ਭਗਤ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਯੁਵਾ ਸਸ਼ਕਤੀਕਰਨ ਦਿਵਸ ਮਨਾਇਆ ਗਿਆ

03/23/2019 5:41:05 PM

ਰੂਪਨਗਰ— (ਸੱਜਣ ਸੈਣੀ)— ਸਰਕਾਰੀ ਕਾਲਜ ਰੋਪੜ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸ਼ਹਾਦਤ ਦਿਹਾੜੇ ਨੂੰ ਸਮਰਪਿਤ ਯੁਵਾ ਸਸ਼ਕਤੀਕਰਨ ਦਿਵਸ ਮਨਾਇਆ ਗਿਆ । ਇਸ ਮੌਕੇ ਪ੍ਰਿੰਸੀਪਲ ਡਾ. ਸੰਤ ਸੁਰਿੰਦਰਪਾਲ ਸਿੰਘ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਫੋਟੋ ਉੱਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਵਿਦਆਰਥੀਆਂ ਨੂੰ ਉਨ੍ਹਾਂ ਦੀ ਵਿਚਾਰਧਾਰਾ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਸਮਾਜ ਵਿਚ ਫੈਲੀਆਂ ਸਮਾਜਿਕ ਬੁਰਾਈਆਂ ਨੂੰ ਜੜ•ੋ ਖਤਮ ਕਰਨ ਲਈ ਨੌਜਵਾਨਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਰੂਪਨਗਰ ਜ਼ਿਲੇ ਦੇ ਕਾਲਜਾਂ ਦੇ ਬੱਡੀ ਪ੍ਰੋਗਰਾਮ ਦੇ ਨੋਡਲ ਅਫਸਰ ਪ੍ਰੋ. ਬੀ. ਐੱਸ. ਸਤਿਆਲ ਨੇ ਸਰਦਾਰ ਭਗਤ ਸਿੰਘ ਦੀ ਜੀਵਨੀ ਉੱਤੇ ਚਾਨਣਾ ਪਾਇਆ ਅਤੇ ਵਿਦਆਰਥੀਆਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਭਗਤ ਸਿੰਘ ਦੇ ਦੱਸੇ ਰਸਤੇ ਉੱਤੇ ਚੱਲਣ ਦੀ ਪ੍ਰੇਰਣਾ ਦਿੱਤੀ। ਬੱਡੀ ਪ੍ਰੋਗਰਾਮ ਦੇ ਟਰੇਨਿੰਗ ਅਫਸਰ ਡਾ. ਨਿਰਮਲ ਸਿੰਘ ਬਰਾੜ ਨੇ ਬੱਡੀ ਪ੍ਰੋਗਰਾਮ ਨੂੰ ਸੁਚਾਰੂ ਰੂਪ 'ਚ ਲਾਗੂ ਕਰਨ ਲਈ ਵਿਦਆਰਥੀਆਂ ਨੂੰ ਜਾਣਕਾਰੀ ਦਿੱਤੀ। ਯੁਵਕ ਸੇਵਾਵਾਂ ਦੇ ਕਨਵੀਨਰ ਡਾ8 ਜਤਿੰਦਰ ਕੁਮਾਰ ਨੇ ਮੰਚ ਸੰਚਾਲਨ ਬਾਖੂਬੀ ਅਦਾ ਕੀਤਾ ਅਤੇ ਆਏ ਮਹਿਮਾਨਾਂ ਨੂੰ ਜੀ ਆਇਆ ਆਖਿਆ।

 


ਇਸ ਮੌਕੇ ਭਗਤ ਸਿੰਘ ਦੀ ਫਿਲਾਸਫੀ ਅਤੇ ਵਿਚਾਰਧਾਰਾ ਸਬੰਧੀ ਕਰਵਾਏ ਗਏ ਭਾਸ਼ਣ ਮੁਕਾਬਲੇ ਵਿਚ ਗਗਨਦੀਪ ਸਿੰਘ (ਬੀ. ਕਾਮ.3) ਨੇ ਪਹਿਲਾ, ਪਰਮਿੰਦਰ ਸਿੰਘ (ਬੀ. ਏ-3) ਨੇ ਦੂਜਾ ਅਤੇ ਤੁਸ਼ਾਰ ਵਿਜ (ਬੀ. ਕਾਮ-3) ਨੇ ਤੀਜਾ ਸਥਾਨ ਹਾਸਲ ਕੀਤਾ। ਜੱਜਮੈਂਟ ਦੀ ਭੂਮਿਕਾ ਪ੍ਰੋ. ਉਪਦੇਸ਼ਦੀਪ ਕੌਰ, ਡਾ. ਕੰਚਨ ਅਤੇ ਪ੍ਰੋ. ਨਤਾਸ਼ਾ ਕਾਲੜਾ ਨੇ ਨਿਭਾਈ। ਇਸ ਮੌਕੇ ਨਸ਼ਾ ਵਿਰੋਧੀ ਚੇਤਨਾ ਮੰਚ ਦੇ ਕਨਵੀਨਰ ਪ੍ਰੋ. ਵਿਪਨ ਕੁਮਾਰ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਵਿਦਆਰਥੀਆਂ ਵੱਲੋਂ ਬੇਲਾ ਚੌਂਕ ਤੱਕ ਨਸ਼ੇ ਦੀ ਰੋਕਥਾਮ ਲਈ ਚੇਤਨਾ ਰੈਲੀ ਵੀ ਕੱਢੀ ਗਈ ਅਤੇ ਵਿਦਆਰਥੀਆਂ ਨੂੰ ਪੰਜਾਬ ਸਰਕਾਰ ਦੀਆਂ ਨਸ਼ੇ ਦੀ ਰੋਕਥਾਮ ਲਈ ਨੀਤੀਆਂ ਅਤੇ ਪ੍ਰੋਗਰਾਮਾਂ ਦੀ ਸਫਲਤਾ ਲਈ ਸਹੁੰ ਚੁਕਵਾਈ ਗਈ। ਇਸ ਮੌਕੇ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਵਿੱਚ ਪ੍ਰੋ. ਜਸਬੀਰ ਕੌਰ, ਡਾ. ਜਗਜੀਤ ਸਿੰਘ, ਪ੍ਰੋ. ਸੁਖਜਿੰਦਰ ਕੌਰ, ਪ੍ਰੋ. ਮਨਜੀਤ ਕੌਰ ਮਨਚੰਦਾ, ਡਾ. ਦਲਵਿੰਦਰ ਸਿੰਘ, ਪ੍ਰੋ. ਆਰਤੀ, ਪ੍ਰੋ. ਨੀਰੂ ਚੋਪੜਾ,ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਪੂਨਮ, ਪ੍ਰੋ. ਮਨਦੀਪ ਕੌਰ ਵੀ ਹਾਜ਼ਰ ਸਨ।

shivani attri

This news is Content Editor shivani attri