ਅੰਮ੍ਰਿਤਪਾਲ ਸਿੰਘ ਮਾਮਲਾ: ਫਗਵਾੜਾ 'ਚੋਂ ਮਿਲੀ ਉੱਤਰਾਖੰਡ ਨੰਬਰ ਵਾਲੀ ਸਕਾਰਪੀਓ ਗੱਡੀ ਬਣੀ ਬੁਝਾਰਤ
03/30/2023 8:16:24 AM

ਫਗਵਾੜਾ (ਜਲੋਟਾ)- ਕੀ ਅੰਮ੍ਰਿਤਪਾਲ ਸਿੰਘ ਆਪਣੇ ਸਾਥੀ ਪੱਪਲਪ੍ਰੀਤ ਸਿੰਘ ਨਾਲ ਫਗਵਾੜਾ 'ਚ ਆਇਆ ਸੀ? ਇਹ ਮਾਮਲਾ ਵੱਡੀ ਬੁਝਾਰਤ ਬਣਿਆ ਹੋਇਆ ਹੈ। ਪਰ ਸੂਤਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੇ ਉਤਰਾਖੰਡ ਤੋਂ ਪੰਜਾਬ ਅਤੇ ਫਿਰ ਫਗਵਾੜਾ ਤੱਕ ਦਾ ਸਫ਼ਰ ਕਾਲੇ ਰੰਗ ਦੀ ਉਤਰਾਖੰਡ ਨੰਬਰ ਵਾਲੀ ਸਕਾਰਪੀਓ ਗੱਡੀ ਵਿਚ ਹੀ ਕੀਤਾ ਸੀ। ਇਹ ਕਾਲੇ ਰੰਗ ਦੀ ਸਕਾਰਪੀਓ ਕਾਰ ਪੰਜਾਬ ਪੁਲਸ ਨੇ ਬਰਾਮਦ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - EVM ਨੂੰ ਲੈ ਕੇ ਉੱਠ ਰਹੇ ਸਵਾਲਾਂ 'ਤੇ ਬੋਲੇ ਮੁੱਖ ਚੋਣ ਕਮਿਸ਼ਨਰ, ਕਿਹਾ - ਮੁੱਦੇ ਚੁੱਕਣ ਵਾਲਿਆਂ ਦੇ ਹੱਕ 'ਚ ਗਏ ਨੇ ਨਤੀਜੇ
ਹਾਲਾਂਕਿ ਉਕਤ ਮਾਮਲੇ ਸਬੰਧੀ ਪੁਲਸ ਵੱਲੋਂ ਕਿਸੇ ਵੀ ਪੱਧਰ 'ਤੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਜਾ ਰਹੀ ਹੈ ਅਤੇ ਪੁਲਸ ਅਧਿਕਾਰੀ ਇਸ ਸਾਰੇ ਮਾਮਲੇ ਨੂੰ ਲੈ ਕੇ ਡੂੰਘੀ ਚੁੱਪੀ ਧਾਰੀ ਹੋਈ ਹੈ। ਪਰ ਸੂਤਰਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਆਪਣੇ ਸਾਥੀ ਪੱਪਲਪ੍ਰੀਤ ਸਿੰਘ ਨਾਲ ਉਤਰਾਖੰਡ ਤੋਂ ਪੰਜਾਬ ਆਉਣ ਤੋਂ ਬਾਅਦ ਫਗਵਾੜਾ ਤਕ ਆਇਆ ਸੀ ਅਤੇ ਜਲੰਧਰ ਨੇੜੇ ਕਾਲੇ ਰੰਗ ਦੀ ਸਕਾਰਪੀਓ ਗੱਡੀ ਛੱਡਣ ਤੋਂ ਬਾਅਦ ਉਹ ਇਨੋਵਾ ਕਾਰ 'ਚ ਹੁਸ਼ਿਆਰਪੁਰ ਲਈ ਰਵਾਨਾ ਹੋਇਆ ਸੀ।
ਇਹ ਖ਼ਬਰ ਵੀ ਪੜ੍ਹੋ - Chat GPT ਦੀ ਵਰਤੋਂ ਕਰਨ ਵਾਲੀ ਪਹਿਲੀ ਅਦਾਲਤ ਬਣੀ ਪੰਜਾਬ ਤੇ ਹਰਿਆਣਾ ਹਾਈ ਕੋਰਟ
ਇਸ ਬਾਰੇ ਸੂਚਨਾ ਮਿਲਣ ਤੋਂ ਬਾਅਦ ਪੰਜਾਬ ਪੁਲਸ ਦੇ ਕਈ ਜ਼ਿਲ੍ਹਿਆਂ ਦੀਆਂ ਪੁਲਸ ਟੀਮਾਂ ਨੇ ਜ਼ਿਲ੍ਹਾ ਹੁਸ਼ਿਆਰਪੁਰ ਸਮੇਤ ਆਲੇ-ਦੁਆਲੇ ਦੇ ਇਲਾਕਿਆਂ ਨੂੰ ਘੇਰ ਕੇ ਵੱਡੀ ਸਰਚ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਅਤੇ ਜੋ ਅਜੇ ਵੀ ਜਾਰੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।