ਸ੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ 'ਗੁਰੂ ਕੇ ਲੰਗਰ' ਦਾ ਪ੍ਰਬੰਧ

07/10/2023 10:29:29 AM

ਰੂਪਨਗਰ- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ SGPC, ਭਾਈ ਅਮਰਜੀਤ ਸਿੰਘ ਚਾਵਲਾ, ਦਿਲਜੀਤ ਸਿੰਘ ਭਿੰਡਰ ਦੋਵੇਂ ਮੈਂਬਰ SGPC ਅਤੇ ਸਕੱਤਰ ਪ੍ਰਤਾਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਵੱਲੋਂ ਸਮੁੱਚੇ ਇਲਾਕੇ ਵਿਚ ਆਏ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਲਈ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਗੁਰੂ ਕੇ ਲੰਗਰ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਦਿੰਦੀਆਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ ਨੇ ਕਿਹਾ ਕਿ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਲਈ ਗੁਰੂ ਕਾ ਲੰਗਰ ਹਰ ਵੇਲੇ ਤਿਆਰ ਹੈ। ਜੇਕਰ ਕਿਸੇ ਨੂੰ ਵੀ ਕਿਸੇ ਵੀ ਕਿਸਮ ਦੀ ਦਿਕਤ ਹੈ ਤਾਂ ਨੇੜੇਲੇ ਸ੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਗੁਰਦੁਆਰਾ ਸਾਹਿਬ ਨਾਲ ਸੰਪਰਕ ਕਰਨ। ਅੱਗੇ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ ਨੇ ਕਿਹਾ ਕਿ ਪ੍ਰਸ਼ਾਸਨ ਨਾਲ ਤਾਲਮੇਲ ਕਰ ਕੇ ਕਈ ਜਗ੍ਹਾ ਗੁਰੂ ਕਾ ਲੰਗਰ ਲਗਾਤਾਰ ਭੇਜਿਆ ਜਾ ਰਿਹਾ ਹੈ। 

ਪੜ੍ਹੋ ਇਹ ਅਹਿਮ ਖ਼ਬਰ-5ਵੀਆਂ ਨਿਊਜ਼ੀਲੈਂਡ ਸਿੱਖ ਖੇਡਾਂ ਦਾ ਹੋਇਆ ਐਲਾਨ

ਫੇਰ ਵੀ ਜੇਕਰ ਕਿਸੇ ਨੂੰ ਲੋੜ ਹੈ ਤਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਐਡੀ ਮੈਨੇਜਰ ਅਮਰਜੀਤ ਸਿੰਘ ਨਾਲ 94650 52000 ਅਤੇ ਹਰਦੇਵ ਸਿੰਘ 788-8384113 'ਤੇ ਸੰਪਰਕ ਕਰਨ। ਇਸੇ ਤਰਾਂ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਦੇ ਨੇੜਲੇ ਹੜ੍ਹਾਂ ਤੋਂ ਪ੍ਰਭਾਵਿਤ ਲੋਕ ਮੀਤ ਮੈਨੇਜਰ ਸੰਦੀਪ ਸਿੰਘ ਕਲੋਤਾ 8288888585 ਨਾਲ ਸੰਪਰਕ ਕਰ ਸਕਦੇ ਹਨ। ਬਾਬਾ ਗੁਰਦਿੱਤਾ ਜੀ ਵਿਖੇ ਮੀਤ ਮੈਨੇਜਰ ਅਮਰਜੀਤ ਸਿੰਘ 98726 27191 ਨਾਲ ਗੁਰਦੁਆਰਾ ਸ੍ਰੀ ਬਿਭੋਰ ਸਾਹਿਬ ਨੰਗਲ ਵਿਖੇ ਮੀਤ ਮੈਨੇਜਰ ਗੁਰਨੈਬ ਸਿੰਘ 99143 61796 ਨਾਲ ਸੰਪਰਕ ਕਰਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en 

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

Vandana

This news is Content Editor Vandana