ਜਲੰਧਰ ''ਚ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ, 23 ਤੱਕ ਦਾਇਰ ਹੋਣਗੇ ਦਾਅਵੇ-ਇਤਰਾਜ਼

Saturday, Apr 18, 2026 - 10:55 AM (IST)

ਜਲੰਧਰ ''ਚ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ, 23 ਤੱਕ ਦਾਇਰ ਹੋਣਗੇ ਦਾਅਵੇ-ਇਤਰਾਜ਼

ਜਲੰਧਰ (ਚੋਪੜਾ)-ਪੰਜਾਬ ਚੋਣ ਕਮਿਸ਼ਨ ਨੇ ਨਗਰ ਨਿਗਮ/ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ-2026 ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੁਧਾਈ ਦਾ ਵਿਸਤ੍ਰਿਤ ਸ਼ਡਿਊਲ ਜਾਰੀ ਕਰ ਦਿੱਤਾ ਹੈ। ਇਸ ਪ੍ਰਕਿਰਿਆ ਤਹਿਤ ਯੋਗ ਵੋਟਰਾਂ ਦੇ ਨਾਂ ਜੋੜਨ, ਸੋਧ ਕਰਨ ਅਤੇ ਤਰੁੱਟੀਆਂ ਨੂੰ ਠੀਕ ਕਰਨ ਦਾ ਮੌਕਾ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਦਿਵਿਆ ਪੀ. ਨੇ ਦੱਸਿਆ ਕਿ ਨਗਰ ਕੌਂਸਲ ਆਦਮਪੁਰ, ਕਰਤਾਰਪੁਰ, ਨਕੋਦਰ, ਨੂਰਮਹਿਲ, ਫਿਲੌਰ ਅਤੇ ਨਗਰ ਪੰਚਾਇਤ ਮਹਿਤਪੁਰ ਅਤੇ ਲੋਹੀਆਂ ਖ਼ਾਸ ਵਿਚ ਚੋਣਾਂ ਪ੍ਰਸਤਾਵਿਤ ਹਨ। ਇਨ੍ਹਾਂ ਚੋਣਾਂ ਲਈ ਵੋਟਰ ਸੂਚੀਆਂ ਨੂੰ ਯੋਗਤਾ ਮਿਤੀ 23 ਅਪ੍ਰੈਲ ਦੇ ਆਧਾਰ ’ਤੇ ਅਪਡੇਟ ਕੀਤਾ ਜਾਵੇਗਾ।

ਇਹ ਵੀ ਪੜ੍ਹੋ:  Punjab: ਮੈਂ ਤੇਰੇ ਲਈ ਮਰ ਰਹੀ...ਵੀਡੀਓ ਬਣਾ ਵਿਆਹੁਤਾ ਨੇ ਸਾਬਕਾ ਸਰਪੰਚ ਬਾਰੇ ਕੀਤੇ ਹੈਰਾਨੀਜਨਕ ਖ਼ੁਲਾਸੇ

ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 15 ਅਪ੍ਰੈਲ 2026 ਨੂੰ ਕੀਤੀ ਜਾ ਚੁੱਕੀ ਹੈ। ਇਸ ’ਤੇ ਆਮ ਜਨਤਾ 23 ਅਪ੍ਰੈਲ ਤੱਕ ਆਪਣੇ ਦਾਅਵੇ ਅਤੇ ਇਤਰਾਜ਼ ਦਰਜ ਕਰਵਾ ਸਕਦੀ ਹੈ। ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 30 ਅਪ੍ਰੈਲ ਤੱਕ ਕੀਤਾ ਜਾਵੇਗਾ, ਜਦਕਿ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 5 ਮਈ ਨੂੰ ਕੀਤੀ ਜਾਵੇਗੀ।

ਏ. ਡੀ. ਸੀ. ਦਿਵਿਆ ਪੀ. ਨੇ ਦੱਸਿਆ ਕਿ ਵੋਟਰ ਰਜਿਸਟ੍ਰੇਸ਼ਨ ਨੂੰ ਉਤਸ਼ਾਹਿਤ ਕਰਨ ਲਈ 20 ਅਤੇ 21 ਅਪ੍ਰੈਲ ਨੂੰ ਵਿਸ਼ੇਸ਼ ਮੁਹਿੰਮ ਵੀ ਚਲਾਈ ਜਾਵੇਗੀ, ਜਿਸ ਤਹਿਤ ਯੋਗ ਨਾਗਰਿਕ ਆਪਣੇ ਨਾਂ ਵੋਟਰ ਸੂਚੀ ਵਿਚ ਦਰਜ ਕਰਵਾ ਸਕਦੇ ਹਨ। ਵਧੀਕ ਜ਼ਿਲਾ ਚੋਣ ਅਫ਼ਸਰ ਨੇ ਸਪੱਸ਼ਟ ਕੀਤਾ ਕਿ ਨਵੇਂ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਉਣ ਲਈ ਵਿਅਕਤੀ ਦੀ ਉਮਰ 23 ਅਪ੍ਰੈਲ 2026 ਤੱਕ ਘੱਟੋ-ਘੱਟ 18 ਸਾਲ ਹੋਣੀ ਲਾਜ਼ਮੀ ਹੈ।

ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਲਈ ਫਾਰਮ-7, 8 ਅਤੇ 9 ਸਬੰਧਤ ਚੋਣ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ (ਐੱਸ. ਡੀ. ਐੱਮ.) ਦੇ ਦਫ਼ਤਰ ਆਦਮਪੁਰ, ਜਲੰਧਰ-2, ਫਿਲੌਰ, ਨਕੋਦਰ ਅਤੇ ਸ਼ਾਹਕੋਟ ਵਿਚ ਉਪਲੱਬਧ ਹਨ। ਇਸ ਤੋਂ ਇਲਾਵਾ ਇਹ ਸਟੇਟ ਚੋਣ ਕਮਿਸ਼ਨ ਦੀ ਅਧਿਕਾਰਤ ਵੈੱਬਸਾਈਟ ਤੋਂ ਵੀ ਡਾਊਨਲੋਡ ਕੀਤੇ ਜਾ ਸਕਦੇ ਹਨ। ਏ. ਡੀ. ਸੀ. ਦਿਵਿਆ ਪੀ. ਨੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੌਕੇ ਦਾ ਲਾਭ ਉਠਾ ਕੇ ਆਪਣੀ ਵੋਟ ਦੇ ਅਧਿਕਾਰ ਨੂੰ ਯਕੀਨੀ ਬਣਾਉਣ ਅਤੇ ਲੋਕਤੰਤਰੀ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਵਿਚ ਯੋਗਦਾਨ ਪਾਉਣ।

ਇਹ ਵੀ ਪੜ੍ਹੋ:  "ਅਮਨ ਮੁੜ ਆ ਪੁੱਤ ਓਏ"! ਪੈਰੋਲ ਕੱਟ ਕੇ ਵਾਪਸ ਜੇਲ੍ਹ ਗਏ ਨੌਜਵਾਨ ਦੀ ਮੌਤ, ਧਾਹਾਂ ਮਾਰ ਰੋਈ ਮਾਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News