ਸੜਕ ਹਾਦਸੇ ''ਚ ਸਕੂਟਰੀ ਸਵਾਰ ਦੀ ਹੋਈ ਮੌਤ

Friday, Jul 17, 2026 - 12:14 PM (IST)

ਸੜਕ ਹਾਦਸੇ ''ਚ ਸਕੂਟਰੀ ਸਵਾਰ ਦੀ ਹੋਈ ਮੌਤ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)-ਟਾਂਡਾ-ਸ੍ਰੀ ਹਰਗੋਬਿੰਦਪੁਰ ਰੋਡ 'ਤੇ ਪਿੰਡ ਪੁੱਲ ਪੁਖ਼ਤਾ ਨਜ਼ਦੀਕ ਬੱਬਲ ਪੈਟਰੋਲ ਪੰਪ ਨੇੜੇ ਅੱਜ ਸਵੇਰੇ ਤੜਕੇ ਵਾਪਰੇ ਸੜਕ ਹਾਦਸੇ 'ਚ ਸਕੂਟਰੀ ਸਵਾਰ ਵਿਅਕਤੀ ਦੀ ਮੌਤ ਹੋ ਗਈ। ਮੌਤ ਦਾ ਸ਼ਿਕਾਰ ਹੋਏ ਵਿਅਕਤੀ ਦੀ ਪਛਾਣ ਰਮੇਸ਼ ਕੁਮਾਰ ਮੰਗਾ ਹਲਵਾਈ ਪੁੱਤਰ ਲਾਲ ਚੰਦ ਵਾਸੀ ਉੜਮੜ ਦੇ ਰੂਪ 'ਚ ਹੋਈ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚੋਂ ਅਗਵਾ ਕਰਕੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ ਕਤਲ

ਹਾਦਸਾ ਉਸ ਵੇਲੇ ਵਾਪਰਿਆ ਜਦੋਂ ਉਹ ਆਪਣੀ ਸਕੂਟਰੀ 'ਤੇ ਸਵਾਰ ਹੋ ਕੇ ਸਵੇਰੇ ਤੜਕੇ ਪੰਜ ਵਜੇ ਦੇ ਕਰੀਬ ਕੰਮ 'ਤੇ ਜਾ ਰਿਹਾ ਸੀ ਤਾਂ ਉਹ ਰਾਹ ਵਿੱਚ ਟਾਟਾ 407 ਗੱਡੀ ਦੀ ਲਪੇਟ 'ਚ ਆ ਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਟਾਂਡਾ ਪੁਲਸ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ 'ਚ ਲਿਆ ਹੈ ਅਤੇ ਲਾਸ਼ ਨੂੰ ਮੋਰਚਰੀ 'ਚ ਰਖਵਾਇਆ ਹੈ। ਟੱਕਰ ਮਾਰਨ ਵਾਲਾ ਵਾਹਨ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ: ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ ਵੀਡੀਓ ਵਾਇਰਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News