ਸਕੂਟਰ ਸਵਾਰ ਦੀ ਸੜਕ ਹਾਦਸੇ ਵਿਚ ਮੌਤ
Thursday, Feb 06, 2025 - 02:49 PM (IST)
ਜਲੰਧਰ (ਵਾਰਤਾ)- ਜਲੰਧਰ ਦੇ ਲੰਮਾ ਪਿੰਡ ਚੌਂਕ ਫਲਾਈਓਵਰ ਦੇ ਕੋਲ ਵੀਰਵਾਰ ਸਵੇਰੇ ਹਿੰਦੋਸਤਾਨ ਪੈਟਰੋਲੀਅਮ ਦੇ ਟਰੱਕ ਨਾਲ ਸਕੂਟਰ ਦੇ ਟਕਰਾ ਜਾਣ ਕਾਰਨ ਸਕੂਟਰ ਸਵਾਰ ਵਿਅਕਤੀ ਦੀ ਮੌਤ ਹੋ ਗਈ। ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਵਿਕਾਸ ਵਜੋਂ ਹੋਈ ਹੈ, ਜੋਕਿ ਕਾਲੀਆ ਕਾਲੋਨੀ ਦਾ ਰਹਿਣ ਵਾਲਾ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਹੈ ਅਤੇ ਟਰੱਕ ਨੂੰ ਵੀ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ’ਚ ਜ਼ਿਲ੍ਹਾ ਕਪੂਰਥਲਾ ਦੇ 2 ਨੌਜਵਾਨ ਵੀ ਸ਼ਾਮਲ, ਸਦਮੇ ’ਚ ਪਰਿਵਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e