ਸੁਰੱਖਿਆ ਦੇ ਮੱਦੇਨਜ਼ਰ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ

02/17/2020 5:51:35 PM

ਟਾਂਡਾ ਉੜਮੁੜ (ਮੋਮੀ,ਪੰਡਿਤ)— ਜ਼ਿਲਾ ਪੁਲਸ ਮੁਖੀ ਸ੍ਰੀ ਗੌਰਵ ਯਾਦਵ ਜੀ ਦੇ ਦਿਸ਼ਾ ਨਿਰਦੇਸ਼ਾ ਅਧੀਨ ਅੱਜ ਟਾਂਡਾ ਪੁਲਸ ਵੱਲੋਂ ਇਲਾਕੇ ਨਾਲ ਸਬੰਧਤ ਵੱਖ-ਵੱਖ ਪ੍ਰਾਈਵੇਟ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ। ਡੀ. ਐੱਸ. ਪੀ ਗੁਰਪ੍ਰੀਤ ਸਿੰਘ ਗਿੱਲ, ਥਾਣਾ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਅਤੇ ਟ੍ਰੈਫਿਕ ਇੰਚਾਰਜ ਏ. ਐੱਸ. ਆਈ. ਜਗਦੀਸ਼ ਸਿੰਘ ਦੀ ਟੀਮ ਨੇ ਇਲਾਕੇ ਨਾਲ ਸਬੰਧਤ ਵੱਖ-ਵੱਖ ਪ੍ਰਾਈਵੇਟ ਸਕੂਲਾਂ ਦੀ ਸਕੂਲ ਵਾਹਨ ਸੇਫਟੀ ਮੁਹਿੰਮ ਤਹਿਤ ਬੱਸਾਂ ਦੀ ਚੈਕਿੰਗ ਕੀਤੀ।

ਇਸ ਮੌਕੇ ਡੀ. ਐੱਸ. ਪੀ. ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਲੌਂਗੋਵਾਲ ਵਿਖੇ ਸਕੂਲੀ ਬੱਚਿਆਂ ਦੀ ਵੈਨ ਨਾਲ ਵਾਪਰੇ ਭਿਆਨਕ ਅਤੇ ਦੁਖਦ ਹਾਦਸੇ ਦੇ ਮੱਦੇਨਜ਼ਰ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਨੂੰ ਸੁਰੱਖਿਆ ਪ੍ਰਤੀ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਹਦਾਇਤਾਂ ਜਾਰੀ ਕਰਦੇ ਕਿਹਾ ਕਿ ਬੱਸਾਂ 'ਚ ਮੁੱਢਲੀ ਸਹਾਇਤਾ ਅਤੇ ਕਿਸੇ ਵੀ ਆਫਤ 'ਤੇ ਕਾਬੂ ਪਾਉਣ ਲਈ ਜ਼ਰੂਰੀ ਸਾਮਾਨ ਪੀਣ ਵਾਲੇ ਪਾਣੀ ਦੀ ਸਹੂਲਤ ਅਤੇ ਹੋਰ ਲੋੜੀਂਦੀਆਂ ਜ਼ਰੂਰਤਾਂ ਨੂੰ ਤੁਰੰਤ ਪੂਰੀਆਂ ਕੀਤੀ ਜਾਵੇ ਤਾਂ ਜੋ ਕਿਸੇ ਆਫਤ ਦੇ ਸਮੇਂ ਵਿੱਚ ਕਿਸੇ ਵੀ ਆਫਤ ਨਾਲ ਨਜਿੱਠਿਆ ਜਾਵੇ। ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਇਹ ਵੀ ਹਦਾਇਤਾਂ ਕੀਤੀਆਂ ਕਿ ਸਕੂਲੀ ਬੱਚਿਆਂ ਦੀ ਬੱਸਾਂ ਨਾਲ ਚੱਲਣ ਵਾਲੇ ਬੱਸ ਚਾਲਕ ਅਤੇ ਬੱਸ ਦੇ ਹੈਲਪਰ  ਨੂੰ ਕਿਸੇ ਵੀ ਹਾਲਤ 'ਚ ਕੋਈ ਆਫਤ ਨਾਲ ਨਜਿੱਠਣ ਸਬੰਧੀ ਜਾਣਕਾਰੀ ਤੇ ਟਰੇਨਿੰਗ ਦਿੱਤੀ ਜਾਵੇ। ਇਸ ਸਮੇਂ ਥਾਣਾ ਮੁਖੀ ਟਾਂਡਾ ਇੰਸਪੈਕਟਰ ਹਰਗੁਰਦੇਵ ਸਿੰਘ ਨੇ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਇਹ ਚੈਕਿੰਗ ਆਉਣ ਵਾਲੇ ਦਿਨਾਂ 'ਚ ਵੀ ਇਸੇ ਤਰ੍ਹਾਂ ਹੀ ਅਤੇ ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਇਸ ਮੁਹਿੰਮ ਵਿੱਚ ਸਹਿਯੋਗ ਕਰਨ ਲਈ ਪ੍ਰੇਰਿਤ ਕੀਤਾ।

shivani attri

This news is Content Editor shivani attri