ਸਕੂਲ ਬੱਸ ਡਰਾਈਵਰ ਦਾ ਲੋਕਾਂ ਨੇ ਚਾੜ੍ਹਿਆ ਕੁਟਾਪਾ, ਜੰਮ ਕੇ ਕੀਤੀ ਛਿੱਤਰ-ਪਰੇਡ

Thursday, Jul 16, 2026 - 04:49 PM (IST)

ਸਕੂਲ ਬੱਸ ਡਰਾਈਵਰ ਦਾ ਲੋਕਾਂ ਨੇ ਚਾੜ੍ਹਿਆ ਕੁਟਾਪਾ, ਜੰਮ ਕੇ ਕੀਤੀ ਛਿੱਤਰ-ਪਰੇਡ

ਫਗਵਾੜਾ (ਸੋਨੂੰ)- ਸਤਨਾਮਪੁਰਾ ਥਾਣਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਡਰਾਈਵਰ ਨੂੰ ਲੋਕਾਂ ਨੇ ਬੇਰਹਿਮੀ ਨਾਲ ਕੁੱਟਿਆ। ਇਸ ਘਟਨਾ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਕ ਵਾਇਰਲ ਵੀਡੀਓ 'ਚ ਵੇਖਿਆ ਜਾ ਸਕਦਾ ਹੈ ਕਿ ਬੱਸ ਡਰਾਈਵਰ ਨੂੰ ਸਕੂਲ ਦੇ ਬਾਹਰ ਖੜ੍ਹਾ ਕਰਕੇ ਉਸ ਦੀ ਜੰਮ ਕੇ ਛਿੱਤਰ ਪਰੇਡ ਕੀਤੀ ਗਈ। ਦੋਸ਼ ਹੈ ਕਿ ਡਰਾਈਵਰ ਨੇ ਸਕੂਲ ਦੀ ਇਕ ਕੁੜੀ ਨਾਲ ਛੇੜਛਾੜ ਕੀਤੀ ਸੀ ਅਤੇ ਉਸ ਨੂੰ ਕਿਸੇ ਨੂੰ ਨਾ ਦੱਸਣ ਦੀ ਧਮਕੀ ਦਿੱਤੀ ਸੀ।

ਕੁੜੀ ਨੇ ਜਦੋਂ ਆਪਣੇ ਪਰਿਵਾਰ ਨੂੰ ਦੱਸਿਆ ਤਾਂ ਉਸ ਤੋਂ ਅੰਬੇਡਕਰ ਸੈਨਾ ਨੇ ਬੱਸ ਡਰਾਈਵਰ ਨੂੰ ਬੇਰਹਿਮੀ ਨਾਲ ਕੁੱਟਿਆ। ਸਤਨਾਮਪੁਰਾ ਪੁਲਸ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਸ ਨੇ ਬੱਸ ਡਰਾਈਵਰ ਵਿਰੁੱਧ ਐੱਫ਼. ਆਈ. ਆਰ. ਨੰਬਰ 121 ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਅੰਬੇਡਕਰ ਸੈਨਾ ਦੇ ਇਕ ਆਗੂ ਨੇ ਕਿਹਾ ਕਿ ਪਿਛਲੇ ਦਿਨ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। 

ਇਹ ਵੀ ਪੜ੍ਹੋ: ਕਪੂਰਥਲਾ ਵਿਖੇ ਮਾਮੂਲੀ ਗੱਲ ਪਿੱਛੇ ਮਾਰ 'ਤਾ ਬੰਦਾ, ਵਜ੍ਹਾ ਕਰੇਗੀ ਹੈਰਾਨ

ਕੁੜੀ ਨੇ ਅੰਬੇਡਕਰ ਸੈਨਾ ਟੀਮ ਨੂੰ ਸ਼ਿਕਾਇਤ ਕੀਤੀ ਸੀ ਕਿ ਸਕੂਲ ਬੱਸ ਡਰਾਈਵਰ ਉਸ ਨਾਲ ਦੁਰਵਿਵਹਾਰ ਕਰ ਰਿਹਾ ਸੀ ਅਤੇ ਉਸ ਨੂੰ ਧਮਕੀਆਂ ਦੇ ਰਿਹਾ ਸੀ। ਇਸ ਘਟਨਾ ਤੋਂ ਬਾਅਦ ਅੰਬੇਡਕਰ ਸੈਨਾ ਟੀਮ ਨੇ ਬੱਸ ਡਰਾਈਵਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਬਾਅਦ 'ਚ ਉਸ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ। ਪੁਲਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਸਕੂਲ ਪ੍ਰਿੰਸੀਪਲ ਨੇ ਅਜੇ ਤੱਕ ਇਸ ਮਾਮਲੇ ਸਬੰਧੀ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ।

ਇਹ ਵੀ ਪੜ੍ਹੋ:  PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਰਸਤੇ ਡਾਇਵਰਟ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News