚ ਕਰਦੇ ਹੋਏ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਉਹ ਖ਼ੂਨ ਨਾਲ ਲਥਪਥ ਹੋ ਗਿਆ ਅਤੇ ਕਾਰ ਚਾਲਕ ਸਾਥੀਆਂ ਸਮੇਤ ਮੌਕੇ ਤੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ- ਚੱਬੇਵਾਲ 'ਚ ਦੋ ਕਾਰਾਂ ਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ, ਨਿਹੰਗ ਸਿੰਘ ਦੀ ਹੋਈ ਮੌਤ
ਦੂਜੇ ਪਾਸੇ ਜ਼ਖ਼ਮੀ ਸਰਪੰਚ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਹਮਲਾਵਰ ਪੰਜਾਬ ਪੁਲਸ ਵਿੱਚ ਤਾਇਨਾਤ ਏ. ਐੱਸ. ਆਈ. ਦਾ ਪੁੱਤਰ ਹੈ। ਉਨ੍ਹਾਂ ਦੇ ਕਹਿਣ ਮੁਤਾਬਕ ਉਹ ਇਲਾਕੇ ‘ਚ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਰਹਿੰਦਾ ਹੈ। ਉਨ੍ਹਾਂ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਫਿਲਹਾਲ ਜ਼ਖ਼ਮੀ ਸਰਪੰਚ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਦੂਜੇ ਪਾਸੇ ਗੁੰਡਾਗਰਦੀ ਦੇ ਨੰਗਾ ਨਾਚ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ। ਪੁਲਸ ਵੱਲੋਂ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀ. ਸੀ. ਟੀ. ਵੀ. ਕੈਮਰੇ ਚੈੱਕ ਕੀਤੇ ਜਾ ਰਹੇ ਹਨ।
ਕੀ ਕਹਿੰਦੇ ਹਨ ਡੀ. ਐੱਸ. ਪੀ. ਬਬਨਦੀਪ ਸਿੰਘ
ਡੀ. ਐੱਸ. ਪੀ. ਬਬਨਦੀਪ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ। ਕਿ ਕੋਈ ਝਗੜਾ ਹੋਇਆ ਹੈ, ਜਿਸ ਤੋਂ ਬਾਅਦ ਮੈਂ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਸੀ. ਸੀ. ਟੀ. ਵੀ. ਵੀਡੀਓ ਵੇਖੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਦੋਵਾਂ ਧਿਰਾਂ ਵਿੱਚ ਬਹਿਸ ਹੋਈ ਸੀ। ਜਿਸ ਤੋਂ ਬਾਅਦ ਝਗੜਾ ਹੋ ਗਿਆ। ਉਨ੍ਹਾਂ ਕਿਹਾ ਕਿ ਸਾਡੇ ਪੁਲਸ ਮੁਲਾਜ਼ਮ ਜ਼ਖ਼ਮੀ ਸਰਪੰਚ ਦੇ ਬਿਆਨ ਦਰਜ ਕਰਨ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਗਏ ਹਨ, ਉਸ ਦੇ ਬਿਆਨ ਦਰਜ ਹੁੰਦੇ ਹੀ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪਟਿਆਲਾ ਤੋਂ ਵੱਡੀ ਖ਼ਬਰ: ਕਰੰਟ ਲੱਗਣ ਨਾਲ 2 ਮਹੀਨੇ ਦੀ ਗਰਭਵਤੀ ਤੇ 10 ਮਹੀਨਿਆਂ ਦੀ ਬੱਚੀ ਦੀ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711