ਕਣਕ ਦੀ ਹੋ ਰਹੀ ਲੁੱਟ ਨੂੰ ਲੈ ਕੇ ਆੜ੍ਹਤੀਆਂ ਤੇ ਅਧਿਕਾਰੀਆਂ ''ਤੇ ਲੱਗੇ ਗੰਭੀਰ ਦੋਸ਼
Monday, Apr 28, 2025 - 04:45 PM (IST)

ਕਪੂਰਥਲਾ (ਓਬਰਾਏ)- ਆਮ ਆਦਮੀ ਪਾਰਟੀ ਵੱਲੋਂ ਪੰਜਾਬ ਮੰਡੀ ਬੋਰਡ ਵਿੱਚ ਲਗਾਏ ਗਏ ਡਾਇਰੈਕਟਰ ਹਰਪ੍ਰੀਤ ਸਿੰਘ ਧੁੰਨਾ ਵੱਲੋਂ ਪੰਜਾਬ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਤੇ ਆੜ੍ਹਤੀਆਂ ਅਤੇ ਅਧਿਕਾਰੀਆਂ 'ਤੇ ਕਥਿਤ ਤੌਰ 'ਤੇ ਮਿਲੀਭੁਗਤ ਕਰਦਿਆਂ ਲੁੱਟ ਕਰਨ ਦੇ ਦੋਸ਼ ਲਗਾਏ ਹਨ। ਸੋਸ਼ਲ ਮੀਡੀਆ ਹੈਂਡਲ 'ਤੇ ਹਰਪ੍ਰੀਤ ਸਿੰਘ ਧੁੰਨਾ ਨੇ ਵੀਡੀਓ ਪਾ ਕੇ ਕਿਹਾ ਕਿ ਉਹ ਮੰਤਰੀ ਸਾਬ੍ਹ ਨਾਲ ਮੰਡੀਆਂ ਵਿੱਚ ਖ਼ਰੀਦ ਪ੍ਰਬੰਧਾਂ ਦੇ ਦੌਰੇ ਕਰ ਰਿਹਾ ਸਨ ਤਾਂ ਉਨ੍ਹਾਂ ਨੇ ਕਪੂਰਥਲਾ ਦੀ ਫੱਤੂਢੀਂਗਾ ਮੰਡੀ ਵਿੱਚ ਵੇਖਿਆ ਕਿ ਆੜ੍ਹਤੀਆਂ ਵੱਲੋਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਸੈਕਟਰੀਆਂ ਨਾਲ ਮਿਲ ਕੇ ਗੁਦਾਮਾਂ ਵਿੱਚ ਲੱਗਣ ਵਾਲੀ ਕਣਕ ਨਾਲ ਹੇਰਾ-ਫੇਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਲੋਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ! ਸਖ਼ਤ ਹੁਕਮ ਜਾਰੀ, ਰਜਿਸਟਰੀਆਂ ਵਾਲੇ ਵੀ ...
ਦੋ ਤੋਂ ਢਾਈ ਕਿੱਲੋ ਕਣਕ ਕੰਡਿਆਂ ਦੀ ਸੈਟਿੰਗ ਕਰਕੇ ਘੱਟ ਤੋਲੀ ਜਾ ਰਹੀ ਹੈ। ਵੱਡੀ ਲੁੱਟ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਦੀ ਸਰਕਾਰ ਨੂੰ ਵਿਜੀਲੈਂਸ ਜਾਂਚ ਕਰਵਾਉਣੀ ਚਾਹੀਦੀ ਹੈ। ਦੂਜੇ ਪਾਸੇ ਕਪੂਰਥਲਾ ਦੇ ਮਾਰਕੀਟ ਕਮੇਟੀ ਦੇ ਪ੍ਰਸ਼ਾਸਨ ਨੇ ਕਾਰਵਾਈ ਕਰਦੇ ਹੋਏ ਉਕਤ ਆੜ੍ਹਤੀ ਖ਼ਿਲਾਫ਼ ਕਾਰਵਾਈ ਕਰਕੇ ਉਸ ਨੂੰ 38 ਹਾਜ਼ਰ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪ੍ਰਸ਼ਾਸਨ 'ਚ ਫਿਰ ਵੱਡਾ ਫੇਰਬਦਲ, ਹੁਣ ਇਨ੍ਹਾਂ 7 ਅਧਿਕਾਰੀਆਂ ਦੇ ਕੀਤੇ ਤਬਾਦਲੇ, List 'ਚ ਵੇਖੋ ਵੇਰਵੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e