ਦਸੂਹਾ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਟੱਕਰ ਸਾਹਿਬ ਦੇ ਸੇਵਾਦਾਰ ਦੀ ਸੜਕ ਹਾਦਸੇ ''ਚ ਮੌਤ
Thursday, Mar 05, 2026 - 02:19 PM (IST)
ਦਸੂਹਾ (ਝਾਵਰ)- ਗੁਰਦੁਆਰਾ ਗੁਰੂ ਨਾਨਕ ਦਰਬਾਰ ਟੱਕਰ ਸਾਹਿਬ ਉਸਮਾਨ ਸ਼ਹੀਦ 'ਤੇ ਸੇਵਾ ਕਰਨ ਵਾਲੇ ਇਕ ਸੇਵਾਦਾਰ ਦੀ ਸੜਕ ਹਾਦਸੇ ਵਿਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਸੁਖਵਿੰਦਰ ਸਿੰਘ ਇੰਚਾਰਜ ਦੀ ਡਿਊਟੀ ਕਰ ਰਿਹਾ ਸੀ ਅਤੇ ਡਿਊਟੀ ਤੋਂ ਬਾਅਦ ਉਹ ਆਪਣੇ ਪਿੰਡ ਖਾਨਪੁਰ ਸਹੋਤਾ ਬੁੱਲੋਵਾਲ ਨੂੰ ਸਕੂਟਰੀ 'ਤੇ ਜਾ ਰਿਹਾ ਸੀ। ਜਦੋਂ ਉਹ ਰਿਲਾਇੰਸ ਪੰਪ ਦਸੂਹਾ ਨੇੜੇ ਪਹੁੰਚਿਆ ਤਾਂ ਇਕ ਤੇਜ਼ ਰਫ਼ਤਾਰ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ: ਜਲੰਧਰ ਦੀ ਰਹਿਣ ਵਾਲੀ ਸੀ ਯੂ-ਟਿਊਬਰ ਨੈਂਸੀ ਗਰੇਵਾਲ! ਮਾਂ ਨੇ ਕੈਨੇਡਾ 'ਚ ਹੋਏ ਧੀ ਦੇ ਕਤਲ ਬਾਰੇ ਕੀਤੇ ਵੱਡੇ ਖ਼ੁਲਾਸੇ
ਇਸ ਸਬੰਧੀ ਜਾਣਕਾਰੀ ਦਿੰਦੇ ਜਾਂਚ ਅਧਿਕਾਰੀ ਐੱਸ. ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਹਾਲਤ ਵਿੱਚ ਸੁਖਵਿੰਦਰ ਸਿੰਘ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਅਤੇ ਇਸ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਕਿਸੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕੀਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮ੍ਰਿਤਕ ਦੀ ਪਤਨੀ ਮਨਜੀਤ ਕੌਰ ਦੇ ਬਿਆਨ ਦੇ ਆਧਾਰ 'ਤੇ ਅਣਪਛਾਤੇ ਟਰੱਕ ਡਰਾਈਵਰ ਦੇ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੀ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! IMD ਵੱਲੋਂ 8 ਮਾਰਚ ਤੱਕ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
