ਛੁੱਟੀ ਦੇ ਬਾਵਜੂਦ ਖੁੱਲ੍ਹੇ ਰਹੇ ਸੇਵਾ ਕੇਂਦਰ, ਲੋਕਾਂ ’ਚ ਬਣਿਆ ਰਿਹਾ ਭੰਬਲ-ਭੂਸਾ

Friday, Sep 11, 2026 - 05:30 PM (IST)

ਛੁੱਟੀ ਦੇ ਬਾਵਜੂਦ ਖੁੱਲ੍ਹੇ ਰਹੇ ਸੇਵਾ ਕੇਂਦਰ, ਲੋਕਾਂ ’ਚ ਬਣਿਆ ਰਿਹਾ ਭੰਬਲ-ਭੂਸਾ

ਔੜ/ਚੱਕਦਾਨਾ (ਛਿੰਜੀ)-ਧੰਨ-ਧੰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੇ ਚੱਲ ਰਹੇ ਬਰਸੀ ਸਮਾਗਮਾਂ ਦੇ ਅੰਤਿਮ ਦਿਨ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ 11 ਸਤੰਬਰ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਸੀ ਪਰ ਇਸ ਐਲਾਨ ਦੇ ਬਾਵਜੂਦ ਜ਼ਿਲ੍ਹੇ ਅੰਦਰ ਚੱਲ ਰਹੇ ਸੇਵਾ ਕੇਂਦਰ ਖੁੱਲ੍ਹੇ ਰਹਿਣ ਕਾਰਨ ਇਥੇ ਕੰਮ ਕਰਨ ਵਾਲੇ ਮੁਲਾਜ਼ਮ ਆਪਣੀ ਡਿਊਟੀ ’ਤੇ ਹਾਜ਼ਰ ਤਾਂ ਰਹੇ ਪਰ ਸੇਵਾ ਕੇਂਦਰਾਂ ਵਿਚ ਲੋਕਾਂ ਦੀ ਆਮਦ ਨਾ ਹੋਣ ਕਾਰਨ ਜ਼ਿਆਦਾਤਰ ਸਮਾਂ ਵਿਹਲੇ ਬੈਠੇ ਰਹਿਣ ਲਈ ਮਜਬੂਰ ਰਹੇ।

ਇਸ ਸਬੰਧੀ ਕਸਬਾ ਔੜ ਵਿਖੇ ਸਥਿਤ ਸੇਵਾ ਕੇਂਦਰ ਦਾ ਜਦੋਂ ਪੱਤਰਕਾਰ ਵੱਲੋਂ ਦੌਰਾ ਕੀਤਾ ਗਿਆ ਤਾਂ ਉਥੇ ਕੰਪਿਊਟਰ ਆਪ੍ਰੇਟਰ ਅਤੇ ਹੋਰ ਸਟਾਫ਼ ਆਪਣੀ ਡਿਊਟੀ ’ਤੇ ਮੌਜੂਦ ਸੀ। ਹਾਲਾਂਕਿ ਸੇਵਾ ਕੇਂਦਰ ਅੰਦਰ ਕੋਈ ਵੀ ਕੰਮ ਕਰਵਾਉਣ ਵਾਲਾ ਵਿਅਕਤੀ ਮੌਜੂਦ ਨਹੀਂ ਸੀ। ਛੁੱਟੀ ਦੇ ਐਲਾਨ ਕਾਰਨ ਜ਼ਿਆਦਾਤਰ ਲੋਕ ਸਰਕਾਰੀ ਕੰਮਕਾਜ ਲਈ ਸੇਵਾ ਕੇਂਦਰਾਂ ਵਿਚ ਨਹੀਂ ਪੁੱਜੇ।

ਇਹ ਵੀ ਪੜ੍ਹੋ: ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ ਰਿਪੋਰਟ 'ਚ ਵੱਡਾ ਖ਼ੁਲਾਸਾ

ਪੱਤਰਕਾਰ ਨਾਲ ਗੱਲਬਾਤ ਕਰਦਿਆਂ ਸੇਵਾ ਕੇਂਦਰ ਵਿੱਚ ਕੰਮ ਕਰ ਰਹੇ ਕੰਪਿਊਟਰ ਆਪ੍ਰੇਟਰ ਮਨਦੀਪ ਕੁਮਾਰ ਨੇ ਦੱਸਿਆ ਕਿ ਇਸ ਸੇਵਾ ਕੇਂਦਰ ’ਚ ਜਿੱਥੇ ਆਮ ਦਿਨਾਂ ਵਿਚ ਵੱਖ-ਵੱਖ ਸਰਕਾਰੀ ਸੇਵਾਵਾਂ ਲਈ ਲੋਕਾਂ ਦੀ ਚੰਗੀ-ਖਾਸੀ ਆਮਦ ਰਹਿੰਦੀ ਹੈ, ਉੱਥੇ ਅੱਜ ਲੋਕਾਂ ਦੀ ਗਿਣਤੀ ਨਾ ਮਾਤਰ ਰਹੀ। ਇਸ ਮਾਮਲੇ ਸਬੰਧੀ ਜਦੋਂ ਜ਼ਿਲ੍ਹਾ ਮੈਨੇਜਰ ਸਰਬਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਛੁੱਟੀ ਸਬੰਧੀ ਸੀਨੀਅਰ ਅਧਿਕਾਰੀਆਂ ਵੱਲੋਂ ਕੋਈ ਵੀ ਲਿਖਤੀ ਪੱਤਰ ਜਾਂ ਹੁਕਮ ਪ੍ਰਾਪਤ ਨਹੀਂ ਹੋਇਆ। ਜਦੋਂ ਤੱਕ ਸੇਵਾ ਕੇਂਦਰ ਬੰਦ ਕਰਨ ਸਬੰਧੀ ਲਿਖਤੀ ਹੁਕਮ ਪ੍ਰਾਪਤ ਨਹੀਂ ਹੁੰਦੇ, ਉਦੋਂ ਤੱਕ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਨੂੰ ਬੰਦ ਕਰਨ ਲਈ ਨਹੀਂ ਕਿਹਾ ਜਾ ਸਕਦਾ, ਇਸੇ ਕਾਰਨ ਛੁੱਟੀ ਵਾਲੇ ਦਿਨ ਵੀ ਸੇਵਾ ਕੇਂਦਰ ਖੁੱਲ੍ਹੇ ਰੱਖੇ ਗਏ ਅਤੇ ਮੁਲਾਜ਼ਮਾਂ ਨੇ ਆਪਣੀ ਡਿਊਟੀ ਨਿਭਾਈ।

ਇਹ ਵੀ ਪੜ੍ਹੋ:ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ ਕੀਤੇ ਹੁਕਮ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News