ਅਕਾਲੀ ਆਗੂ ਸਰਬਜੀਤ ਸਿੰਘ ਪੱਪਲ ਸਾਥੀਆਂ ਸਣੇ ਆਮ ਆਦਮੀ ਪਾਰਟੀ ''ਚ ਹੋਏ ਸ਼ਾਮਲ
Thursday, May 18, 2023 - 04:26 PM (IST)

ਭੁੱਲਥ (ਰਜਿੰਦਰ)- ਹਲਕਾ ਭੁੱਲਥ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਵਰਕਰ ਸਰਬਜੀਤ ਸਿੰਘ ਪੱਪਲ ਸਾਬਕਾ ਸਰਪੰਚ ਪਿੰਡ ਨਾਰੰਗਪੁਰ ਆਪਣੇ ਦਰਜਨਾਂ ਪਰਿਵਾਰਾਂ ਅਤੇ ਸਾਥੀਆ ਸਮੇਤ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਨੇਤਾ ਰਾਣਾ ਰਣਜੀਤ ਸਿੰਘ ਹਲਕਾ ਇੰਚਾਰਜ ਨੇ ਸਰਬਜੀਤ ਸਿੰਘ ਪੱਪਲ ਅਤੇ ਹੋਰਨਾਂ ਸਾਥੀਆਂ ਦਾ ਸਵਾਗਤ ਕਰਦਿਆਂ ਪਾਰਟੀ ਵਿਚ ਸ਼ਾਮਲ ਕੀਤਾ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਲੋਕ ਵੱਡੀ ਗਿਣਤੀ ਵਿਚ ਸ਼ਾਮਲ ਹੋਏ ਅਤੇ ਪਾਰਟੀ ਦੀ ਬਿਹਤਰੀ ਲਈ ਕੰਮ ਕਰਨ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ - ਪੜ੍ਹਾਈ ਦੇ ਨਾਲ-ਨਾਲ ਕਰੋ ਕਮਾਈ, 12 ਹਜ਼ਾਰ ਰੁਪਏ ਤੱਕ ਮਿਲੇਗਾ ਪ੍ਰਤੀ ਮਹੀਨਾ ਵਜ਼ੀਫਾ, ਜਾਣੋ ਕਿਵੇਂ
ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਜਲੰਧਰ ਜ਼ਿਮਨੀ ਚੋਣ ਜਿੱਤਣ ਮਗਰੋਂ ਪਾਰਟੀ ਨੂੰ ਹੋਰਨਾਂ ਹਲਕਿਆਂ ਵਿਚ ਭਰਵਾਂ ਹੁੰਗਾਰਾ ਮਿਲਣਾ ਸ਼ੁਰੂ ਹੋ ਗਿਆ ਹੈ, ਜਿੱਥੇ ਅੱਜ ਸਰਬਜੀਤ ਸਿੰਘ ਪੱਪਲ ਦੇ ਪਾਰਟੀ ਵਿਚ ਸ਼ਾਮਲ ਹੋਣ ਮਗਰੋਂ ਪਾਰਟੀ ਹਲਕਾ ਭੁੱਲਥ ਵਿਚ ਹੋਰ ਹੁੰਗਾਰਾ ਮਿਲਿਆ ਹੈ। ਇਸ ਮੌਕੇ ਸਰਬਜੀਤ ਸਿੰਘ ਪੱਪਲ ਵੱਲੋਂ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਨੂੰ ਇਲਾਕੇ ਦੇ ਲੋਕਾਂ ਵੱਲੋਂ ਸਨਮਾਨਤ ਕੀਤਾ ਗਿਆ।
ਇਹ ਵੀ ਪੜ੍ਹੋ - ਤੇਜ਼ ਹਵਾਵਾਂ ਚੱਲਣ ਮਗਰੋਂ ਪੰਜਾਬ ਦਾ ਮੌਸਮ ਲਵੇਗਾ ਕਰਵਟ, ਜਾਣੋ ਆਉਣ ਵਾਲੇ ਦਿਨਾਂ ਦੀ ਤਾਜ਼ਾ ਅਪਡੇਟ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani