ਆਬਕਾਰੀ ਵਿਭਾਗ ਵੱਲੋਂ ਪੁਲਸ ਵਿਭਾਗ ਦੇ ਸਹਿਯੋਗ ਨਾਲ ਮੰਡ ਇਲਾਕੇ ''ਚ ਸਰਚ ਆਪਰੇਸ਼ਨ
Sunday, May 05, 2024 - 05:19 PM (IST)
ਦਸੂਹਾ (ਝਾਵਰ)- ਆਬਕਾਰੀ ਵਿਭਾਗ ਵੱਲੋਂ ਅੱਜ ਤੜਕਸਾਰ ਮੰਡ ਇਲਾਕੇ ਵਿੱਚ ਨਾਜਾਇਜ਼ ਸ਼ਰਾਬ ਦੇ ਮਾੜੇ ਪ੍ਰਭਾਵਾਂ ਨੂੰ ਰੋਕਣ ਲਈ ਅਤੇ ਆਉਣ ਵਾਲੀਆਂ ਲੋਕਸਭਾ ਚੋਣਾਂ ਦੇ ਮੱਦੇਨਜ਼ਰ ਸਾਡੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਸਥਾਨਕ ਪੁਲਸ ਦਸੂਹਾ ਨਾਲ ਮਿਲ ਕੇ ਲਗਾਤਾਰ ਪੰਜ ਘੰਟੇ ਸਰਚ ਆਪਰੇਸ਼ਨ ਚਲਾਇਆ ਗਿਆ। ਜਿਸ ਦੌਰਾਨ 3 ਵਰਕਿੰਗ ਸਟਿਲਸ, 8 ਤਿਰਪਾਲ, 2 ਡਰੱਮ, 1 ਪਲਾਸਟਿਕ ਦੇ ਡੱਬੇ, 4 ਲੋਹੇ ਦਾ ਟੀਨ ਇਸ ਕਾਰਵਾਈ ਦੌਰਾਨ 27400 ਕਿਲੋ ਲਾਹਣ ਅਤੇ 15 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ।
ਇਸ ਮੌਕੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਲਾਹਣ ਅਤੇ ਨਾਜਾਇਜ਼ ਸ਼ਰਾਬ ਨੂੰ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਗਿਆ। ਅੱਜ ਸਵੇਰੇ ਤੜਕਸਾਰ ਪਿੰਡ ਭੀਖੋਵਾਲ ਦੇ ਮੰਡ ਖੇਤਰ ਵਿੱਚ ਇੱਕ ਵਿਸ਼ਾਲ ਸਰਚ ਅਭਿਆਨ ਈ. ਟੀ. ਓ. ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਚਲਾਇਆ ਗਿਆ। ਇਸ ਮੌਕੇ ਲਵਪ੍ਰੀਤ ਸਿੰਘ, ਕੁਲਵੰਤ ਸਿੰਘ, ਅਜੇ ਸ਼ਰਮਾ, ਅਮਿਤ ਵਿਆਸ ਅਤੇ ਅਨਿਲ ਕੁਮਾਰ ਸਮੇਤ ਐਕਸਾਈਜ਼ ਪੁਲਿਸ ਵੱਲੋਂ ਵਿਸ਼ਾਲ ਤਲਾਸ਼ੀ ਮੁਹਿੰਮ ਦੌਰਾਨ ਜੋਕਿ ਪਿੰਡ ਭੀਖੋਵਾਲ, ਟੇਰਕਿਆਣਾ ਦੇ ਬਿਆਸ ਦਰਿਆ ਨਾਲ ਲੱਗਦੇ ਮੰਡ ਖੇਤਰਾਂ ਵਿੱਚ ਪੰਜ ਘੰਟੇ ਚੱਲੇ ਅਤੇ ਤਲਾਸ਼ੀ ਲਈ ਗਈ।
ਇਹ ਵੀ ਪੜ੍ਹੋ- ਫਾਜ਼ਿਲਕਾ 'ਚ ਭਿਆਨਕ ਹਾਦਸਾ, ਕਾਰ ਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ, ਦੋ ਲੋਕਾਂ ਦੀ ਤੜਫ਼-ਤੜਫ਼ ਹੋਈ ਮੌਤ
ਈ. ਟੀ. ਓ. ਸੁਖਵਿੰਦਰ ਸਿੰਘ ਨੇ ਕਿਹਾ ਕਿ ਲੋਕ ਸਭਾ ਦੀਆਂ ਚੋਣਾਂ ਦੌਰਾਨ ਕਿਸੇ ਵੀ ਵਿਅਕਤੀ ਨੂੰ ਨਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨਾਂ ਕਿਹਾ ਕੇ ਆਉਂਦੇ ਦਿਨਾਂ ਵਿੱਚ ਅਜਿਹੇ ਸਰਚ ਆਪਰੇਸ਼ਨ ਜਾਰੀ ਰੱਖੇ ਜਾਣਗੇ ਅਤੇ ਸ਼ਰਾਬ ਦੇ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੌਕੇ ਪੁਲਸ ਵਿਭਾਗ ਦੇ ਵੀ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ- ਦਸੂਹਾ 'ਚ ਵੱਡੀ ਵਾਰਦਾਤ, ਕਿਸਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਖੇਤਾਂ 'ਚੋਂ ਖ਼ੂਨ ਨਾਲ ਲਥਪਥ ਮਿਲੀ ਲਾਸ਼
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8