ਕੈਬਿਨੇਟ ਮੰਤਰੀ ਸੁੰਦਰ ਸ਼ਾਮ ਅਰੋੜਾ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

03/24/2021 5:45:48 PM

ਨਵਾਂਸ਼ਹਿਰ (ਤ੍ਰਿਪਾਠੀ, ਮਨੋਰੰਜਨ, ਚਮਨ ਲਾਲ, ਰਾਕੇਸ਼, ਪੂਜਾ, ਮੂੰਗਾ, ਜ.ਬ.)- ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਮੰਗਲਵਾਰ ਪੰਜਾਬ ਸਰਕਾਰ ਵੱਲੋਂ ਰਾਜ ਪੱਧਰ ’ਤੇ ਕਰਵਾਏ ਸਮਾਰੋਹ ਦੌਰਾਨ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦੌਰਾਨ ਉਨ੍ਹਾਂ ਵੱਲੋਂ ਮਿਊਜ਼ੀਅਮ ਵਿਖੇ ਸ਼ਹੀਦ ਭਗਤ ਸਿੰਘ ਦੇ ਬੁੱਤ ਅਤੇ ਉਨ੍ਹਾਂ ਦੇ ਪਿਤਾ ਸ. ਕਿਸ਼ਨ ਸਿੰਘ ਦੀ ਯਾਦਗਾਰ ’ਤੇ ਫੁੱਲ ਭੇਟ ਕੀਤੇ ਗਏ।

ਇਹ ਵੀ ਪੜ੍ਹੋ :  ਕੋਰੋਨਾ ਦੇ ਵੱਧਦੇ ਕਹਿਰ ਨੂੰ ਵੇਖਦਿਆਂ ਜਲੰਧਰ ਡੀ. ਸੀ. ਵੱਲੋਂ ਮਾਈਕ੍ਰੋ ਕੰਟੇਨਮੈਂਟ ਜ਼ੋਨਜ਼ ਦੀ ਨਵੀਂ ਸੂਚੀ ਜਾਰੀ

ਇਸ ਮੌਕੇ ਉਨ੍ਹਾਂ ਨਵਾਂਸ਼ਹਿਰ-ਬੰਗਾ ਰੋਡ ਤੋਂ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਨੂੰ ਜਾਂਦੀ ਸੜਕ ਦਾ ਨਾਂਅ ‘ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਮਾਰਗ’ ਰੱਖਣ ਦੀ ਰਸਮ ਵੀ ਅਦਾ ਕੀਤੀ। ਇਸ ਤੋਂ ਬਾਅਦ ਉਨ੍ਹਾਂ ਮਿਊਜ਼ੀਅਮ ਵਿਚਲੀ ਗੈਲਰੀ ਅਤੇ ਖਟਕੜ ਕਲਾਂ ਵਿਖੇ ਸ਼ਹੀਦ ਦੇ ਜੱਦੀ ਘਰ ਦਾ ਦੌਰਾ ਵੀ ਕੀਤਾ। ਇਸ ਦੌਰਾਨ ਉਨ੍ਹਾਂ ਨੌਜਵਾਨਾਂ ਨੂੰ ਸ਼ਹੀਦਾਂ ਦੇ ਸਦਕਾ ਮਿਲੀ ਆਜ਼ਾਦੀ ਨੂੰ ਸੰਭਾਲ ਕੇ ਰੱਖਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ।

ਇਹ ਵੀ ਪੜ੍ਹੋ : ਨੰਗਲ ’ਚ ਖ਼ੌਫ਼ਨਾਕ ਵਾਰਦਾਤ, ਜਾਦੂ-ਟੂਣੇ ਦੇ ਸ਼ੱਕ ’ਚ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਗੁਆਂਢੀ ਦੁਕਾਨਦਾਰ

