ਸ਼੍ਰੀ ਰਾਮਨੌਮੀ ਉਤਸਵ ਕਮੇਟੀ ਦਾ ਵਜ਼ੀਫਾ ਵੰਡ ਸਮਾਰੋਹ 15 ਦਸੰਬਰ ਨੂੰ
Thursday, Nov 28, 2024 - 03:26 PM (IST)
ਜਲੰਧਰ (ਪਾਂਡੇ)–ਸ਼੍ਰੀ ਰਾਮਨੌਮੀ ਉਤਸਵ ਕਮੇਟੀ ਵੱਲੋਂ ਸ਼੍ਰੀ ਵਿਜੇ ਚੋਪੜਾ ਦੀ ਪ੍ਰਧਾਨਗੀ ਵਿਚ ਜਲੰਧਰ ਵਿਚ ਵੱਖ-ਵੱਖ ਸਕੂਲਾਂ ਵਿਚ ਪੜ੍ਹਨ ਵਾਲੇ ਲੋੜਵੰਦ ਵਿਦਿਆਰਥੀਆਂ ਲਈ ਵਜ਼ੀਫਾ ਵੰਡ ਸਮਾਰੋਹ 15 ਦਸੰਬਰ ਨੂੰ ਡੀ. ਏ. ਵੀ. ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਕਾਲਜ (ਡੇਵੀਏਟ) ਕਬੀਰ ਨਗਰ ਵਿਚ ਆਯੋਜਿਤ ਕੀਤਾ ਜਾ ਰਿਹਾ ਹੈ।
ਉਕਤ ਜਾਣਕਾਰੀ ਦਿੰਦੇ ਹੋਏ ਕਮੇਟੀ ਦੇ ਜਨਰਲ ਸਕੱਤਰ ਅਵਨੀਸ਼ ਅਰੋੜਾ ਮੁਤਾਬਕ ਵਜ਼ੀਫਾ ਵੰਡ ਸਮਾਰੋਹ ਵਿਚ ਸ਼ਾਮਲ ਹੋਣ ਵਾਲੇ ਲੋੜਵੰਦ ਵਿਦਿਆਰਥੀਆਂ ਲਈ ਜਲੰਧਰ ਦੇ ਸਾਰੇ ਸਕੂਲਾਂ ਨੂੰ 5-5 ਫਾਰਮ ਭੇਜੇ ਗਏ ਹਨ। ਸਾਰੇ ਸਕੂਲਾਂ ਦੇ ਪ੍ਰਬੰਧਕਾਂ ਅਤੇ ਪ੍ਰਿੰਸੀਪਲਾਂ ਨੂੰ ਬੇਨਤੀ ਹੈ ਕਿ ਜਿਨ੍ਹਾਂ ਨੇ ਆਪਣੇ-ਆਪਣੇ ਸਕੂਲਾਂ ਦੇ 5 ਲੋੜਵੰਦ ਵਿਦਿਆਰਥੀਆਂ ਦੇ ਨਾਂ ਫਾਰਮ ਵਿਚ ਭਰ ਕੇ ਕਮੇਟੀ ਦੇ ਦਫ਼ਤਰ ਹਿੰਦ ਸਮਾਚਾਰ ਭਵਨ ਸਿਵਲ ਲਾਈਨਜ਼ ’ਚ ਹਾਲੇ ਤਕ ਜਮ੍ਹਾ ਨਹੀਂ ਕਰਵਾਏ, ਉਹ ਇਸੇ ਹਫਤੇ ਤਕ ਫਾਰਮ ਜਮ੍ਹਾ ਕਰਵਾ ਦੇਣ।
ਇਹ ਵੀ ਪੜ੍ਹੋ- ਭਾਰਤੀ ਫ਼ੌਜ 'ਚ ਤਾਇਨਾਤ ਵਿਅਕਤੀ ਦੀ ਪੰਜਾਬ ਦੀ ਜੇਲ੍ਹ 'ਚ ਮੌਤ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
ਉਨ੍ਹਾਂ ਦੱਸਿਆ ਕਿ ਸਮਾਰੋਹ ਵਿਚ ਸ਼ਾਮਲ ਹੋਣ ਵਾਲੇ ਹਰੇਕ ਵਿਦਿਆਰਥੀ ਨੂੰ 1-1 ਸਕੂਲ ਬੈਗ ਦਿੱਤਾ ਜਾਵੇਗਾ, ਜਿਸ ਵਿਚ ਰੋਜ਼ਾਨਾ ਦੀ ਜ਼ਿੰਦਗੀ ਵਿਚ ਲੋੜ ਵਾਲੀਆਂ ਵਸਤੂਆਂ ਜਿਵੇਂ ਡਾਇਰੀ, ਪੈੱਨ, ਬਾਲ, ਪੇਸਟ, ਟੁੱਥ ਬਰੱਸ਼, ਹਨੂੰਮਾਨ ਚਾਲੀਸਾ, ਮਠਿਆਈਆਂ, ਬਿਸਕੁਟ, ਪਾਣੀ ਦੀ ਬੋਤਲ, ਸਾਬਣ, ਰਸ, ਨਮਕੀਨ, ਕਾਪੀਆਂ ਆਦਿ ਹੋਣਗੀਆਂ।
