ਸਕਾਰਪੀਓ ਸਵਾਰ ਵਿਅਕਤੀ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ
Wednesday, Jan 01, 2025 - 09:32 AM (IST)
ਸੁਲਤਾਨਪੁਰ ਲੋਧੀ (ਧੀਰ) : ਸੁਭਾਨਪੁਰ ਪੁਲਸ ਨੇ ਟੀ-ਪੁਆਇੰਟ ਨਿਜ਼ਾਮਪੁਰ ’ਤੇ ਨਾਕਾਬੰਦੀ ਦੌਰਾਨ ਇਕ ਸਕਾਰਪੀਓ ਗੱਡੀ ਸਵਾਰ ਨੂੰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ।
ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਕਰਨੈਲ ਸਿੰਘ ਨੇ ਦੱਸਿਆ ਕਿ ਥਾਣਾ ਸੁਭਾਨਪੁਰ ਮੁਖੀ ਕੰਵਰਜੀਤ ਸਿੰਘ ਦੀ ਅਗਵਾਈ ’ਚ ਥਾਣਾ ਚੌਂਕੀ ਨਿਜ਼ਾਮਪੁਰ ਦੇ ਇੰਚਾਰਜ ਏ. ਐੱਸ. ਆਈ. ਦਵਿੰਦਰਪਾਲ ਸਿੰਘ ਨੇ ਪੁਲਸ ਪਾਰਟੀ ਸਮੇਤ ਮਾੜੇ ਅਨਸਰਾਂ ਦੀ ਤਲਾਸ਼ ਵਿਚ ਟੀ-ਪੁਆਇੰਟ ਨਿਜ਼ਾਮਪੁਰ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਇਕ ਸਕਾਰਪੀਓ ਗੱਡੀ ਸਾਹਮਣੇ ਤੋਂ ਆਉਂਦੀ ਦਿਖਾਈ ਦਿੱਤੀ ਜਿਸ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦੋਂ ਗੱਡੀ ਚਾਲਕ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਆਪਣੀ ਪਛਾਣ ਸਰਬਜੀਤ ਸਿੰਘ ਉਰਫ਼ ਲੁਚੂ ਪੁੱਤਰ ਬਲਵੰਤ ਸਿੰਘ ਵਾਸੀ ਬੂਟ ਦੱਸੀ। ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ 50 ਗ੍ਰਾਮ ਹੈਰੋਇਨ ਬਰਾਮਦ ਹੋਈ।
ਉਨ੍ਹਾਂ ਕਿਹਾ ਕਿ ਮੁਲਜ਼ਮ ਵਿਰੁੱਧ ਥਾਣਾ ਸੁਭਾਨਪੁਰ ਵਿਚ ਕੇਸ ਦਰਜ ਕਰਕੇ ਉਸ ਨੂੰ ਗੱਡੀ ਸਮੇਤ ਗ੍ਰਿਫਤਾਰ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8