ਉਨ੍ਹਾਂ ਕਿਹਾ ਕਿ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਇਹੋ ਸੱਚੀ ਸ਼ਰਧਾਂਜਲੀ ਹੋਵੇਗੀ ਕਿ ਅਸੀਂ ਉਨ੍ਹਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਆਪਣਾ ਯੋਗਦਾਨ ਪਾਈਏ। ਮੁਲਕ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਅਤੇ ਸੁਤੰਤਰਤਾ ਘੁਲਾਟੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਬਦੌਲਤ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।
ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਇਸ ਗੱਲ ਦਾ ਮਾਣ ਹੈ ਕਿ ਦੇਸ਼ ਦੀ ਅਾਜ਼ਾਦੀ ਲਈ ਉਨ੍ਹਾਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬੀਆਂ ਨੇ ਦੇਸ਼ ਨੂੰ ਗੁਲਾਮੀ ਤੋਂ ਮੁਕਤੀ ਦਿਵਾਈ ਹੈ, ਉਸੇ ਤਰ੍ਹਾਂ ਜਲਦ ਹੀ ਉਹ ਕੋਰੋਨਾ ਮਹਾਮਾਰੀ ਨੂੰ ਵੀ ਮਾਤ ਦੇਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਮਿਊਜ਼ੀਅਮ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕਰਨ ਦੇ ਮਕਸਦ ਨਾਲ ਇਥੇ 3.78 ਕਰੋੜ ਦੀ ਲਾਗਤ ਨਾਲ ਇਕ ਵਿਸ਼ਾਲ ਪ੍ਰਾਜੈਕਟ ਅਰੰਭਿਆ ਗਿਆ ਹੈ, ਜਿਸ ਤਹਿਤ ਇਥੇ ਇਕ ਸੈਲਾਨੀ ਸੁਵਿਧਾ ਸੈਂਟਰ ਬਣਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ਤੋਂ ਵੱਡੀ ਖ਼ਬਰ: ਭੱਠੇ ’ਤੇ ਮਜ਼ਦੂਰੀ ਕਰਨ ਵਾਲੀ ਬੀਬੀ 6 ਬੱਚਿਆਂ ਸਣੇ ਸ਼ੱਕੀ ਹਾਲਾਤ ’ਚ ਲਾਪਤਾ

ਉਨ੍ਹਾਂ ਕਿਹਾ ਕਿ ਇਸ ਸੈਂਟਰ ’ਚ ਕੈਫੇਟੇਰੀਆ, ਪਾਰਕਿੰਗ, ਟੁਆਲੇਟਸ ਅਤੇ ਹੋਰ ਸਹੂਲਤਾਂ ਮੁਹੱਈਆ ਹੋਣਗੀਆਂ। ਇਸ ਤੋਂ ਇਲਾਵਾ ਇਥੇ ਸੈਲਾਨੀ ਬੁਨਿਆਦੀ ਢਾਂਚੇ ਦੇ ਵਿਕਾਸ, ਲੈਂਡਸਕੇਪਿੰਗ ਅਤੇ ਸੁੰਦਰੀਕਰਨ ਦੇ ਹੋਰ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਨੂੰ ਜਾਂਦੇ ਰਸਤੇ ਦੀ ਪੇਵਿੰਗ ਅਤੇ ਸਜਾਵਟ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਿਊਜ਼ੀਅਮ ਵਿਖੇ 33 ਲੱਖ ਦੀ ਲਾਗਤ ਨਾਲ 80 ਕਿਲੋਵਾਟ ਸਮਰੱਥਾ ਵਾਲਾ ਸੋਲਰ ਊਰਜਾ ਸਿਸਟਮ ਵੀ ਲਗਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਇਥੇ 18 ਲੱਖ ਦੀ ਲਾਗਤ ਨਾਲ ਸਜਾਵਟੀ ਲਾਈਟਾਂ ਵੀ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਦੀ ਧਰਤੀ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਜਿੰਨੀਆਂ ਵੀ ਗ੍ਰਾਂਟਾਂ ਦੀ ਲੋੜ ਹੋਵੇਗੀ, ਉਹ ਮੁਹੱਈਆ ਕਰਵਾਈਆਂ ਜਾਣਗੀਆਂ।

ਇਹ ਵੀ ਪੜ੍ਹੋ : ਸ੍ਰੀ ਕੀਰਤਪੁਰ ਸਾਹਿਬ ਵਿਖੇ ਜੈਕਾਰਿਆਂ ਦੀ ਗੂੰਜ ਵਿਚ ਹੋਲੇ-ਮਹੱਲੇ ਦੇ ਪਹਿਲੇ ਪੜਾਅ ਦੀ ਹੋਈ ਸ਼ੁਰੂਆਤ

ਇਸ ਮੌਕੇ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ, ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ, ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐੱਸ. ਐੱਸ. ਪੀ. ਅਲਕਾ ਮੀਨਾ, ਚੌਧਰੀ ਮੋਹਨ ਲਾਲ ਬੰਗਾ, ਚੌਧਰੀ ਅਜੇ ਮੰਗੂਪੁਰ, ਐੱਸ. ਡੀ. ਐੱਮ. ਬੰਗਾ ਵਿਰਾਜ ਤਿਡ਼ਕੇ, ਦੀਪਜੋਤ ਕੌਰ, ਮਨਵਿੰਦਰ ਬੀਰ ਸਿੰਘ ਅਤੇ ਵਜ਼ੀਰ ਸਿੰਘ ਖਹਿਰਾ, ਸ਼ਹੀਦ ਦੇ ਪਰਿਵਾਰਕ ਮੈਂਬਰ ਹਰਜੀਵਨਪਾਲ ਸਿੰਘ ਗਿੱਲ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News