ਸਾਇੰਸ ਮਾਡਲ ਤਿਆਰ ਕਰਨ ਵਾਲੇ ਇਸ ਵਿਦਿਆਰਥੀ ਨੂੰ ਜ਼ਿਲ੍ਹਾ ਸਿੱਖਿਆ ਮਹਿਕਮੇ ਨੇ ਕੀਤਾ ਸਨਮਾਨਤ

01/08/2021 5:25:19 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)— ਸਰਕਾਰੀ ਹਾਈ ਸਕੂਲ ਰਾਜਪੁਰ ਗਹੋਤ ਵਿਖੇ ਹੋਏ ਇਕ ਸਮਾਗਮ ਦੌਰਾਨ ਜ਼ਿਲ੍ਹਾ ਪੱਧਰੀ ਸਾਇੰਸ ਪ੍ਰਦਰਸ਼ਨੀ ’ਚ ਜ਼ਿਲ੍ਹੇ ਅਤੇ ਬਲਾਕ ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ 10ਵੀਂ ਕਲਾਸ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਨੂੰ ਯਾਦਗਾਰੀ ਚਿੰਨ੍ਹ ਅਤੇ ਵਿੱਤੀ ਸਹਾਇਤਾ ਦੇ ਕੇ ਸਨਮਾਨਤ ਕੀਤਾ ਗਿਆ। 

ਇਹ ਵੀ ਪੜ੍ਹੋ : ਕਪੂਰਥਲਾ ਜੇਲ੍ਹ ਸੁਰਖੀਆਂ ’ਚ, ਸਿਮ ਸਪਲਾਈ ਕਰਨ ਵਾਲਿਆਂ ਨੇ ਕੀਤੇ ਵੱਡੇ ਖ਼ੁਲਾਸੇ

ਜ਼ਿਲ੍ਹਾ ਸਿੱਖਿਆ ਮਹਿਕਮੇ ਵੱਲੋਂ ਸਕੂਲ ਮੁਖੀ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਹੋਏ ਇਸ ਸਮਾਗਮ ਦੌਰਾਨ ਬੀ. ਐੱਮ. ਸ੍ਰੀ ਪਰਗਟ ਸਿੰਘ ਨੇ ਮਹਿਕਮੇ ਦੇ ਦਿਸ਼ਾ-ਨਿਰਦੇਸ਼ ਅਧੀਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਯਾਦਗਾਰੀ ਚਿੰਨ੍ਹ ਅਤੇ ਵਿੱਤੀ ਸਹਾਇਤਾ ਭੇਂਟ ਕਰਕੇ ਸਨਮਾਨਤ ਕੀਤਾ। ਇਸ ਮੌਕੇ ਬੀ. ਐੱਮ. ਪਰਗਟ ਸਿੰਘ ਅਤੇ ਮੁੱਖ ਅਧਿਆਪਕ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਨੇ ਸਾਇੰਸ ਅਧਿਆਪਕਾ ਨੀਲਮ ਕੁਮਾਰੀ ਅਤੇ ਤਰਨਜੀਤ ਕੌਰ ਦੀ ਯੋਗ ਪ੍ਰੇਰਣਾ ਸਦਕਾ ਜ਼ਿਲ੍ਹੇ ਵਿੱਚ ਹੋਈ ਸਾਇੰਸ ਪ੍ਰਦਰਸ਼ਨੀ ’ਚ ਵੇਸਟ ਮਟੀਰੀਅਲ ਤੋਂ ਸਾਇੰਸ ਮਾਡਲ ਤਿਆਰ ਕਰਕੇ ਬਲਾਕ ਅਤੇ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ :  ਟਰੈਕਟਰ ਮਾਰਚ ’ਤੇ ਨਵਜੋਤ ਸਿੱਧੂ ਦਾ ਟਵੀਟ, ਨਿਸ਼ਾਨੇ ’ਤੇ ਲਈ ਕੇਂਦਰ ਸਰਕਾਰ

ਇਸ ਤੋਂ ਇਲਾਵਾ ਉਕਤ ਵਿਦਿਆਰਥੀ ਦੀ ਪ੍ਰੇਰਣਾ ਸਰੋਤ ਰਹੀ ਸਾਇੰਸ ਅਧਿਆਪਕਾ    ਤਰਨਜੀਤ ਕੌਰ ਨੂੰ ਵੀ ਯਾਦਗਾਰੀ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਮੈਡਮ ਵਰਿੰਦਰ ਨਰਿੰਦਰਾ, ਗੁਰਿੰਦਰ ਕੌਰ, ਪਿੰਕੀ ਰਾਣੀ, ਗੁਰਵੀਰ ਕੌਰ, ਮਨਦੀਪ ਕੌਰ, ਮਨਿੰਦਰ ਕੌਰ,ਰਾਜਦੀਪ ਕੌਰ, ਗੁਰਪ੍ਰੀਤ ਕੌਰ, ਸੁਖਵੀਰ ਸਿੰਘ, ਜਸਪਿੰਦਰ ਸਿੰਘ, ਪ੍ਰਦੀਪ ਸਿੰਘ ਆਦਿ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ :  ਸੁਖਬੀਰ ਨੇ ਘੇਰੀ ਕਾਂਗਰਸ, ਕਿਹਾ-ਪੰਜਾਬ ਦੀ ਜਨਤਾ ਨਾਲ ਕੈਪਟਨ ਕਰ ਰਹੇ ਨੇ ਗੱਦਾਰੀ


shivani attri

Content Editor

Related News