ਟਰੇਨ ਦੀ ਲਪੇਟ 'ਚ ਆਉਣ ਕਾਰਨ ਦੋ ਵਿਅਕਤੀਆਂ ਦੀ ਮੌਤ

04/28/2022 4:11:10 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)- ਟਾਂਡਾ ਵਿਖੇ ਟਰੇਨ ਦੀ ਲਪੇਟ ਵਿਚ ਆਉਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪਹਿਲੇ ਹਾਦਸੇ ਵਿਚ ਜੰਮੂ-ਦਿੱਲੀ ਰੇਲਵੇ ਮਾਰਗ 'ਤੇ ਅੱਜ ਸਵੇਰੇ ਪਿੰਡ ਖੱਖਾਂ ਦੇ ਬੰਦ ਪਏ ਫਾਟਕ ਨੂੰ ਕਰਾਸ ਕਰਦੇ ਸਮੇਂ ਇਕ ਸਕੂਟੀ ਸਵਾਰ ਵਿਅਕਤੀ ਦੀ ਰੇਲ ਗੱਡੀ ਦੀ ਚਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। 

ਇਹ ਵੀ ਪੜ੍ਹੋ: ਨਵਾਂਸ਼ਹਿਰ ਵਿਖੇ ਪਿਸਤੌਲ ਨਾਲ ਢਾਬੇ ’ਤੇ ਲੋਕਾਂ ਨੂੰ ਧਮਕਾਉਣ ਵਾਲੇ ਥਾਣੇਦਾਰ ਖ਼ਿਲਾਫ਼ ਵੱਡੀ ਕਾਰਵਾਈ

ਜਾਣਕਾਰੀ ਅਨੁਸਾਰ ਇਹ ਮੰਦਭਾਗੀ ਘਟਨਾ ਉਸ ਸਮੇਂ ਵਾਪਰੀ ਜਦੋਂ ਜੰਮੂ ਤੋਂ ਜਲੰਧਰ ਵੱਲ ਜਾ ਰਹੀ ਟਰੇਨ ਵਿਚ ਉਕਤ ਵਿਅਕਤੀ ਸਵੇਰੇ ਕਰੀਬ 9 ਵਜੇ ਧੀ ਸਮੇਤ ਟਕਰਾ ਗਿਆ। ਇਸ ਹਾਦਸੇ ਵਿਚ ਉਸ ਦੀ ਮੌਕੇ ਉਤੇ ਹੀ ਮੌਤ ਹੋ ਗਈ। ਘਟਨਾ ਵਾਲੇ ਸਥਾਨ 'ਤੇ ਜੀ. ਆਰ. ਪੀ. ਪੁਲਸ ਨੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਪਿੰਡ ਖੁਣਖੁਣ ਕਲਾਂ ਵਜੋਂ ਹੋਈ ਹੈ। 

ਇਸੇ ਤਰ੍ਹਾਂ ਇਕ ਹੋਰ ਟਰੇਨ ਹਾਦਸੇ ਵਿਚ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਦਾਰਾਪੁਰ ਫਾਟਕ ਨੇੜੇ ਵਿਅਕਤੀ ਦੀ ਟਰੇਨ ਦੀ ਲਪੇਟ ਵਿਚ ਆਉਣ ਕਰਕੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗਗਨਦੀਪ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਵਾਰਡ ਨੰਬਰ-04 ਦਾਰਾਪੁਰ ਟਾਂਡਾ ਵਜੋਂ ਹੋਈ ਹੈ। ਰੇਲਵੇ ਪੁਲਸ ਨੇ ਦੋਵੇਂ ਹੀ ਹਾਦਸਿਆਂ ਨਾਲ ਸੰਬੰਧਤ ਕਾਰਵਾਈ ਕਰਨ ਉਪਰੰਤ ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਉਪਰੰਤ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀਆਂ ਹਨ।  

ਇਹ ਵੀ ਪੜ੍ਹੋ: ਵੱਡੀ ਖ਼ਬਰ: CM ਭਗਵੰਤ ਮਾਨ ਸਣੇ ਜਲੰਧਰ ਦੇ ਰੇਲਵੇ ਸਟੇਸ਼ਨ ਤੇ ਹੋਰ ਥਾਵਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri