ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ

09/28/2023 2:11:24 PM

ਟਾਂਡਾ ਉੜਮੁੜ (ਪੰਡਿਤ) : ਅਹੀਆਪੁਰ ਵਿਖੇ ਦੇਸ਼ ਭਗਤੀ ਦੇ ਜਜ਼ਬੇ ਨਾਲ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਸ਼ਹੀਦ ਭਗਤ ਸਿੰਘ ਯਾਦਗਾਰੀ ਕਲੱਬ ਵੱਲੋਂ ਸ਼ਹੀਦ ਭਗਤ ਸਿੰਘ ਪਾਰਕ ਵਿਚ ਕਰਵਾਏ ਗਏ ਸਮਾਗਮ ਦੌਰਾਨ ਮੁੱਖ ਮਹਿਮਾਨ ਬਾਬਾ ਰਾਮ ਸਿੰਘ, ਸੇਵਾਮੁਕਤ ਚੀਫ ਕੈਮੀਕਲ ਐਗਜ਼ਾਮੀਨਰ ਪੰਜਾਬ ਡਾ.ਕੇਵਲ ਸਿੰਘ ਕਾਜਲ ਅਤੇ ਐੱਸ.ਐੱਚ.ਓ. ਉਂਕਾਰ ਸਿੰਘ ਬਰਾੜ ਅਤੇ ਕਲੱਬ ਦੇ ਸਮੂਹ ਮੈਂਬਰਾਂ ਨੇ ਸ਼ਹੀਦ ਦੇ ਬੁੱਤ 'ਤੇ ਫੁੱਲ ਮਾਲਾ ਅਰਪਿਤ ਕਰਕੇ ਸ਼ਰਧਾਂਜਲੀ ਦਿੱਤੀ। 

ਇਹ ਵੀ ਪੜ੍ਹੋ- CM ਭਗਵੰਤ ਮਾਨ ਨੇ ਅਮਿਤ ਸ਼ਾਹ ਸਾਹਮਣੇ SYL ਸਣੇ ਚੁੱਕੇ ਪੰਜਾਬ ਦੇ ਵੱਡੇ ਮੁੱਦੇ

ਇਸ ਮੌਕੇ ਡਾ.ਕਾਜਲ ਅਤੇ ਇੰਸਪੈਕਟਰ ਬਰਾੜ ਨੇ ਸ਼ਹੀਦ ਨੂੰ ਯਾਦ ਕਰਦੇ ਹੋਏ ਸ਼ਹੀਦਾਂ ਦੇ ਸੁਪਨਿਆਂ ਵਾਲੇ ਸਮਾਜ ਅਤੇ ਦੇਸ਼ ਦਾ ਨਿਰਮਾਣ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਆਪ ਆਗੂ ਸਚਿਨ ਪੁਰੀ ਨੇ ਕਿਹਾ ਕਿ ਸਮਾਜ ਦੀ ਸੇਵਾ ਕਰਨੀ ਅਤੇ ਰਾਸ਼ਟਰ ਨਿਰਮਾਣ ਦੇ ਕੰਮ ਕਰਨੇ ਸ਼ਹੀਦਾਂ ਨੂੰ ਸੱਚ ਸ਼ਰਧਾਂਜਲੀ ਹੈ। ਇਸ ਮੌਕੇ ਪੰਜਾਬ ਪੁਲਸ ਦੀ ਟੀਮ ਨੇ ਸ਼ਹੀਦ ਨੂੰ ਸਲਾਮੀ ਦਿੱਤੀ। ਕਲੱਬ ਪ੍ਰਧਾਨ ਮਹਿੰਦਰ ਅਹੀਆਪੁਰੀ ਨੇ ਮੁੱਖ ਮਹਿਮਾਨਾਂ ਅਤੇ ਫਰੀਡਮ ਫਾਈਟਰ ਸ਼ੀਲਾ ਪੁਰੀ ਦਾ ਸਨਮਾਨ ਕੀਤਾ। ਇਸ ਮੌਕੇ ਪ੍ਰੇਮ ਜੈਨ ,ਰਾਜਨ ਸੋਂਧੀ , ਸ਼ਾਮ ਲਾਲ, ਧਰਮਵੀਰ, ਹਰਭਜਨ ਸਿੰਘ,ਬਲਬੀਰ ਸਿੰਘ,ਚਮਨ ਲਾਲ, ਆਦਿ ਨੇ ਹਾਜ਼ਰੀ ਲੁਆਈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Anuradha

This news is Content Editor Anuradha