ਸ਼ਹੀਦ ਬੇਅੰਤ ਸਿੰਘ ਦੀ ਮੂਰਤੀ ’ਤੇ ਦੇਸ਼ ਵਿਰੋਧੀ ਨਾਅਰੇ ਲਿਖਣ ਵਾਲੇ ਦੋ ਮੁਲਜ਼ਮ ਗਿ੍ਰਫ਼ਤਾਰ

Wednesday, Sep 07, 2022 - 01:47 PM (IST)

ਸ਼ਹੀਦ ਬੇਅੰਤ ਸਿੰਘ ਦੀ ਮੂਰਤੀ ’ਤੇ ਦੇਸ਼ ਵਿਰੋਧੀ ਨਾਅਰੇ ਲਿਖਣ ਵਾਲੇ ਦੋ ਮੁਲਜ਼ਮ ਗਿ੍ਰਫ਼ਤਾਰ

ਜਲੰਧਰ (ਵਰੁਣ)- ਜਲੰਧਰ ਵਿਖੇ ਬੀ. ਐੱਮ. ਸੀ. ਚੌਂਕ ’ਚ ਸ਼ਹੀਦ ਬੇਅੰਤ ਸਿੰਘ ਦੀ ਮੂਰਤੀ ’ਤੇ ਦੇਸ਼ ਵਿਰੋਧੀ ਨਾਅਰੇ ਲਿਖਣ ਵਾਲੇ ਦੋ ਮੁਲਜ਼ਮਾਂ ਨੂੰ ਜਲੰਧਰ ਪੁਲਸ ਨੇ ਗਿ੍ਰਫ਼ਤਾਰ ਕਰ ਲਿਆ ਹੈ। ਦੋਵੇਂ ਦੋਸ਼ੀ ਅੰਮ੍ਰਿਤਸਰ ਦੇ ਹੀ ਰਹਿਣ ਵਾਲੇ ਹਨ। ਦੇਸ਼ ਵਿਰੋਧੀ ਨਾਅਰੇ ਲਿਖਣ ਲਈ ਕੁੱਲ 5 ਮੁਲਜ਼ਮ ਮੋਟਰਸਾਈਕਲ ’ਤੇ ਆਏ ਸਨ, ਜਿਸ ਤੋਂ ਬਾਅਦ ਉਹ ਨਾਅਰੇ ਲਿਖਣ ਦੇ ਬਾਅਦ ਸਕਾਈ ਲਾਰਕ ਚੌਂਕ, ਪਟੇਲ ਚੌਂਕ ਅਤੇ ਮਕਸੂਦਾਂ ਚੌਂਕ ਤੋਂ ਹੁੰਦੇ ਹੋਏ ਅੰਮ੍ਰਿਤਸਰ ਵੱਲ ਨਿਕਲ ਗਏ ਸਨ। ਫਰਾਰ ਤਿੰਨ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਹਿਮਾਚਲ ਪ੍ਰਦੇਸ਼ ’ਚ ਵੀ ਇਨ੍ਹਾਂ ਲੋਕਾਂ ਨੇ ਦੇਸ਼ ਵਿਰੋਧੀ ਨਾਅਰੇ ਲਿਖੇ ਸਨ। ਪੁਲਸ ਕਮਿਸ਼ਨਰ ਜਲਦੀ ਹੀ ਇਸ ਮਾਮਲੇ ਨੂੰ ਲੈ ਕੇ ਖ਼ੁਲਾਸਾ ਕਰ ਸਕਦੇ ਹਨ। 

ਇਹ ਵੀ ਪੜ੍ਹੋ: ਡੇਰਾ ਬਿਆਸ ਦੀ ਘਟਨਾ ’ਤੇ ਬੋਲੇ ADGP ਅਰਪਿਤ ਸ਼ੁਕਲਾ, ਲੋਕਾਂ ਨੂੰ ਕੀਤੀ ਅਪੀਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News