ਇਸ ਤੋਂ ਇਲਾਵਾ ਵਜ਼ੀਫੇ ਵਜੋਂ 300-300 ਰੁਪਏ ਦਾ ਚੈੱਕ ਦਿੱਤਾ ਜਾਵੇਗਾ, ਜੋ ਕਿ ਬੈਂਕ ਵੱਲੋਂ ਮੌਕੇ ’ਤੇ ਲਗਾਏ ਜਾ ਰਹੇ ਕੈਸ਼ ਕਾਊਂਟਰ ਤੋਂ ਕੈਸ਼ ਹੋਵੇਗਾ। ਸਮਾਰੋਹ ਵਿਚ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਫ੍ਰੀ ਮੈਡੀਕਲ ਚੈੱਕਅਪ ਕੀਤਾ ਜਾਵੇਗਾ ਅਤੇ ਲੋੜਵੰਦਾਂ ਨੂੰ ਫ੍ਰੀ ਦਵਾਈਆਂ ਦਿੱਤੀਆਂ ਜਾਣਗੀਆਂ। ਇਸ ਮੌਕੇ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਸਮਾਰੋਹ ਵਿਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਲਈ ਸਵੇਰ ਦਾ ਨਾਸ਼ਤਾ ਅਤੇ ਪ੍ਰੋਗਰਾਮ ਦੇ ਅਖ਼ੀਰ ਵਿਚ ਭੋਜਨ ਦੀ ਵਿਵਸਥਾ ਕੀਤੀ ਜਾ ਰਹੀ ਹੈ। ਸਮਾਰੋਹ ਨੂੰ ਲੈ ਕੇ ਡੇਵੀਏਟ ਦੇ ਪ੍ਰਿੰ. ਸੁਧੀਰ ਸ਼ਰਮਾ ਨੇ ਕਿਹਾ ਕਿ ਵਜ਼ੀਫਾ ਵੰਡ ਸਮਾਰੋਹ ਨੂੰ ਲੈ ਕੇ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਪ੍ਰੋਗਰਾਮ ਵਿਚ ਕਾਲਜ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਸਮਾਰੋਹ ਸਬੰਧੀ ਜ਼ਿਆਦਾ ਜਾਣਕਾਰੀ ਲਈ ਸਮਾਰੋਹ ਦੇ ਪ੍ਰਾਜੈਕਟ ਡਾਇਰੈਕਟਰ ਵਿਨੋਦ ਅਗਰਵਾਲ ਦੇ ਮੋਬਾਈਲ ਨੰਬਰ 98882-57744 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ ਆਈ ਸਾਹਮਣੇ, 7 ਜ਼ਿਲ੍ਹਿਆਂ 'ਚ ਜਾਰੀ ਹੋਇਆ ਅਲਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8