ਕੇਂਦਰੀ ਜੇਲ੍ਹ ''ਚ ਚਲਾਇਆ ਗਿਆ ਸਰਚ ਆਪ੍ਰੇਸ਼ਨ, ਬਰਾਮਦ ਹੋਈ ਹੈਰੋਇਨ ਤੇ ਮੋਬਾਈਲ ਫੋਨ, ਮਾਮਲਾ ਦਰਜ

Friday, Jan 05, 2024 - 05:28 AM (IST)

ਕਪੂਰਥਲਾ (ਮਹਾਜਨ/ਭੂਸ਼ਣ)- ਕੇਂਦਰੀ ਜੇਲ੍ਹ ਕਪੂਰਥਲਾ ਵਿਚ ਚਲਾਏ ਗਏ ਚੈਕਿੰਗ ਅਭਿਆਨ ਦੌਰਾਨ ਭਾਰੀ ਮਾਤਰਾ ਵਿਚ ਹੈਰੋਇਨ ਤੇ ਮੋਬਾਇਲ ਫੋਨਾਂ ਸਮੇਤ ਹੋਰ ਸਮਾਨ ਬਰਾਮਦ ਕੀਤਾ ਗਿਆ ਹੈ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਕੋਤਵਾਲੀ ਕਪੂਰਥਲਾ ’ਚ ਕੈਦੀ ਤੇ ਹਵਾਲਾਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਭਾਰਤੀ ਟੀਮ ਨੇ ਰਚਿਆ ਇਤਿਹਾਸ, ਟੈਸਟ ਕ੍ਰਿਕਟ 'ਚ ਇਹ ਸਭ ਤੋਂ ਵੱਡਾ ਰਿਕਾਰਡ ਕੀਤਾ ਆਪਣੇ ਨਾਂ

ਪ੍ਰਾਪਤ ਜਾਣਕਾਰੀ ਅਨੁਸਾਰ ਏ.ਡੀ.ਜੀ.ਪੀ. ਜੇਲ੍ਹ ਵੱਲੋਂ ਜਾਰੀ ਹੁਕਮਾਂ ਅਨੁਸਾਰ ਸੂਬੇ ਭਰ ਦੀਆਂ ਜੇਲ੍ਹਾਂ ’ਚ ਚਲਾਈ ਗਈ ਚੈਕਿੰਗ ਮੁਹਿੰਮ ਤਹਿਤ ਜੇਲ੍ਹ ਪੁਲਸ ਤੇ ਸੀ.ਆਰ.ਪੀ.ਐੱਫ. ਵੱਲੋਂ ਬੀਤੇ ਦਿਨ ਕੇਂਦਰੀ ਜੇਲ੍ਹ ਜਲੰਧਰ ਤੇ ਕਪੂਰਥਲਾ ’ਚ ਚੈਕਿੰਗ ਮੁਹਿੰਮ ਚਲਾਈ ਗਈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਡਰੋਨ ਰਾਹੀਂ ਸੁੱਟਿਆ 2 ਕਿਲੋ ਆਈਸ ਡਰੱਗ ਬਰਾਮਦ, ਚੀਨੀ ਪਿਸਤੌਲ ਸਣੇ ਇਕ ਕਾਬੂ

ਇਸ ਦੌਰਾਨ ਜੇਲ੍ਹ ਦੀ ਹਰੇਕ ਬੈਰਕ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਨਾਲ-ਨਾਲ ਹਵਾਲਾਤੀਆਂ ਤੇ ਕੈਦੀਆਂ ਦੇ ਸਮਾਨ ਦੀ ਵੀ ਜਾਂਚ ਕੀਤੀ ਗਈ। ਇਸ ਦੌਰਾਨ ਜੇਲ੍ਹ ’ਚੋਂ 13.19 ਗ੍ਰਾਮ ਨਸ਼ੀਲਾ ਪਦਾਰਥ ਤੇ ਇਕ ਮੋਬਾਇਲ ਫੋਨ ਤੇ ਸਿਮ ਬਰਾਮਦ ਕਰਕੇ ਕੈਦੀ ਵਿਕਾਸ ਉਰਫ ਅਕਾਸ਼ਦੀਪ ਵਾਸੀ ਬਾਬਾ ਨਾਮਦੇਵ ਕਾਲੋਨੀ ਕਪੂਰਥਲਾ ਤੇ ਹਵਾਲਾਤੀ ਰਾਕੇਸ਼ ਕੁਮਾਰ ਉਰਫ ਸੂਮਾ ਵਾਸੀ ਮੁਹੱਲਾ ਉੱਚਾ ਧੋੜਾ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਜਲਦ ਹੀ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ’ਤੇ ਥਾਣਾ ਕੋਤਵਾਲੀ ਲਿਆਂਦਾ ਜਾਵੇਗਾ।

ਇਹ ਵੀ ਪੜ੍ਹੋ- ਇਸਲਾਮਿਕ ਸਟੇਟ ਸਮੂਹ ਨੇ ਲਈ ਈਰਾਨ 'ਚ ਹੋਏ ਆਤਮਘਾਤੀ ਬੰਬ ਧਮਾਕਿਆਂ ਦੀ ਜ਼ਿੰਮੇਵਾਰੀ, 103 ਲੋਕਾਂ ਦੀ ਗਈ ਸੀ ਜਾਨ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harpreet SIngh

Content Editor

Related News