ਸੀਵਰੇਜ਼ ਤੋਂ ਪਰੇਸ਼ਾਨ ਲੋਕਾਂ ਨੇ ਪ੍ਰਸ਼ਾਸਨ ਦੇ ਖਿਲਾਫ ਕੀਤਾ ਪ੍ਰਦਰਸ਼ਨ

07/12/2019 2:13:08 PM

ਸ੍ਰੀ ਆਨੰਦਪੁਰ ਸਾਹਿਬ (ਲਾਤਾਵਾ) - ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਦੇ ਚੋਈ ਬਾਜ਼ਾਰ 'ਚ ਕਾਲਿਆ ਸਵੀਟ ਸ਼ਾਪ ਦੇ ਸਾਹਮਣੇ ਪਿਛਲੇ ਕਾਫੀ ਸਮੇਂ ਤੋਂ ਸੀਵਰੇਜ਼ ਓਵਰਫਲੋ ਹੋ ਰਿਹਾ ਹੈ, ਜਿਸ ਕਾਰਨ ਉਥੇ ਆਉਣ ਜਾਣ ਵਾਲੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਇਸ ਸਮੱਸਿਆ ਦੇ ਬਾਰੇ ਕਈ ਵਾਰ ਪ੍ਰਸ਼ਾਸਨ ਨੂੰ ਦੱਸਿਆ, ਜਿਸ ਦੇ ਬਾਵਜੂਦ ਇਸ ਦਾ ਕੋਈ ਹੱਲ ਨਹੀਂ ਕੱਢਿਆ ਗਿਆ। ਪ੍ਰਸ਼ਾਸਨ ਵਲੋਂ ਇਸ ਸਮੱਸਿਆ ਦਾ ਕੋਈ ਹੱਲ ਨਾ ਕੱਢਣ 'ਤੇ ਸਥਾਨਕ ਲੋਕਾਂ ਨੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ, ਜਿਸ 'ਚ ਉਨ੍ਹਾਂ ਪ੍ਰਸ਼ਾਸਨ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। 

ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਪਿਛਲੇ 2-3 ਮਹੀਨੇ ਤੋਂ ਸੀਵਰੇਜ਼ ਓਵਰਫਲੋ ਹੋ ਰਿਹਾ ਹੈ ਪਰ ਉਕਤ ਵਿਭਾਗ ਦੇ ਅਧਿਕਾਰੀ ਗਹਿਰੀ ਨੀਂਦ ਸੌਂ ਰਹੇ ਹਨ। ਸੀਵਰੇਜ਼ ਦਾ ਪਾਣੀ ਓਵਰਫਲੋ ਹੋ ਕੇ ਹੁਣ ਮੁਹੱਲੇ ਦੀਆਂ ਗਲੀਆਂ ਅਤੇ ਨਾਲੀਆਂ 'ਚ ਵਹਿਣ ਲੱਗ ਪਿਆ ਹੈ, ਜਿਸ ਕਾਰਨ ਉਨ੍ਹਾਂ ਨੂੰ ਕਿਸੇ ਬੀਮਾਰੀ ਦੇ ਲੱਗ ਜਾਣ ਦਾ ਡਰ ਲੱਗਣ ਲੱਗਾ ਹੈ।

rajwinder kaur

This news is Content Editor rajwinder kaur