ਰੂਪਨਗਰ ਵਿਖੇ SDM ਨੇ ਛਾਪੇਮਾਰੀ ਕਰਕੇ ਨਾਜਾਇਜ਼ ਮਾਈਨਿੰਗ ਕਰ ਰਹੇ ਪੋਕਲੇਨ ਮਸ਼ੀਨ ਤੇ ਟਿੱਪਰ ਕੀਤੇ ਜ਼ਬਤ
Friday, Feb 03, 2023 - 01:04 PM (IST)
ਰੂਪਨਗਰ (ਵਿਜੇ)-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀਆਂ ਹਦਾਇਤਾਂ ’ਤੇ ਐੱਸ. ਡੀ. ਐੱਮ. ਰੂਪਨਗਰ ਹਰਬੰਸ ਸਿੰਘ ਵੱਲੋਂ ਪਿੰਡ ਰਾਮਪੁਰ ਵਿਖੇ ਛਾਪੇਮਾਰੀ ਕਰਕੇ ਨਾਜਾਇਜ਼ ਮਾਈਨਿੰਗ ਕਰ ਰਹੇ ਪੋਕਲੇਨ ਮਸ਼ੀਨ ਅਤੇ ਟਿੱਪਰ ਜ਼ਬਤ ਕਰ ਲਿਆ ਗਿਆ ਅਤੇ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰਵਾਇਆ ਗਿਆ। ਜਾਣਕਾਰੀ ਦਿੰਦੇ ਐੱਸ. ਡੀ. ਐੱਮ. ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੈਰ ਕਾਨੂੰਨੀ ਮਾਈਨਿੰਗ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਜਿਸ ਤਹਿਤ ਵੱਡੇ ਪੱਧਰ ’ਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਵੀਰਵਾਰ ਪਿੰਡ ਰਾਮਪੁਰ ਵਿਖੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਜਨ ਸੁਣਵਾਵੀ ਕੈਂਪ ਵਿਖੇ ਪਹੁੰਚੇ ਸਨ, ਜਿੱਥੇ ਉਨ੍ਹਾਂ ਵਲੋਂ ਪੰਚਾਇਤਾਂ ਅਤੇ ਪਿੰਡ ਵਾਸੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਜਾ ਰਹੀਆਂ ਸਨ, ਜਿਸ ਦੌਰਾਨ ਇਕ ਪਿੰਡ ਵਾਸੀ ਵੱਲੋਂ ਬਰਸਾਤੀ ਨਦੀ ਵਿਖੇ ਨਾਜਾਇਜ਼ ਮਾਈਨਿੰਗ ਬਾਰੇ ਦੱਸਿਆ ਗਿਆ। ਜਿਸ ਉਪਰੰਤ ਡਿਪਟੀ ਕਮਿਸਨਰ ਵੱਲੋਂ ਇਲਾਕੇ ਦਾ ਦੌਰਾ ਕੀਤਾ ਗਿਆ। ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ’ਤੇ ਇਲਾਕੇ ਵਿਚ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਐੱਸ. ਡੀ. ਓ. ਮਾਈਨਿੰਗ ਸ਼ਿਆਮ ਵਰਮਾ ਦੀ ਟੀਮ ਨਾਲ ਨਿਰੀਖਣ ਕੀਤਾ ਗਿਆ।
ਇਹ ਵੀ ਪੜ੍ਹੋ : ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਕੈਦੀ ਦੇ ਹੈਰਾਨੀਜਨਕ ਕਾਰੇ ਨੇ ਪ੍ਰਸ਼ਾਸਨ ਨੂੰ ਪਾਈਆਂ ਭਾਜੜਾਂ
ਇਸ ਦੌਰਾਨ ਇਕ ਪੋਕਲੇਨ ਮਸ਼ੀਨ ਅਤੇ ਟਿੱਪਰ ਫੜਿਆ ਜੋ ਪਿੰਡ ਰਾਮਪੁਰ ਵਿਖੇ ਗੈਰ ਕਾਨੂੰਨੀ ਢੰਗ ਨਾਲ ਮਾਈਨਿੰਗ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਇਕ ਪੋਕਲੇਨ ਮਸ਼ੀਨ ਅਤੇ ਟਿੱਪਰ ਨੂੰ ਜ਼ਬਤ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅੱਗੇ ਪੜਤਾਲ ਕੀਤੀ ਜਾ ਰਹੀ ਹੈ। ਇਸ ਮੌਕੇ ਮਾਈਨਿੰਗ ਵਿਭਾਗ ਤੋਂ ਜੇ. ਈ. ਰਕਸ਼ਿਤ ਚੌਧਰੀ, ਜੇ. ਈ . ਜਤਿਨ ਸ਼ਿਵਾਲਿਕ ਅਤੇ ਕਰਮਚਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜਲੰਧਰ ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।