ਸਕੂਲ ਵਿਦਿਆਰਥੀ ਦੀ ਹੋਈ ਅਚਾਨਕ ਮੌਤ

02/22/2020 7:37:51 PM

ਅਮਲੋਹ, (ਗਰਗ)-ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਜਲਾਲਪੁਰ ਵਿਖੇ ਅੱਜ ਇਕ ਪੰਜਵੀਂ ਕਲਾਸ ਦੇ ਵਿਦਿਆਰਥੀ ਦੀ ਅਚਾਨਕ ਮੌਤ ਹੋ ਜਾਣ ਤੋਂ ਬਾਅਦ ਸਕੂਲ ਅਤੇ ਇਲਾਕੇ ’ਚ ਮਾਤਮ ਛਾ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਜੋਵਨ ਸਿੰਘ ਪੁੱਤਰ ਬੇਅੰਤ ਸਿੰਘ ਉਮਰ 10 ਸਾਲ ਵਾਸੀ ਜਲਾਲਪੁਰ ਅੱਜ ਸਵੇਰੇ ਸਕੂਲ ਵੈਨ ਰਾਹੀਂ ਸਕੂਲ ਪਹੁੰਚਿਆ। ਜਦੋਂ ਉਹ ਕਲਾਸ ਰੂਮ ਜਾਣ ਲੱਗਾ ਤਾਂ ਅਚਾਨਕ ਉਥੇ ਡਿੱਗ ਗਿਆ, ਜਿਸ ਨੂੰ ਤੁਰੰਤ ਸਿਵਲ ਹਸਪਤਾਲ ਅਮਲੋਹ ਵਿਖੇ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਸਬੰਧੀ ਏ. ਐੱਸ. ਆਈ. ਨਾਹਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਕਿਸੇ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਕਰਵਾਈ ਗਈ।


Related News