3 ਲੱਖ ਦੇ ਕਰੀਬ ਜੁਰਮਾਨੇ ਨਾਲ 10 ਓਵਰਲੋਡ ਵਾਹਨ ਜ਼ਬਤ

Monday, Apr 11, 2022 - 03:32 PM (IST)

3 ਲੱਖ ਦੇ ਕਰੀਬ ਜੁਰਮਾਨੇ ਨਾਲ 10 ਓਵਰਲੋਡ ਵਾਹਨ ਜ਼ਬਤ

ਰੂਪਨਗਰ (ਵਿਜੇ)- ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀਆਂ ਹਦਾਇਤਾਂ ’ਤੇ ਭਾਰੇ ਵਾਹਨਾਂ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ 10 ਓਵਰਲੋਡਿਡ ਵਾਹਨਾਂ ਦੇ ਚਲਾਨ ਕੱਟ ਕੇ 3 ਲੱਖ ਦੇ ਕਰੀਬ ਦਾ ਜੁਰਮਾਨਾ ਕੀਤਾ ਗਿਆ ਅਤੇ ਇਨ੍ਹਾਂ ਵਾਹਨਾਂ ਨੂੰ ਜ਼ਬਤ ਵੀ ਕੀਤਾ ਗਿਆ ਹੈ।

ਜਾਣਕਾਰੀ ਦਿੰਦਿਆਂ ਆਰ. ਟੀ. ਏ. ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਟ੍ਰੈਫਿਕ ਨਿਯਮਾਂ ਨੂੰ ਯਕੀਨੀ ਬਣਾਉਣ ਲਈ ਇਹ ਲਾਜ਼ਮੀ ਹੈ ਕਿ ਸਾਡੇ ਵੱਲੋਂ ਕਿਸੇ ਵੀ ਤਰ੍ਹਾਂ ਦੇ ਨਿਯਮ ਭੰਗ ਨਾ ਕੀਤੇ ਜਾਣ ਤਾਂ ਜੋ ਦੁਰਘਟਨਾਵਾਂ ਨਾਲ ਹੋਣ ਵਾਲੇ ਜਾਨੀ ਅਤੇ ਮਾਲੀ ਨੁਕਸਾਨ ਨੂੰ ਰੋਕਿਆ ਜਾ ਸਕੇ। ਉਨ੍ਹਾਂ ਟਰਾਂਸਪੋਟਰਾਂ ਅਤੇ ਭਾਰੀ ਵਾਹਨਾਂ ਦੇ ਚਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਤੈਅ ਕੀਤੇ ਗਏ ਭਾਰ ਤੋਂ ਵੱਧ ਮਾਲ ਨੂੰ ਨਾ ਢੋਣ ਅਤੇ ਨਾ ਹੀ ਵਾਧੂ ਬਾਡੀ ਲਗਾ ਕੇ ਵਾਹਨਾਂ ਨੂੰ ਮੋਡੀਫਾਈ ਕਰਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਅੱਗੇ ਵੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਕਪੂਰਥਲਾ: ਕਲਯੁੱਗੀ ਚਾਚੇ ਦਾ ਸ਼ਰਮਨਾਕ ਕਾਰਾ, ਧੀਆਂ ਵਰਗੀ ਦਿਵਿਆਂਗ ਭਤੀਜੀ ਦੀ ਰੋਲੀ ਪੱਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News