ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸ਼ਡਿਊਲ ਜਾਰੀ, 25 ਜੂਨ ਤੋਂ 24 ਜੁਲਾਈ ਤੱਕ ਹੋਵੇਗੀ ਵੈਰੀਫਿਕੇਸ਼ਨ
Monday, Jun 01, 2026 - 04:50 PM (IST)
ਕਪੂਰਥਲਾ (ਵਿਪਨ ਮਹਾਜਨ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ 'ਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ, ਜਿਸ ਤਹਿਤ ਚਾਰੋਂ ਵਿਧਾਨ ਸਭਾ ਚੋਣ ਹਲਕਿਆਂ (26-ਭੁਲੱਥ, 27-ਕਪੂਰਥਲਾ, 28-ਸੁਲਤਾਨਪੁਰ ਲੋਧੀ ਅਤੇ 29-ਫਗਵਾੜਾ) ’ਚ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ. ਐੱਲ. ਓਜ਼ ਵੱਲੋਂ ਘਰ-ਘਰ ਜਾ ਕੇ ਵੋਟਰਾਂ ਦੀ ਵੈਰੀਫਿਕੇਸ਼ਨ ਲਈ ਇੰਨੂਮਰੇਸ਼ਨ ਫਾਰਮ ਭਰੇ ਜਾਣਗੇ, ਜਿਸ ਤੋਂ ਬਾਅਦ ਹੀ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ ਹੜ੍ਹਾਂ ਦਾ ਡਰ, ਪੈ ਸਕਦੀ ਹੈ ਵੱਡੀ ਮੁਸੀਬਤ
ਇਸ ਸਬੰਧੀ ਜਾਣਕਾਰੀ ਦਿੰਦੇ ਜ਼ਿਲ੍ਹਾ ਚੋਣ ਅਫਸਰ ਅਕਾਸ਼ ਬਾਂਸਲ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਦਾ ਕੰਮ 24 ਜੁਲਾਈ 2026 ਤੱਕ ਮੁਕੰਮਲ ਕੀਤਾ ਜਾਵੇਗਾ, ਜਦਕਿ ਡਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨ 3 ਅਗਸਤ 2026 ਨੂੰ ਹੋਵੇਗੀ। ਇਸ ਉਪਰੰਤ ਵੋਟਰਾਂ ਕੋਲੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦਾ ਸਮਾਂ 3 ਅਗਸਤ ਤੋਂ 2 ਸਤੰਬਰ 2026 ਤੱਕ ਨਿਰਧਾਰਿਤ ਕੀਤਾ ਗਿਆ ਹੈ ਅਤੇ ਇਨ੍ਹਾਂ ਦਾ ਨਿਪਟਾਰਾ 28 ਸਤੰਬਰ 2026 ਤੱਕ ਕੀਤਾ ਜਾਵੇਗਾ, ਜਿਸ ਤੋਂ ਬਾਅਦ 1 ਅਕਤੂਬਰ 2026 ਨੂੰ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਦੀ ਨਿਗਰਾਨੀ ਲਈ ਜ਼ਿਲ੍ਹੇ ਭਰ ਵਿੱਚ 77 ਸੁਪਰਵਾਈਜ਼ਰ ਅਤੇ 791 ਬੀ. ਐੱਲ. ਓਜ਼. ਤਾਇਨਾਤ ਕੀਤੇ ਗਏ ਹਨ।
ਇਹ ਵੀ ਪੜ੍ਹੋ: ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ ਵੱਡਾ ਐਕਸ਼ਨ
ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਵਿੱਚ ਪ੍ਰੀ-ਐੱਸ. ਆਈ. ਆਰ. ਦੇ ਸਬੰਧ ਵਿੱਚ ਸਾਲ 2025 ਦੀ ਸਾਲ 2003 ਦੀ ਵੋਟਰ ਸੂਚੀ ਦੇ ਵੋਟਰਾਂ ਨਾਲ ਮੈਪਿੰਗ ਦਾ ਕੰਮ ਨਿਰੰਤਰ ਚੱਲ ਰਿਹਾ ਹੈ। ਜ਼ਿਲ੍ਹੇ ਦੇ ਕੁੱਲ੍ਹ 6,15,027 ਵੋਟਰਾਂ ਵਿੱਚੋਂ ਹੁਣ ਤੱਕ 5,06,220 ਵੋਟਰਾਂ ਦੀ ਮੈਪਿੰਗ (82.31 ਫੀਸਦੀ) ਮੁਕੰਮਲ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਰਹਿੰਦੇ 1,08,807 ਅਨ-ਮੈਪਡ ਵੋਟਰਾਂ ਦੀ ਮੈਪਿੰਗ ਨੂੰ ਸੌ ਫੀਸਦੀ ਪੂਰਾ ਕਰਨ ਲਈ ਮਿਤੀ 7 ਜੂਨ 2026 ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹੇ ਦੇ ਸਮੂਹ 791 ਪੋਲਿੰਗ ਸਟੇਸ਼ਨਾਂ 'ਤੇ ਬੀ. ਐੱਲ. ਓਜ਼. ਵੱਲੋਂ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਐੱਸ. ਆਈ. ਆਰ. ਦੇ ਸਬੰਧ ਵਿੱਚ ਆਪਣੇ ਬੂਥ ਲੈਵਲ ਏਜੰਟਾਂ ਦੀ ਜਲਦ ਨਿਯੁਕਤੀ ਕਰਨ ਅਤੇ ਲੋਕਾਂ ਤੋਂ ਵੀ ਇਸ ਪ੍ਰਕਿਰਿਆ ਵਿੱਚ ਬੀ. ਐੱਲ. ਓਜ਼ ਨੂੰ ਆਪਣਾ ਸਹਿਯੋਗ ਦੇਣ ਦੀ ਪੁਰਜ਼ੋਰ ਅਪੀਲ ਕੀਤੀ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
