ਜਲੰਧਰ : ਸ਼ਿਵ ਨਗਰ 'ਚ ਸਕਿਓਰਿਟੀ ਗਾਰਡ ਨੇ ਆਪਣੀ ਪਤਨੀ ਸਮੇਤ ਸੱਸ-ਸਹੁਰੇ ਦਾ ਗੋਲੀਆਂ ਮਾਰ ਕੇ ਕੀਤਾ ਕਤਲ

05/31/2022 12:16:06 AM

ਜਲੰਧਰ- ਜਲੰਧਰ ਤੋਂ ਇਸ ਸਮੇਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਨਾਗਰਾ ਫਾਟਕ ਨੇੜੇ ਸ਼ਿਵ ਨਗਰ ਦੀ ਗਲੀ ਨੰਬਰ ਪੰਜ 'ਚ ਪਰਿਵਾਰਕ ਝਗੜੇ 'ਚ ਇਕ ਵਿਅਕਤੀ ਵੱਲੋਂ ਗੋਲੀਆਂ ਮਾਰ ਕੇ ਤਿੰਨ ਵਿਅਕਤੀਆਂ ਦਾ ਕਤਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਬ੍ਰਿਟੇਨ ਦੇ ਨਵੇਂ ਵਿਦਿਆਰਥੀ ਵੀਜ਼ਾ ਨਾਲ ਭਾਰਤੀ ਵਿਦਿਆਰਥੀਆਂ ਨੂੰ ਹੋਵੇਗਾ ਲਾਭ

ਮੁਲਜ਼ਮ ਸੁਨੀਲ ਨੇ ਲਾਇਸੈਂਸੀ ਰਿਵਾਲਵਰ ਨਾਲ ਕਤਲ ਕੀਤਾ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਸਕਿਓਰਿਟੀ ਗਾਰਡ ਦਾ ਕੰਮ ਕਰਦਾ ਹੈ। ਮ੍ਰਿਤਕਾਂ 'ਚ ਸੁਨੀਲ ਦੀ ਪਤਨੀ, ਸੱਸ ਅਤੇ ਸਹੁਰਾ ਵੀ ਸ਼ਾਮਲ ਦੱਸੇ ਜਾਂਦੇ ਹਨ।  ਪੁਲਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਨਾਲ ਹੀ ਰਿਵਾਲਵਰ ਨੂੰ ਜ਼ਬਤ ਕਰ ਲਿਆ ਹੈ। ਦੋਸ਼ੀ ਨੇ ਆਪਣਾ ਜ਼ੁਰਮ ਵੀ ਕਬੂਲ ਕਰ ਲਿਆ ਹੈ।

ਇਹ ਵੀ ਪੜ੍ਹੋ : ਮੰਕੀਪੌਕਸ ਮਹਾਮਾਰੀ ਦਾ ਰੂਪ ਨਹੀਂ ਲਵੇਗੀ : WHO

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Karan Kumar

Content Editor

Related News