ਸੜਕ ਹਾਦਸੇ ਵਿਚ ਸਕੂਟਰੀ ਸਵਾਰ ਪਤੀ-ਪਤਨੀ ਹੋਏ ਜ਼ਖ਼ਮੀ
06/03/2023 1:39:37 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਹਾਈਵੇਅ 'ਤੇ ਹਰਸੀਪਿੰਡ ਮੋੜ ਨੇੜੇ ਵਾਪਰੇ ਸੜਕ ਹਾਦਸੇ ਸਕੂਟਰੀ ਸਵਾਰ ਪਤੀ-ਪਤਨੀ ਜ਼ਖ਼ਮੀ ਹੋ ਗਏ। ਹਾਦਸਾ ਸਵੇਰੇ ਉਸ ਵੇਲੇ ਵਾਪਰਿਆ ਜਦੋਂ ਹਰਸੀਪਿੰਡ ਤੋਂ ਮੇਨ ਰੋਡ 'ਤੇ ਚੜਨ ਲੱਗਿਆ ਸਕੂਟਰੀ ਸਵਾਰ ਕਾਰ ਦੀ ਲਪੇਟ ਵਿਚ ਆਉਣ ਕਾਰਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਹਾਦਸੇ ਵਿਚ ਜ਼ਖ਼ਮੀ ਹੋਏ ਗੋਪਾਲ ਅਤੇ ਉਸ ਦੀ ਪਤਨੀ ਮਤਵਾਰੀ ਵਾਸੀ ਹਰਸੀਪਿੰਡ ਨੂੰ ਬਾਬਾ ਬਲਵੰਤ ਸਿੰਘ ਹਸਪਤਾਲ ਅਤੇ 108 ਐਂਬੂਲੈਂਸ ਟੀਮ ਨੇ ਟਾਂਡਾ ਦੇ ਸਰਕਾਰੀ ਹਸਪਤਾਲ ਟਾਂਡਾ ਲਿਆਂਦਾ, ਜਿੱਥੋਂ ਮੁੱਢਲੀ ਮੈਡੀਕਲ ਮਦਦ ਤੋਂ ਬਾਅਦ ਉਨ੍ਹਾਂ ਨੂੰ ਹੁਸ਼ਿਆਰਪੁਰ ਰੈਫਰ ਕੀਤਾ ਗਿਆ। ਉਥੇ ਹੀ ਮੌਕੇ ਉਤੇ ਪਹੁੰਚੀ ਪੁਲਸ ਇਸ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ-ਇਨ੍ਹਾਂ ਔਰਤਾਂ ਤੋਂ ਰਹੋ ਸਾਵਧਾਨ, ਲਿਫ਼ਟ ਦੇ ਬਹਾਨੇ ਹਾਈਵੇਅ 'ਤੇ ਇੰਝ ਚਲਾ ਰਹੀਆਂ ਨੇ ਕਾਲਾ ਕਾਰੋਬਾਰ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani