ਪੰਜਾਬ ਸਰਕਾਰ ਵੱਲੋਂ ਸ਼ਹੀਦ ਕੁਲਦੀਪ ਸਿੰਘ ਮੈਮੋਰੀਅਲ ਗੇਟ ਵਾਸਤੇ 7 ਲੱਖ 22 ਹਜ਼ਾਰ ਦਾ ਚੈੱਕ ਭੇਟ
02/26/2023 5:43:38 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਸ਼ਹੀਦ ਦੇਸ਼ ਕੌਮ ਦਾ ਅਨਮੋਲ ਸਰਮਾਇਆ ਹੁੰਦੇ ਹਨ ਅਤੇ ਇਨ੍ਹਾਂ ਸ਼ਹੀਦਾਂ ਤੋਂ ਪ੍ਰੇਰਨਾ ਲੈ ਕੇ ਸਾਨੂੰ ਵੀ ਦੇਸ਼ ਅਤੇ ਕੌਮ ਦੀ ਸੇਵਾ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕਾ ਡਾ. ਜਸਵੀਰ ਸਿੰਘ ਰਾਜਾ ਨੇ ਪਿੰਡ ਰਾਜੂ ਦਵਾਖਰੀ ਵਿਖੇ ਕੀਤਾ। ਇਸ ਮੌਕੇ ਵਿਧਾਇਕ ਜਸਵੀਰ ਰਾਜਾ ਨੇ ਭਾਰਤੀ ਫ਼ੌਜ ਵਿੱਚ ਸ਼ਹੀਦ ਹੋਏ ਨੌਜਵਾਨ ਕੁਲਦੀਪ ਸਿੰਘ ਦੀ ਯਾਦ ਵਿੱਚ ਬਣਨ ਵਾਲੇ ਯਾਦਗਾਰੀ ਗੇਟ ਲਈ ਪੰਜਾਬ ਸਰਕਾਰ ਵੱਲੋਂ 7 ਲੱਖ 22 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਪੰਚਾਇਤ ਨੂੰ ਭੇਂਟ ਕੀਤਾ।
ਇਹ ਵੀ ਪੜ੍ਹੋ : ਪਤਨੀ ਨੂੰ ਮਨਾਉਣ ਲਈ ਜਲੰਧਰ 'ਚ PPR ਮਾਲ ਦੀ ਬਿਲਡਿੰਗ 'ਤੇ ਚੜ੍ਹਿਆ ਪਤੀ, ਕੀਤਾ ਹਾਈਵੋਲਟੇਜ਼ ਡਰਾਮਾ
ਇਸ ਮੌਕੇ ਉਨ੍ਹਾਂ ਹੋਰ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਜਿੱਥੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਉਥੇ ਹੀ ਸ਼ਹੀਦਾਂ ਨੂੰ ਸਿਜਦਾ ਕਰਦੇ ਹੋਏ ਉਨ੍ਹਾਂ ਦੀਆਂ ਯਾਦਾਂ ਕਾਇਮ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਉਨ੍ਹਾਂ ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਹਰੇਕ ਤਰੀਕੇ ਨਾਲ ਮਦਦ ਕਰਕੇ ਸ਼ਹੀਦ ਕੁਲਦੀਪ ਸਿੰਘ ਨੂੰ ਸੱਚੀ-ਸੁੱਚੀ ਸ਼ਰਧਾਂਜਲੀ ਭੇਟ ਕਰੇਗੀ। ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਪਿੰਡ ਦੇ ਸਰਪੰਚ ਵਰਿੰਦਰਜੀਤ ਸਿੰਘ ਨੂੰ ਪਿੰਡ ਵਿੱਚ ਸੋਲਰ ਲਾਈਟਾਂ ਵਾਸਤੇ 1 ਲੱਖ 68 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਵੀ ਭੇਟ ਪਿਤਾ ਅਤੇ ਪੰਜਾਬ ਸਰਕਾਰ ਦੀਆਂ ਉਪਲਬਧੀਆਂ ਦਾ ਜ਼ਿਕਰ ਕੀਤਾ।
ਇਸ ਮੌਕੇ ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਸਰਪੰਚ ਵਰਿੰਦਰਜੀਤ ਸਿੰਘ ਨੇ ਵਿਧਾਇਕ ਜਸਵੀਰ ਸਿੰਘ ਰਾਜਾ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੇਸ਼ਵ ਸਿੰਘ ਸੈਣੀ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ, ਅਤਵਾਰ ਸਿੰਘ ਪਲਾ ਚਕ , ਸਰਪੰਚ ਬਲਵੀਰ ਸਿੰਘ ਖੋਖਰ, ਪੰਚ ਹਜ਼ਾਰਾ ਸਿੰਘ, ਪੰਚ ਸੁਰਿੰਦਰ ਸਿੰਘ, ਗੁਰਿੰਦਰ ਸਿੰਘ, ਤਰਸੇਮ ਸਿੰਘ, ਅਵਤਾਰ ਸਿੰਘ, ਨੰਬਰਦਾਰ ਹਰਪਾਲ ਸਿੰਘ, ਅਮਨਦੀਪ ਸਿੰਘ ਅਤੇ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਅਮਰੀਕਾ ਤੋਂ ਆਈ ਦੁਖ਼ਦਾਇਕ ਖ਼ਬਰ, ਕਪੂਰਥਲਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।